Wednesday, March 18
Shadow

Politics

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

National, Politics, Punjab
ਬਠਿੰਡਾ, 24 ਅਕਤੂਬਰ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ  ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30...
ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

National, Politics, Punjab
ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱ...
ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

National, Politics, Punjab
 ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ। ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆ...
ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

National, Politics, Punjab
ਚੰਡੀਗੜ੍ਹ, 23 ਅਕਤੂਬਰ: ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਨੀਤੀਆਂ ਅਤੇ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਬਣਾ ਕੇ ਡਾਟਾ-ਅਧਾਰਤ ਫੈਸਲੇ ਲੈਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਵਰਕਸ਼ਾਪ ਮਗਸੀਪਾ ਵਿਖੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 100 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ। ਸ੍ਰੀ ਨੀਲਕੰਠ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਜ਼ਰੀਏ ਹੀ ਇਨ੍ਹ...
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸ਼ਾਮ 5 ਵਜੇ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ

ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸ਼ਾਮ 5 ਵਜੇ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ

Politics, Punjab
ਫਿਰੋਜ਼ਪੁਰ 23 ਅਕਤੂਬਰ 2024(  )  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੀ ਦਰਖਾਸਤ ਮੁਕੰਮਲ ਰੂਪ ਵਿੱਚ ਸਵੈ-ਘੋਸ਼ਣਾ, ਅਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਭਰਨ ਉਪਰੰਤ ਕਮਰਾ ਨੰਬਰ 17, ਦਫਤਰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਪੇਸ਼ ਕਰ ਸਕਦਾ ਹੈ ਅਤੇ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਖੇ ਵੇਚਣ ਸਬੰਧੀ ਆਰਜ਼ੀ ਲਾਇਸੰਸ 25 ਅਕਤੂਬਰ 2024 ਨੂੰ ਸਵੇਰੇ 11:00 ਵਜੇ ਮੀਟਿੰਗ ਹਾਲ, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2024 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਅੱਫ 2017...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

Politics, Punjab
ਚੰਡੀਗੜ੍ਹ, 23 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ  ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।...
ਵਿਧਾਇਕ ਰਣਬੀਰ ਭੁੱਲਰ ਨੇ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਵਿਧਾਇਕ ਰਣਬੀਰ ਭੁੱਲਰ ਨੇ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Politics, Punjab
ਫ਼ਿਰੋਜ਼ਪੁਰ, 23 ਅਕਤੂਬਰ 2024:             ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ ਗਿਆ। ਇਸੇ ਦੌਰਾਨ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ ਗਈ।             ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀ 'ਚ ਝੋਨਾ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅ...
ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

National, Politics, Punjab
ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਗੋਨਿਆਣਾ ਅਤੇ ਪਿੰਡ ਨੇਹੀਆਂ ਵਾਲਾ ਦੀ ਆਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੇ ਚੁਕਾਈ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਅਨਾਜ਼ ਮੰਡੀ ਚ 22 ਅਕਤੂਬਰ ਨੂੰ 30 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 20 ਹਜ਼ਾਰ ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ, ਜਦਕਿ 10 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਜਲਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਦੀ ਤੁਲਾਈ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ...
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

National, Politics, Punjab
ਫਾਜ਼ਿਲਕਾ, 23 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਨੇ ਮੰਡੀ ਲਾਧੂਕਾ ਅਤੇ ਘੁਬਾਇਆ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੁੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਖਰੀਦ ਤੇਜੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਖੇ ਖਜਲ ਨਾ ਹੋਣਾ ਪਵੇ। ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਿਵੇਂ ਹੀ ਕਿਸਾਨ ਫਸਲ ਮੰਡੀ ਵਿਖੇ ਲੈ ਕੇ ਆਉਂਦਾ ਹੈ ਤਾਂ ਨਾਲੋ-ਨਾਲ ਖਰੀਦ ਪ੍ਰਕਿਰਿਆ ਆਰੰਭੀ ਜਾਵੇ। ਉਨ੍ਹਾਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਉਪਰੰਤ ਫ...
ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

National, Politics, Punjab
ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਵਿਧਾਨ ਸਭਾ ਚੋਣ ਹਲਕਾ  84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਿੱਤੀ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਲਈ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੇ ਦਫਤਰ ਵਿਖੇ ਨਾਮਜ਼ਦਗੀ ਪੱਤਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਭਰੇ ਜਾ ਸਕਦੇ ਹਨ। ਭਰੇ ਗਏ ਨਾਮਜ਼ਦਗੀ ਪੱਤਰਾਂ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ  ਸ੍ਰੀ ਰਾਜੇਸ਼ ਗਰਗ (ਆਜ਼ਾਦ) ਵਲੋਂ ਦੋ ਸੈਟ,  ਸ੍ਰੀ ਗੁਰਮੀਤ ਸਿੰਘ (ਆਜ਼ਾਦ) ਅਤੇ ਸ੍ਰੀ ਓਮ ਪ੍ਰਕਾਸ਼ (ਆਜ਼ਾਦ) ਨੇ ਉਮੀਦਵਾਰ ਵਜੋਂ ਉਪ ਚੋਣ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਭਰੇ ਗਏ ਨਾਮਜਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ  ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਵੋਟਾਂ ਪ...