ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ
ਫਾਜ਼ਿਲਕਾ, 2 ਨਵੰਬਰ
ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਹੀ ਹਾਨੀਕਾਰਕ ਗੈਸਾਂ ਗੈਸਾਂ ਹੁੰਦੀਆਂ ਹਨ ਜੋ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਲਈ ਬਹੁਤ ਘਾਤ ਸਿੱਧ ਹੁੰਦੀਆਂ ਹਨ । ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਪਰਾਲੀ ...








