Wednesday, March 18
Shadow

Politics

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

National, Politics, Punjab
ਮਾਨਸਾ, 23 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ  ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਦੂਜੇ ਦਿਨ ਦੇ ਇਸ ਸਾਇੰਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸ...
ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ  ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

National, Politics, Punjab
ਐਸ.ਏ.ਐਸ.ਨਗਰ, 23 ਅਕਤੂਬਰ, 2024: ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।  ਮੋਹਾਲੀ ਸ਼ਹਿਰ ਵਿੱਚ  ਵੱਖ-ਵੱਖ ਥਾਵਾਂ ਤੇ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਲਾਏ ਜਾ ਰਹੇ ਯੋਗਾ ਸੈਸ਼ਨ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਦੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਹਿੱਸੇ ਨੂੰ ਕਵਰ ਕਰਨ ਲਈ ਲਗਾਤਾਰ ਯੋਗਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਫੇਜ਼ 3ਬੀ1, ਫੇਜ਼ 3ਬੀ2, ਫੇਜ਼-2 ਅਤੇ ਫੇਜ਼ 5 ਦੇ ਸਥਾਨਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇੱਥੇ ਯੋਗਾ ਟ੍ਰੇਨਰ ਸ਼ੁਭਾਂਗੀ ਸਵੇਰੇ 5.30 ਵਜੇ ਤੋਂ ਸ਼ਾਮ 6:15 ਵਜੇ ਤੱਕ ਰੋਜ਼ਾਨਾ 4 ਕਲਾਸਾਂ ਲਗਾ ਰਹੇ ਹਨ। ਉਨ੍ਹਾਂ ਕਿਹਾ...
ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

National, Politics, Punjab
ਪਟਾਕਿਆਂ ਦੀ ਵਿਕਰੀ ਲਈ  ਜਿ਼ਲ੍ਹੇ ਵਿੱਚ ਕੀਤੀਆਂ ਗਈਆਂ 13 ਥਾਵਾਂ ਨਿਰਧਾਰਤ ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿ਼ਲ੍ਹੇ ਵਿੱਚ ਆਰਜੀ  ਲਾਇਸੰਸ ਲਈ ਅੱਜ਼ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ  ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਐਸ.ਡੀ.ਐਮ. ਨੇ ਦੱਸਿਆ ਕਿ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ 13 ਥਾਵਾਂ ਤੇ ਪਟਾਕਿਆਂ ਦੀ ਵਿਕਰੀ ਲਈ  30 ਡਰਾਅ ਸਫਲਤਾ ਪੂਰਵਕ ਕੱਢੇ ਗਏ ਹਨ। ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਸੇਵਾ ਕੇਂਦਰਾਂ ਰਾਹੀ  2481 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਲੱਕੀ ਡਰਾਅ ਰਾਹੀਂ 30 ਪਟਾਕਾ ਵਿਕਰੇਤਾ ਨੂੰ ਆਰਜੀ ਲਾਇਸੰਸ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਜਾਣਗੇ। ਉਹਨਾਂ ਪਟਾਕੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੇ ਹੋਏ ਹੀ ਪਟਾਕੇ ਵੇਚੇ ਜਾਣ ।ਇਸ ਮੌਕੇ ਸ...
ਐਨ.ਡੀ.ਆਰ.ਐਫ. ਦੀ ਟੀਮ ਨੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਬਚਣ ਦੀ ਦਿੱਤੀ ਸਿਖਲਾਈ

ਐਨ.ਡੀ.ਆਰ.ਐਫ. ਦੀ ਟੀਮ ਨੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਬਚਣ ਦੀ ਦਿੱਤੀ ਸਿਖਲਾਈ

National, Politics, Punjab
ਮਾਨਸਾ, 23 ਅਕਤੂਬਰ : ਪਿਛਲੇ ਇੱਕ ਹਫ਼ਤੇ ਤੋਂ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਐਨ.ਡੀ.ਆਰ.ਐਫ. ਬਠਿੰਡਾ ਦੀ ਟੀਮ ਵੱਖ-ਵੱਖ ਸਕੂਲਾਂ ਵਿੱਚ ਸਕੂਲ ਸੇਫ਼ਟੀ ਪ੍ਰੋਗਰਾਮ ਅਤੇ ਪਿੰਡਾਂ ਵਿੱਚ ਜਾ ਕੇ ਕਮਿਊਨਿਟੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਕਿਹੜੀਆਂ ਸਾਵਧਾਨੀਆਂ ਅਤੇ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਐਸ.ਪੀ. ਸ਼੍ਰੀ ਜਸਕੀਰਤ ਸਿੰਘ ਅਹੀਰ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਅਤੇ ਡਿਪਟੀ ਕਮਾਂਡੈਂਟ ਐਨ.ਡੀ.ਆਰ.ਐਫ. ਸ਼੍ਰੀ ਰਿਸ਼ੀ ਮਹਾਜਨ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਮੌਕ ਡਰਿੱਲ ਦਿਖਾਉਣ ਦਾ ਮੰਤਵ ਲੋਕਾਂ ਨੂੰ ਕੁਦਰਤੀ ਆਪਦਾ ਜਾਂ ਹੋਰ ਵੀ ਕਿਸੇ ਤਰ੍ਹਾਂ ਦੀ ਮੁਸੀਬਤ ਤੋਂ ਬਚਣ ਅਤੇ ਦੂਜਿਆਂ ਨੂੰ ਬਚਾਉਣ...
ਸਰਸ ਮੇਲਾ ਮੋਹਾਲੀ ਵਿੱਚ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ

ਸਰਸ ਮੇਲਾ ਮੋਹਾਲੀ ਵਿੱਚ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ 88, ਮੋਹਾਲੀ ਵਿਖੇ ਮਾਨਵ ਮੰਗਲ ਸਕੂਲ ਨੇੜੇ ਖੁੱਲ੍ਹੇ ਮੈਦਾਨ ਵਿਖੇ 18 ਅਕਤੂਬਰ ਤੋਂ ਚੱਲ ਰਹੇ ਸਰਸ ਮੇਲੇ ਦੌਰਾਨ ਜਿੱਥੇ ਹਸਤ ਕਲਾ ਸ਼ਿਲਪਕਾਰੀਆਂ ਦੀਆਂ ਸਟਾਲਾਂ ਦੇਖਣਯੋਗ ਹਨ, ਉੱਥੇ ਹੀ ਭਾਰਤ ਦੀ ਮਹਾਨ ਅਤੇ ਵਿਲੱਖਣ ਸੰਸਕ੍ਰਿਤੀ ਨੂੰ ਦਰਸਾਉਂਦੇ ਵੱਖ-ਵੱਖ ਖੇਤਰਾਂ ਦੇ ਲੋਕ-ਨਾਚ ਅਤੇ ਲੋਕ-ਧੁਨਾਂ ਨਾਲ਼ ਪਰੋਏ ਲੋਕ-ਗੀਤ ਨਵੀਂ ਪੀੜ੍ਹੀ ਦਾ ਜਿੱਥੇ ਮਨੋਰੰਜਨ ਕਰ ਰਹੇ ਹਨ, ਉੱਥੇ ਆਪਣੇ ਅਮੀਰ ਵਿਰਸੇ ਦੀਆਂ ਸਾਂਝਾਂ ਨੂੰ ਹੋਰ ਪਕੇਰਾ ਕਰਦੇ ਨਜ਼ਰ ਆਉਂਦੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ, ਵਿਕਾਸ ਕਮ ਜ਼ਿਲ੍ਹਾ ਸਰਸ ਮੇਲਾ ਅਫਸਰ,  ਸੋਨਮ ਚੌਧਰੀ ਦੀ ਅਗਵਾਈ ਅੰਦਰ ਅਮੀਰ ਵਿਰਾਸਤ ਨੂੰ ਸਾਂਭਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਮੇਲੇ ਵਿੱਚ ਉੱਤਰ ਭਾਰਤ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਸਦਕਾ ਰਾਜਸਥਾਨ ਦਾ ਕਾਲਬੇਲੀਆ ਜੋ ਕਿ ਭਰਤਪੁਰ, ਜੈਸਲਮੇਰ ਤੇ ਜੈਪੂਰ ਦੇ ਖੇਤਰਾਂ ਦਾ ਮਸ਼ਹੂਰ ਲੋਕ-ਨਾਚ ਹੈ, ਹਰਿਆਣਾ ਦਾ ਫਾਗ ਅਤੇ ਉੱਤਰ ਪ੍ਰਦੇਸ਼ ਦਾ ...
ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 23 ਅਕਤੂਬਰ:    ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ ਵਿਕਾਸ ਦੇ ਧੁਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਪਹਾੜੀ ਰਾਜਾਂ ਦੇ ਬਰਾਬਰ ਸਬਸਿਡੀਆਂ ਅਤੇ ਰਿਆਇਤਾਂ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ’ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿਉਂਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿੱਚ ਪਛੜ ਗਿਆ ਹੈ। ਐਮ.ਐਸ.ਐਮ.ਈਜ਼. ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ  ਦੱਸਦਿਆਂ ਮੁ...
‘ਜੁਗਨੀ ਕੱਤਦੀ ਚਰਖਾ’ ਗਾ ਕੇ ਲਖਵਿੰਦਰ ਵਡਾਲੀ ਨੇ ਪੰਜਾਬੀ ਵਿਰਾਸਤ ਨੂੰ ਕੀਤਾ ਲੋਕਾਂ ਦੇ ਰੂਬਰੂ

‘ਜੁਗਨੀ ਕੱਤਦੀ ਚਰਖਾ’ ਗਾ ਕੇ ਲਖਵਿੰਦਰ ਵਡਾਲੀ ਨੇ ਪੰਜਾਬੀ ਵਿਰਾਸਤ ਨੂੰ ਕੀਤਾ ਲੋਕਾਂ ਦੇ ਰੂਬਰੂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਕਤੂਬਰ: ਸਰਸ ਮੇਲਾ ਜਿਸ ਤਰੀਕੇ ਨਾਲ਼ ਅੱਗੇ ਵੱਧ ਰਿਹਾ ਹੈ, ਉਸੇ ਤਰੀਕੇ ਮੇਲੀਆਂ ਦੀ ਭੀੜ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਸ਼ਾਮ ਦੇ ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੋਪੜ, ਪਟਿਆਲਾ, ਫਤਹਿਗੜ੍ਹ ਸਾਹਿਬ ਆਦਿ ਜ਼ਿਲ੍ਹਿਆਂ ਵਿੱਚੋਂ ਕਲਾ ਪ੍ਰੇਮੀ ਅਤੇ ਮੇਲ਼ੇ ਦੇ ਸ਼ੌਕੀਨ ਗੱਭਰੂ ਤੇ ਮੁਟਿਆਰਾਂ ਆਪਣੀ ਹਾਜ਼ਰੀ ਲਗਵਾ ਰਹੇ ਹਨ। ਡਿਪਟੀ ਕਮਿਸ਼ਨਰ ਮੋਹਾਲ਼ੀ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ ਮੇਲਾ ਅਫਸਰ ਸੋਨਮ ਚੌਧਰੀ ਵੱਲੋਂ ਮੇਲੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਪੰਜਾਬ ਦੀ ਅਮੀਰ ਵਿਰਾਸਤ ਦੇ ਸਿਤਾਰਿਆਂ ਨੂੰ ਲੋਕ ਗਾਇਕੀ ਦੇ ਰੂਪ ਵਿੱਚ ਮੇਲੀਆਂ ਦੇ ਰੂਬਰੂ ਕੀਤਾ ਜਾਂਦਾ ਹੈ ਜੋ ਮੇਲੇ ਵਿੱਚ ਆਏ ਦਰਸ਼ਕਾਂ ਅਤੇ ਸਰੋਤਿਆਂ ਨੂੰ ਆਪਣੀ ਗਾਇਕੀ ਨਾਲ਼ ਮੰਤਰ ਮੁਗਧ ਕਰਦੇ ਹਨ। ਉੱਥੇ ਹੀ ਅਮੀਰ ਪੰਜਾਬੀ ਸੱਭਿਆਚਾਰ (ਲਹਿੰਦੇ ਤੇ ਚੜ੍ਹਦੇ ਪੰਜਾਬ ਦੀ ਗਾਇਕੀ) ਨੂੰ ਸੰਭਾਲਣ ਦਾ ਯਤਨ ਵੀ ਕਰ ਰਹੇ ਹਨ। ਇਸੇ ਲੜੀ ਵਿੱਚ ਮੇਲੇ ਦੇ ਚੌਥੇ ਦਿਨ ਪੰਜਾਬ ਦੇ ਸਿਰਮੌਰ ਗਾਇਕੀ ਘਰਾਣੇ ਦੇ ਵਾਰਿਸ ਲਖਵਿੰਦਰ ਵਡਾਲੀ ਨੇ ਆਪਣੀ ਦਮਦਾਰ ਗਾਇਕੀ ਦੇ ਨਾਲ਼ ਮੇਲੀਆਂ ਨੂੰ ਨੱਚਣ ਦੇ ਲਈ ਮਜਬੂਰ ਕਰ ਦ...
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ

National, Politics, Punjab
ਚੰਡੀਗੜ੍ਹ/ਐਸ.ਏ.ਐਸ ਨਗਰ (ਮੁਹਾਲੀ), 22 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ (ਮੁਹਾਲੀ) ਵਿਖੇ ਹੋਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ ਮੌਕੇ ਸ਼ਮੂਲੀਅਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕਰਨ ਅਤੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਨਾਲ ਨਾਲ ਸਥਾਨਕ ਭਾਈਚਾਰੇ, ਸਥਾਨਕ ਸਰਕਾਰ ਦੇ ਨੁਮਾਇੰਦਿਆਂ, ਪੰਚਾਇਤਾਂ ਦੇ ਮੈਂਬਰਾਂ ਆਦਿ ਦਾ ਸਕੂਲਾਂ ਦੇ ਬ...
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਐਮ.ਐਸ.ਪੀ.ਦੀ ਮੰਗ ਪੂਰੀ ਨਹੀ ਕੀਤੀ ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਮਿੱਥੇ ਸਮੇਂ ਤੇ ਫਸਲ ਵੀ ਨਹੀ ਚੁੱਕ ਰਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲੇ, ਪਰ ਇਸ ਦੇ ਬਾਵਜੂਦ ਕੇਂਦਰ ਪੰਜਾਬ ਦੇ ਗੋਦਾਮ ਖਾਲੀ ਨਹੀ ਕਰ ਰਿਹਾ। ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੇਂਦਰ ਸਰਕਾਰ ਨੇ ਜੋ ਹਾਲਤ ਕੀਤੀ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਸਾਰਾ ਕੁੱਝ ਸਮਝਦੇ ਹਨ ਇਸ ਗੱਲ ਦਾ ਜਵਾਬ ਵੀ ਉਹ ਕੇਂਦਰ ਸਰਕਾਰ ਨੂੰ ਬਹੁਤ ਜਲਦੀ ਦੇਣਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਦੇ ਜੋ ਹਾਲਾਤ ਬਣਾਏ ...
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  

National, Politics, Punjab
ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ​​ਕਰਨਾ ਹੈ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇਣ ਦੀ ਰਵਾਇਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਸਕੂਲਾਂ ਨੇ ਹੁਣ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲੀ ਅਸਮਾਨਤਾ ਦੀ ਵਿੱਥ ਨੂੰ ਖ਼ਤਮ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਣ ਦੇ ਪੱਧਰ ਵਿੱਚ ਨਵੇਂ ਵਿਚਾਰਾਂ ਦੀ ਸ਼ੁਰੂਆਤ ਦੇ ਨਾਲ ਉੱਤਮਤਾ ਦਿਖਾ ਰ...