Wednesday, March 18
Shadow

Politics

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ

National, Politics, Punjab
ਨੰਗਲ, 22 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਨੂੰ ਵਿਸ਼ੇਸ਼ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ। ਇਸ ਲਈ ਸਾਡੀ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਪਹਿਲੇ ਦਿਨ ਤੋਂ ਹੀ ਉਸਾਰੂ ਕੰਮ ਸ਼ੁਰੂ ਕਰ ਦਿੱਤੇ ਹਨ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਹੀ ਫੀਡਬੈਕ ਹਾਂਸਲ ਕਰਨ ਦੇ ਮਕਸਦ ਨਾਲ  ਮਾਪੇ ਅਧਿਆਪਕ ਮਿਲਣੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਸਦਕੇ ਜਿੱਥੇ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮਨੋਬਲ ਵਧਿਆ ਹੈ ਉ...
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

National, Politics, Punjab
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ ਖਰੀਦ ਕਾਰਜਾਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਨੇ ਮੰਡੀਆਂ ‘ਚੋਂ ਝੋਨੇ ਦੀ ਲਿਫ਼ਟਿੰਗ ਵਿੱਚ ਢਿੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਕਰਕੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਆਏ ਕੁੱਲ 31 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਵਿੱਚੋਂ 28 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਨੂੰ ਹਮੇਸ਼ਾ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ...
ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ, 22 ਅਕਤੂਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ...
ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ  ਨੁਹਾਰ ਬਦਲੀ: ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ

ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ: ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ

National, Politics, Punjab
ਚੰਡੀਗੜ੍ਹ, 22 ਅਕਤੂਬਰ: ਵੱਖ–ਵੱਖ ਖੇਤਰਾਂ ਨਾਲ ਸਬੰਧਤ ਮਾਪਿਆਂ ਅਤੇ ਅਧਿਆਪਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਜੀਵਨ ਨੂੰ ਨਵੀਂ ਸੇਧ ਦੇਣ ਵਾਲੇ ਮਹੱਤਵਪੂਰਨ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੰਗਲਵਾਰ ਨੂੰ ਇੱਥੇ ਮੈਗਾ ਪੀ.ਟੀ.ਐਮ. ਵਿੱਚ ਸ਼ਿਰਕਤ ਕਰਨ ਆਏ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰ ਕੇ ਉਨ੍ਹਾਂ ਦੀ ਜ਼ਿੰਦਗੀ ਦੀ ਨੁਹਾਰ ਬਦਲ ਦਿੱਤੀ ਹੈ।  ਇਕ ਕਿਸਾਨ ਦੀ ਬੇਟੀ ਅਤੇ ਕਾਰਡੀਓਲਾਜਿਸਟ ਬਣਨ ਦੀ ਇੱਛੁਕ ਮਹਿਕ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੂਲ ਵੱਲੋਂ ਦਿੱਤੀ ਜਾਂਦੀ ਮੁਫਤ ਕੋਚਿੰਗ ਲਈ ਧੰਨਵਾਦ ਕੀਤਾ। ਮਹਿਕ ਨੇ ਕਿਹਾ ਕਿ ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲਕਦਮੀ, ਸਕੂਲ ਆਫ਼ ਐਮੀਨੈਂਸ ਵਰਦਾਨ ਸਾਬਤ ਹੋਇਆ ਹੈ। ਉਸ ਨੇਆਪਣੇ ਟੀਚਿਆਂ ਨੂੰ ਸਰ ਕਰਨ ਵਿੱਚ ਉਸ ਦੀ ਸਹਾਇਤਾ ਕਰਨ ਲਈ ਆਪਣੇ ਅਧਿਆਪਕਾਂ ਦੀ ਪ੍ਰਸੰਸਾ ਵੀ ਕੀਤੀ। ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਅਤੇ ਕਾਨਵੈਂਟ ਸਕੂਲ ਦੇ ਸਾਬਕਾ ਵਿਦਿਆਰਥੀ ਦ...
ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

National, Politics, Punjab
ਡੇਰਾਬਸੀ, 22 ਅਕਤੂਬਰ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ। ਸ. ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਨੇ ਹੁਣ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੀ ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ...
ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ/ਨਵਾਂਸ਼ਹਿਰ, 22 ਅਕਤੂਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ  ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਲਈ ਕੇਂਦਰ ਸਰਕਾਰ ਦੀ ਢਿੱਲ ਨੂੰ ਜਿੰਮੇਵਾਰ ਠਹਿਰਾਇਆ ਹੈ। ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਮਾਪੇ- ਅਧਿਆਪਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਕਮੀ-ਪੇਸ਼ੀ ਨਹੀਂ ਹੈ ਅਤੇ ਅੱਜ ਮੁੱਖ ਮੰਤਰੀ ਸਮੇਤ ਸੂਬੇ ਦੀ ਸਮੁੱਚੀ ਵਜ਼ਾਰਤ ਮੰਡੀਆਂ ਵਿਚ ਗਰਾਊਂਡ 'ਤੇ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਢਿੱਲ ਕਾਰਨ ਹੀ ਇਹ ਸਭ ਕੁਝ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ ਕਿਸਾਨੀ ਅਤੇ ਸ਼ਾਂਤੀ ਨੂੰ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਤਾਂ ਦੂਰ, ਹੁਣ ਉਹ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੇ, ਜਿਸ ਕਾਰਨ ਕਿਸਾਨਾਂ ਨੂੰ ਨ...
ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

National, Politics
ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ  ---  ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ ਵੀ ਬਹੁਤ ਜ਼ਿਆਦਾ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਦੀ ਦਾਨਾ ਮੰਡੀ ਦਾ ਦੌਰਾ ਕਰਨ ਮਗਰੋਂ ਕੀਤਾ।  ਇਸ ਮੌਕੇ ਉੱਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੁਲ ਅੰਦਰ 185 ਲੱਖ ਐਮ.ਟੀ. ਦਾ ਟੀਚਾ ਮਿਲਿਆ ਹੈ ਅਤੇ ਸਾਡੇ ਵੱਲੋਂ 190 ਲੱਖ ਐਮ.ਟੀ. ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆ ਅੰਦਰ 26 ਲੱਖ ਮੀਟਰਿਕ ਟਨ ਤੋਂ ਜਿਆਦਾ ਝੋਨਾ ਆ ਗਿਆ ਹੈ ਅਤੇ 24 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਨੇ ਵੀ ਤੇਜੀ ਫੜ ਗਈ ਹੈ 6 ਲੱਖ ਐਮ.ਟੀ. ਦੇ ਕਰੀ...
ਹਲਕਾ ਆਤਮ ਨਗਰ ‘ਚ ਕੋਸਕੋ ਕ੍ਰਿਕਟ ਟੂਰਨਾਮੈਂਟ ਆਯੋਜਿਤ

ਹਲਕਾ ਆਤਮ ਨਗਰ ‘ਚ ਕੋਸਕੋ ਕ੍ਰਿਕਟ ਟੂਰਨਾਮੈਂਟ ਆਯੋਜਿਤ

National, Politics, Punjab
ਲੁਧਿਆਣਾ, 22 ਅਕਤੂਬਰ (000) - ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਡਾ. ਅੰਬੇਡਕਰ ਨਗਰ ਵਿਖੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸ. ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਇਆ 'ਕੋਸਕ ਕ੍ਰਿਕਟ ਟੂਰਨਾਂਮੈਂਟ ਦਾ ਸਫਲ ਆਯੋਜਨ ਹੋਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਟੂਰਨਾਮੈਂਟ ਦੀ ਜੇਤੂ ਟੀਮ ਨੂੰ 51 ਹਜ਼ਾਰ, ਉਪ ਜੇਤੂ ਨੂੰ 31 ਹਜ਼ਾਰ ਜਦਕਿ ਤੀਸਰੇ ਨੰਬਰ ਵਾਲੀ ਟੀਮ ਨੂੰ 5100 ਰੁਪਏ ਦੀ ਰਾਸ਼ੀ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਬੈਸਟ ਬੋਲਰ ਤੇ ਬੈਸਟ ਬੈਟਸਮੈਨ ਨੂੰ ਵੀ ਵੱਖ-ਵੱਖ 3100 ਰੁਪਏ ਦੀ ਰਾਸ਼ੀ ਦਿੱਤੀ ਗਈ। ਵਿਧਾਇਕ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੀ ਪ੍ਰੇਰਣਾ ਦਾ ਨੌਜਵਾਨਾਂ 'ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਸੀ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹ...
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੈਗਾ ਪੀਟੀਐਮ ਡਰਾਈਵ ਦਾ ਜਾਇਜ਼ਾ ਲੈਣ ਲਈ ਮੁਹਾਲੀ ਫੇਜ਼ 11 ਅਤੇ ਮੌਲੀ ਬੈਦਵਾਨ ਸਕੂਲਾਂ ਦਾ ਦੌਰਾ ਕੀਤਾ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੈਗਾ ਪੀਟੀਐਮ ਡਰਾਈਵ ਦਾ ਜਾਇਜ਼ਾ ਲੈਣ ਲਈ ਮੁਹਾਲੀ ਫੇਜ਼ 11 ਅਤੇ ਮੌਲੀ ਬੈਦਵਾਨ ਸਕੂਲਾਂ ਦਾ ਦੌਰਾ ਕੀਤਾ

National, Politics, Punjab
ਐਸ.ਏ.ਐਸ.ਨਗਰ, 22 ਅਕਤੂਬਰ, 2024: ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਇੰਚਾਰਜ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਸਕੂਲ ਆਫ਼ ਐਮੀਨੈਂਸ, ਫੇਜ਼ 11 ਅਤੇ ਸਰਕਾਰੀ ਹਾਈ ਸਕੂਲ, ਮੌਲੀ ਬੈਦਵਾਨ ਦਾ ਦੌਰਾ ਕਰਕੇ ਮੈਗਾ ਮਾਪੇ-ਅਧਿਆਪਕ ਮਿਲਣੀ ਮੁਹਿੰਮ ਦਾ ਜਾਇਜ਼ਾ ਲਿਆ।           ਸਕੂਲ ਆਫ਼ ਐਮੀਨੈਂਸ, ਫੇਜ਼ 11 ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਤਲਵਾੜ ਨੇ ਕਿਹਾ ਕਿ ਮੈਗਾ ਪੀਟੀਐਮ ਡਰਾਈਵ ਵਿਦਿਆਰਥੀਆਂ ਦੇ ਕਰੀਅਰ ਨੂੰ ਹੁਲਾਰਾ ਦੇਣ ਅਤੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਅਧਿਆਪਕ-ਮਾਪੇ ਮੀਟਿੰਗ ਨਜ਼ਰ ਅੰਦਾਜ਼ ਹੋ ਜਾਂਦੀ ਸੀ ਪਰ ਅੱਜ ਕੱਲ੍ਹ ਸਥਿਤੀ ਬਦਲ ਗਈ ਹੈ; ਹੁਣ ਪ੍ਰਾਈਵੇਟ ਸਕੂਲਾਂ ਦਾ ਮੁਕਾਬਲਾ ਕਰਨ ਲਈ ਸਕੂਲੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾ...
ਸਕੂਲ ਆਫ਼ ਐਮੀਨੈਸ ਨੰਗਲ ਦੇ ਵਿਦਿਆਰਥੀਆਂ ਵਲੋਂ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਅਪੀਲ

ਸਕੂਲ ਆਫ਼ ਐਮੀਨੈਸ ਨੰਗਲ ਦੇ ਵਿਦਿਆਰਥੀਆਂ ਵਲੋਂ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਅਪੀਲ

National, Politics, Punjab
ਨੰਗਲ, 22 ਅਕਤੂਬਰ: ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਅੱਜ ਹੋਈ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨੇ ਨਾਲ ਵੀ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਪਲਸ 2 ਸਾਇੰਸ ਸਟਰੀਮ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਕਿਹਾ ਉਹ ਇਥੋਂ 10 ਕਿਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ਤੋਂ ਰੌਜ਼ਾਨਾ ਪੜ੍ਹਨ ਆਉਂਦੀ ਹੈ ਪਹਿਲਾਂ ਉਸ ਨੂੰ ਰੌਜ਼ਾਨਾ ਆਉਣ ਜਾਣ ਲਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਉਸ ਨੂੰ ਬਹੁਤ ਸਹੂਲਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਮੈਂ ਇਕ ਨਿੱਜੀ ਸਕੂਲ ਵਿੱਚ ਪੜ੍ਹਦੀ ਸੀ ਉਦੋਂ ਮੇਰੀ ਅਤੇ ਮੇਰੇ ਮਾਪਿਆਂ ਦੀ ਸਰਕਾਰੀ ਸਕੂਲਾਂ ਪ੍ਰਤੀ ਸੋਚ ਠੀਕ ਨਹੀਂ ਸੀ ਪ੍ਰੰਤੂ ਹੁਣ ਜਦੋਂ ਮੈਂ ਇੱਥੇ ਪੜ੍ਹਨ ਲੱਗੀ ਹਾਂ ਤਾਂ ਪਤਾ ਲੱਗਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦਾ ਪੱਧਰ ਬਹੁਤ ਵਧੀਆ ਹੈ। ਇਸ ਮੌਕੇ ਬੋਲਦਿਆਂ ਪਲਸ 1 ਦੇ ਵਿਦਿਆਰਥੀ ਇਸ਼ਮਦੀਪ ਸਿੰਘ...