Shadow

Politics

ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ

National, Politics, Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024: ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਡੀ ਏ ਪੀ ਦੀ ਬਹੁਤ ਸੀਮਤ ਵਰਤੋਂ ਕੀਤੀ ਗਈ ਸੀ ਅਤੇ ਉਸਦੇ ਮੁਕਾਬਲੇ ਐਨ ਪੀ ਕੇ 12:32:16 ਦੀ ਵਰਤੋਂ ਕਣਕ ਵਾਸਤੇ ਕੀਤੀ ਗਈ ਸੀ, ਜਿਸ ਦਾ ਨਤੀਜਾ ਬਹੁਤ ਵਧੀਆ ਰਿਹਾ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਨ੍ਹਾਂ ਵੱਲੋਂ ਡੀ ਏ ਪੀ 'ਤੇ ਨਿਰਭਰਤਾ ਘਟਾ ਕੇ ਟਰਿਪਲ ਸੁਪਰਫਾਸਫੇਟ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਫਾਸਫੋਰਸ ਦੀ ਪੂਰਤੀ ਲਈ ਕੇਵਲ ਡੀ ਏ ਪੀ 'ਤੇ ਹੀ ਨਿਰਭਰਤਾ ਨਾ ਰਹੇ। ਧੜਾਕ ਕਲਾਂ ਦੇ ਸ਼ਮਨਪ੍ਰੀਤ ਸਿੰਘ ਜੋ ਕਿ ਕਣਕ ਦੇ ਨਾਲ-ਨਾਲ ਗੰਨੇ ਅਤੇ ਆਲੂ ਦੀ ਕਾਸ਼ਤ ਵੀ ਕਰਦੇ ਹਨ, ਦਾ ਕਹਿਣਾ ਹੈ ਕਿ ਡੀ ਏ ਪੀ ਚੋਂ ਫਾਸਫੋਰਸ ਦੀ ਪੂਰਤੀ ਨੂੰ ਅਸੀਂ ਆਪਣੀ ਨਿਰਭਰਤਾ ਦਾ ਸਾਧਨ ਬਣਾ ਲਿਆ ਹੈ ਅਤੇ ਅਸੀਂ ਬਦਲਵੇ ਸਰੋਤਾਂ ਦੀ ਵਰਤੋਂ ਕੇਵਲ ਇਸ ਕਰਕੇ ਨਹ...
ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

National, Politics, Punjab
ਫਾਜ਼ਿਲਕਾ 1 ਨਵੰਬਰ,  2024 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ| ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ| ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ| ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46%) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ| ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ| ਮੌਜੂਦਾ ਸਮੇਂ ਡੀਏਪੀ ਖਾਦ ਦੇ ਕਈ ਬਦਲ ਹਨ ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ| ਮਾਹਿਰਾਂ ਨੇ ਦੱਸਿਆ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ| ਇਕ ...
ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਡਿਪਟੀ ਕਮਿਸਨਰ

ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਡਿਪਟੀ ਕਮਿਸਨਰ

National, Politics, Punjab
ਅੰਮ੍ਰਿਤਸਰ 1 ਨਵੰਬਰ:2024 - ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 1 ਲੱਖ 89 ਹਜਾਰ ਹੈਕਟੇਅਰ ਰਕਬੇ ਵਿੱਚ ਕਣਕ,ਆਲੂ ਅਤੇ ਮਟਰਾਂ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਕਰੀਬ ਜ਼ਿਲ੍ਹੇ ਵਿੱਚ ਲਗਭਗ 30000 ਮੀਟ੍ਰਿਕ ਟਨ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿੱਚ 17662 ਮੀਟ੍ਰਿਕ ਟਨ ਡੀ.ਏ.ਪੀ. ਪੁੱਜ ਚੁੱਕਾ ਹੈ ਜੋ ਕਿ ਕੁਲ ਮੰਗ ਦਾ ਕਰੀਬ 59 ਫੀਸਦੀ ਬਣਦਾ ਹੈ । ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਜਲਦ ਸਪਲਾਈ ਵੀ ਪੁੱਜ ਜਾਵੇਗੀ ।ਉਨ੍ਹਾਂ ਦੱਸਿਆ ਕਿ ਕੁਲ ਮੰਗ ਦਾ 60 ਫੀਸਦੀ ਸਹਿਕਾਰੀ ਸਭਾਵਾਂ ਕੋਲ ਜਾਵੇਗਾ ਅਤੇ 40 ਫੀਸਦੀ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਖਾਦ ਏਜੰਸੀਆਂ ਦੇ ਮਾਲਕਾਂ / ਵਿਕ੍ਰੇਤਾਵ...
ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

National, Politics, Punjab
ਫਿਰੋਜ਼ਪੁਰ 1 ਨਵੰਬਰ 2024  ਫਿਰੋਜ਼ਪੁਰ ਜ਼ਿਲ੍ਹੇ 'ਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਤਰਾਂਵਾਲੀ, ਪੱਲਾ ਮੇਘਾ, ਉਸਮਾਨ ਵਾਲਾ, ਕੁਤਬੇ ਵਾਲਾ, ਦੁਲਚੀ ਕੇ ਦੂਜੀ ਕੇ ਤੇ ਕਮਾਲੇ ਵਾਲਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ ਸਿੰਘ ਅਤੇ ਨਾਇਬ ਤਹਿਸੀਦਾਰ ਜੈਮਨਦੀਪ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਉਹਨਾਂ ਕੁਝ ਕੁ ਕਿਸਾਨਾਂ ਦੇ ਖੇਤਾਂ ਵਿੱਚ ਸੜੀ ਹੋਈ ਪਰਾਲੀ ਨੂੰ ਦੇਖਦਿਆਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕੁੱਲ ਜ਼ਿਲ੍ਹੇ ਵਿੱਚ ਸੈਟੇਲਾਈਟ ਨਾਲ ਆਏ 351 ਪਰਾਲੀ ਸਾੜਨ ਦੇ ਮਾਮਲਿਆਂ ਵਿਚੋਂ 288 ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਗਏ ਹਨ! ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਵਿਭਾਗ ...
ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ

National, Politics, Punjab
ਚੰਡੀਗੜ੍ਹ, 1 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਹੈ। ਇਸ ਬਾਰੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਕਾਰਵਾਈ ਲਈ ਛਾਪੇ ਮਾਰੇ ਜਾਣਗੇ। ਇਹ ਟੀਮਾਂ ਸਪਲਾਈ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣਗੀਆਂ ਅਤੇ ਨਿਯਮਤ ਜਾਂਚ ਤੇ ਨਮੂਨੇ ਰਾਹੀਂ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਇਹ ਉੱਡਣ ਦਸਤੇ ਪ੍ਰਚੂਨ ਅਤੇ ਥੋਕ ਡੀਲਰਾਂ ਦੇ ਨਾਲ-ਨਾਲ ਬੀਜਾਂ, ਖਾ...
ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ...
ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 1 ਨਵੰਬਰ, 2024:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਸਨੇ ਦੱਸਿਆ ਕਿ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕ...
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

National, Politics, Punjab
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯ...
ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ

ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ

National, Politics, Punjab
ਅੰਮ੍ਰਿਤਸਰ 30 ਅਕਤੂਬਰ 2024-- ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਸੀ.ਡਬਲਯੂ.ਪੀ.ਪੀ ਦਾ ਨਿਰੀਖਣ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਮੰਡਲ ਨੰ:1 ਦੇ 44 ਪਿੰਡਾਂ ਦਾ ਦੌਰਾ ਕੀਤਾ। ਟੀਮ ਵੱਲੋ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ੁੱਧ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਦਾ ਬੀਮਾ ਕਰਨ ਲਈ ਤਕਨੀਕੀ ਪਹਿਲੂਆ ਦਾ ਨਿਰੀਖਣ ਕੀਤਾ। ਜਿਲ੍ਹਾ ਅੰਮ੍ਰਿਤਸਰ ਦੇ ਅਲੱਗ-ਅਲੱਗ ਬਲਾਕਾਂ ਦੇ ਪਿੰਡਾਂ ਦਾ ਨਿਰੀਖਣ ਕਾਰਜਕਾਰੀ ਇੰਜੀਨੀਅਰ ਸ੍ਰੀ ਨਿਤਨ ਕਾਲੀਆ, ਸ੍ਰੀ ਰਵੀ ਸੋਲੰਕੀ ਅਤੇ ਸ੍ਰੀਮਤੀ ਭਾਵਨਾ ਤ੍ਰਿਵੇਦੀ ਵੱਲੋ ਕੀਤਾ ਗਿਆ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਉਪ ਮੰਡਲ ਇੰਜੀਨੀਅਰ, ਅਕਾਸ਼ਦੀਪ ਸਿੰਘ ਉਪ ਮੰਡਲ ਇੰਜੀਨੀਅਰ, ਜਤਿਨ ਸ਼ਰਮਾ ਜੇ.ਈ, ਗੁਰਬਚਨਦੀਪ ਸਿੰਘ ਜੇ.ਈ, ਦਿਸ਼ਾਂਤ ਸਲਵਾਨ ਜੇ.ਈ, ਦੀਪਕ ਮਹਾਜਨ ਜੇ.ਈ, ਗੁਰਪ੍ਰੀਤ ਸਿੰਘ ਜੇ.ਈ, ਸੁਰਿੰਦਰ ਮੋਹਨ ਜੇ.ਈ, ਸ਼ਮਸ਼ੇਰ ਸਿੰਘ ਜੇ.ਈ, ਹੁਮਰੀਤ ਸ਼ੈਲੀ ਸੀ.ਡੀ.ਐਸ ਸਮੇਤ ਸਮੂਹ ਬੀ....
ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

National, Politics, Punjab
ਅੰਮ੍ਰਿਤਸਰ 30 ਅਕਤੂਬਰ 2024-- ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ।       ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਸਿਆ ਕਿ ਪੀਏਯੂ ਦੇ ਵਿਗਿਆਨੀਆਂ ਵਲੋਂ ਆਉਂਦੀ ਕਣਕ ਦੀ ਫਸਲ ਲਈ ਡੀਏਪੀ ਦੀ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿ...