ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ – ਵਧੀਕ ਡਿਪਟੀ ਕਮਿਸ਼ਨਰ
ਮੋਗਾ, 30 ਅਕਤੂਬਰ (000) -
ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਚੈਕਿੰਗ ਮੁਹਿੰਮ ਨੂੰ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਵਿਭਾਗਾਂ ਨੂੰ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਦੁਕਾਨਦਾਰ ਜਾਂ ਖਾਧ ਪਦਾਰਥਾ...








