ਪੁਲਿਸ ਯਾਦਗਾਰੀ ਦਿਵਸ ਮਨਾਇਆ, ਸੀ.ਪੀ ਅਤੇ ਡੀ.ਸੀ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਲੁਧਿਆਣਾ, 21 ਅਕਤੂਬਰ (000) ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ |ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਸਾਬਕਾ ਡੀ.ਜੀ.ਪੀ ਸ੍ਰੀ ਡੀ.ਆਰ. ਭੱਟੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਏ.ਸੀ.ਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨ...








