ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ
ਮਾਨਸਾ, 29 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 266 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਬੀਤੀ ਸ਼ਾਮ ਤੱਕ 200838 ਮੀਟਰਕ ਟਨ ਝੋਨੇ ਦੀ...








