ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 19 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90 ਫੀਸਦ ਬਣਦੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅਲਾਟਮੈਂਟ ...







