ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ
ਫ਼ਰੀਦਕੋਟ 24 ਅਕਤੂਬਰ,2024
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।
ਸਵੱਛਤਾ ਪੰਦਰਵਾੜੇ ਦੇ ਅੱਜ ਪਹਿਲੇ ਦਿਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਸਾਦਿਕ ਰੋਡ ਯੂਨੀਵਰਸਿਟੀ ਤੋਂ ਲੈ ਕੇ ਸਾਦਿਕ ਚੌਕ ਤੋਂ ਰੈਸਟ ਹਾਊਸ ਰੋਡ ਸਰਕਟ ਹਾਊਸ (ਐਂਟਰੀ ਪੁਆਇੰਟ) ਅਤੇ ਬੰਦਾ ਸਿੰਘ ਬਹਾਦਰ ਰੋਡ (ਐਗਜਿੱਟ ਪੁਆਇੰਟ) ਤੱਕ ਸਫ਼ਾਈ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਓਜਸਵੀ ਅਲੰਕਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਵਲ ਕੁਝ ਦਿਨਾਂ ਲਈ ਹੀ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਨਾ ਬਣਿਆ ਜਾਵੇ ਸਗੋਂ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ...








