Thursday, March 12
Shadow

Politics

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ‘ਚ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

National, Politics, Punjab
ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪਿੰਡ ਨੰਗਲ ਸ਼ਹੀਦਾ ‘ਚ 28.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਜੈਕਟ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗਾ।                 ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਦੇ ਮੈਦਾਨ ਦੀ ਉਸਾਰੀ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਢੁਕਵਾਂ ਪਲੇਟਫਾਰਮ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੈਦਾਨ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਦੇ ਬੈਠਣ ਲਈ ਢੁਕਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਪਿੰਡ ਅਤੇ ਆਸ ਪਾਸ ਦੇ ਖੇਤਰ ਦੇ ਖਿਡਾਰੀ ਆਧੁਨਿਕ ਵਾਤਾਵਰਣ ਵਿੱਚ ਅਭਿਆਸ ਕਰ ਸਕਣ। ਜਿੰਪਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪੇਂਡੂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੇ ਹੋਰ ਪ...
ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

National, Politics, Punjab
*ਫਤਹਿਗੜ੍ਹ ਸਾਹਿਬ, 27 ਨਵੰਬਰ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿੱਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ, "ਸੁਖਾਲੀ ਰਜਿਸਟਰੀ" ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ  22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 27 ਨਵੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸਮੇਤ ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1297, ਬਰਨਾਲਾ ਦੇ 18, ਬਠਿੰਡਾ ਦੇ 138, ਫਿਰੋਜ਼ਪੁਰ ਦੇ 748, ਗੁਰਦਾਸਪੁਰ ਦੇ 394, ਹੁਸ਼ਿਆਰਪੁਰ ਦੇ 105, ਜਲੰਧਰ ਦੇ 470, ਮਾਨਸਾ ਦੇ 309, ਸ੍ਰੀ ਮੁਕਤਸਰ ਸਾਹਿਬ ਦੇ 239, ਪਟਿ...
ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

National, Politics, Punjab
ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ ਅਤੇ ਨੌਕਰੀਆਂ ਸਿਰਜਣ ਵਾਸਤੇ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਅਕਾਦਮਿਕ ਸਾਲ 2022-23 ਵਿੱਚ 11ਵੀਂ ਜਮਾਤ ਲਈ ਸ਼ੁਰੂ ਕੀਤੇ ਗਏ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੋਰਡ ਨੇ 3,692 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਉੱਦਮਤਾ ਨੂੰ ਇੱਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਕੇ ਸਿੱਖਿਆ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ 104 ਸਿਖਲਾਈ ਪ੍ਰੋਗਰਾਮਾਂ ਰਾਹੀਂ 10,382 ਅਧਿਆਪਕਾਂ ਅਤੇ 231 ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਪੜ੍ਹਾਉਣ ਦੇ ਗੁਣਾਂ ਨਾਲ ਲੈਸ ਕੀਤਾ ਗਿਆ ਹੈ।...

ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

National, Politics, Punjab
ਸੰਗਰੂਰ, 26 ਨਵੰਬਰ: ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। 30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਆਪਣੇ ਸੰਬੋਧਨ 'ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਸੰਗਰੂਰ ਵਿਖੇ ਕਰਵਾਇਆ ਜਾਣਾ ਜ਼ਿਲ੍ਹੇ ਲਈ ਮਾਣ ਵਾਲੀ...
ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸ...

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 26 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ "ਪੰਜਾਬ ਸਖੀ ਸ਼ਕਤੀ ਮੇਲੇ" ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ ਕਰ ਦਿੱਤੀ ਗਈ ਹੈ। ਸੰਗਰੂਰ ਦੇ ਰਣਬੀਰ ਕਾਲਜ ਗਰਾਊਂਡ ਵਿੱਚ ਇਹ ਮੇਲਾ 30 ਨਵੰਬਰ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮੇਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਰਾਜ ਪੇਂਡੂ ਆਜ਼ੀਵਿਕਾ ਮਿਸ਼ਨ ਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ। "ਪੰਜਾਬ ਸਖੀ ਸ਼ਕਤੀ ਮੇਲੇ" 26 ਨਵੰਬਰ 2025 ਨੂੰ ਸੰਗਰੂਰ ਤੋਂ ਸ਼ੁਰੂ ਹੋ ਕੇ ਫਰਵਰੀ 2026 ਤੱਕ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਦਸਤਕਾਰੀ, ਹੱਥਖੱਡੀ ਕੱਪੜੇ, ਫੁਲਕਾਰੀ, ਘਰ ਦੀ ਸਜਾਵਟ ਸਮੱਗਰੀ, ਜੈਵਿਕ ਖਾਣ-ਪੀਣ ਦੀਆਂ ਵਸਤੂਆਂ, ਸ਼ਹਿਦ, ਮਸਾਲੇ, ਡਿਟਰਜੈਂਟ, ਫਿਨਾਇਲ ਅਤੇ ਹੋਰ ਘਰੇਲੂ ਉਤਪ...
ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ

National, Politics, Punjab
ਨਵੀਂ ਦਿੱਲੀ, 26 ਨਵੰਬਰ: ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ "ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ" ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਪ੍ਰਧਾਨ ਐਸ.ਸੀ.ਬੀ.ਏ. ਵੀ ਮੌਜੂਦ ਸਨ।...
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ 'ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼...

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ: ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ। ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ  ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ 'ਤੇ ਬੇਅਸਰ ਕੀਤਾ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਨਾ...