ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
ਚੰਡੀਗੜ੍ਹ, 25 ਅਕਤੂਬਰ, 2024 - ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫੈਸਲਾ ਲਿਆ ਹੈ।
ਇਹ ਮਤਾ ਲੇਡੀ ਸਿੰਘ ਕੰਵਲਜੀਤ ਕੌਰ, ਓ.ਬੀ.ਈ., ਦੀ ਪ੍ਰਧਾਨਗੀ ਹੇਠ ਲੰਦਨ ਵਿਖੇ ਹੋਈ ਜੀ.ਐਸ.ਸੀ. ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪਾਸ ਕੀਤਾ ਗਿਆ। ‘ਸਿੱਖ ਮਰਿਯਾਦਾ' ਦੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ, ਜੀ.ਐਸ.ਸੀ. ਦੀ ਪ੍ਰਧਾਨ ਨੇ ਦੱਸਿਆ ਕਿ ਦੋਵਾਂ ਤਖ਼ਤਾਂ 'ਤੇ ਨਿਭਾਈਆਂ ਜਾ ਰਹੀਆਂ ਮੌਜੂਦਾ ਧਾਰਮਿਕ ਪ੍ਰੰਪਰਾਵਾਂ ਬੁਨਿਆਦੀ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਇਸ ਤੋਂ ਇਲਾਵਾ, ਦੋਵੇਂ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਲਈ ਕਮੇਟੀਆਂ ਅਤੇ ਬੋਰਡਾਂ ਵਿਚ ਨਾਮਜ਼ਦ ਕੀਤੇ ਮੈਂਬਰਾਂ ਕੋਲ ਇਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਸੰਚਾਲਨ ਅਤੇ ਧਾਰਮਿਕ ਰਹੁ-ਰੀਤਾਂ ਨਿਭ...








