ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼
ਲੁਧਿਆਣਾ, 25 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ।
ਬੱਚਤ ਭਵਨ ਵਿਖੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼.), ਪੰਚਾਇਤ ਸਕੱਤਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ 'ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਜ਼ਰੂਰੀ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਪੇਂਡੂ ਸਕੂਲਾਂ ਵਿੱਚ ਲਾਇਬ੍ਰੇਰੀਆਂ, ਕਿਚਨ ਗਾਰਡਨ, ਛੱਪੜਾਂ ਦੀ ਸਫ਼ਾਈ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ...








