ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਤੰਦਰੁਸਤ ਰੱਖਣ ਲਈ ਕਰ ਰਹੀ ਹੈ ਜਾਗਰੂਕ
ਜ਼ੀਰਕਪੁਰ/ਬਲਟਾਣਾ, 25 ਅਕਤੂਬਰ, 2024:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ੀਰਕਪੁਰ ਦੇ ਬਲਟਾਣਾ ’ਚ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ’ਚ ਡੇਰਾਬੱਸੀ ’ਚ ਵੱਖ- ਵੱਖ ਥਾਵਾਂ ’ਤੇ ਚਲ ਰਹੀਆਂ ਯੋਗਾ ਕਲਾਸਾਂ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ।
ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ।
‘ਸੀ ਐਮ ਦੀ ਯੋਗਸ਼ਾਲਾ’ ਦੇ ਜ਼ੀਰਕਪੁਰ ਦੇ ਬਲਟਾਣਾ ਵਿਖੇ ਟ੍ਰੇਨਰ ਰਮਨ ਨੇ ਦੱਸਿਆ ਕਿ ਗਿੱਲ ਕਾਲੋਨੀ ਬਲਟਾਣਾ ਦੀ ਪ...








