Tuesday, March 17
Shadow

Politics

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਜੇਰੀਏਟ੍ਰਿਕ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਅੱਖਾਂ ਦੀ ਸਰਜਰੀ ਸਮੇਤ ਹੋਰ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਕੈਬਨਿਟ ਮੰਤਰੀ ਨੇ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਪਾਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਅਤੇ ਆਪਣੀ ...
ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ

ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ, 2024: ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਐਸਏਐਸ ਨਗਰ ਆਈਪੀਐਸ ਦੀਪਕ ਪਾਰਿਕ ਦੇ ਦਿਸ਼ਾ- ਨਿਰਦੇਸ਼ਾਂ ਹੇਠ  ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਦਰੀਨਰਾਇਣ ਮੰਦਿਰ ਫੇਸ-11, ਇਮਾਰ  ਹਿਲਸ ਮੋਹਾਲੀ ਸੈਕਟਰ 105 ਅਤੇ ਸੈਕਟਰ 80 ਦੇ ਵਸਨੀਕਾ , ਸੁਸਾਇਟੀਆਂ, ਨਗਰ ਵਾਸੀਆਂ ਤੇ ਸੈਕਟਰਾ ਵਿਚ ਜਾ ਕੇ ਜਨਤਕ ਮੀਟਿੰਗ ਕੀਤੀਆਂ ਗਈਆਂ। ਇਸ ਮੌਕੇ ਡੀਐਸਪੀ ਕਰਨੈਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਜਾਂ ਸਮੱਸਿਆ ਆਉਂਦੀ ਹੈ ਜਾਂ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਦਾ ਹੈ ਤਾਂ ਉਹ ਬਿਨਾਂ ਕਿਸੇ ਝਿੱਜਕ ਦੇ ਉਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਜਾਵੇ। ਪੁਲਿਸ ਵੱਲੋਂ ਜਨਤਾ ਦੀ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਮੀਟਿੰਗ ਦੌਰਾਨ ਲੋਕਾਂ ਨੇ ਕਿਹਾ ਕਿ ਉਨ੍ਹ...
ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

National, Politics, Punjab
ਚੰਡੀਗੜ੍ਹ, 14 ਅਕਤੂਬਰ :                   ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ ਪੁਆਉਣ ਦੀ ਸਮੁੱਚੀ ਪ੍ਰੀਕ੍ਰਿਆ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਲਈ ਕਿਹਾ । ਚੋਣ ਆਬਜ਼ਰਵਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਚੋਣ ਅਮਲਾ ਆਪਣੀ ਡਿਊਟੀ ਪੂਰੀ ਤਰ੍ਹਾਂ ਤਿਆਰੀ ਕਰਕੇ ਤੇ ਪੂਰਨ ਆਤਮ ਵਿਸ਼ਵਾਸ਼ ਨਾਲ ਕਰੇ ਤਾਂ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਪੁਆਉਣ ਮੌਕੇ ਚੋਣ ਜਾਬਤੇ ਦੀ ਪਾਲਣਾ ਵੀ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ, ਅਨੁਸ਼ਾਸਨਹੀਣਤਾ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕ੍ਰਿਆ ਵਿੱਚ ਇਕ...
ਡੀ ਸੀ ਨੇ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਮੰਡੀਆਂ ਵਿੱਚ ਰੋਜ਼ਾਨਾ ਦੌਰੇ ਕਰਨ ਲਈ ਕਿਹਾ

ਡੀ ਸੀ ਨੇ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਮੰਡੀਆਂ ਵਿੱਚ ਰੋਜ਼ਾਨਾ ਦੌਰੇ ਕਰਨ ਲਈ ਕਿਹਾ

National, Politics, Punjab
ਐਸ.ਏ.ਐਸ.ਨਗਰ, 13 ਅਕਤੂਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਚੱਲ ਰਹੇ ਖਰੀਦ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੰਡੀਆਂ ਵਿੱਚ ਮੌਜੂਦ ਰਹਿਣ ਲਈ ਕਿਹਾ ਤਾਂ ਜੋ ਖਰੀਦ ਅਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ ਐਤਵਾਰ ਨੂੰ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਖਰੀਦ ਕਾਰਜਾਂ ਵਿੱਚ ਲੱਗੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਛੁੱਟੀ ਵਾਲੇ ਦਿਨ ਵੀ ਖਰੀਦ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਉਣ ਦਿੱਤੀ ਜਾਵੇ। *ਉਨ੍ਹਾਂ ਕਿਹਾ ਕਿ ਅੱਜ ਸ਼ਾਮ ਆਮਦ 42701 ਮੀਟਰਿਕ ਟਨ ਤੱਕ ਪਹੁੰਚ ਗਈ ਹੈ, ਰੋਜ਼ਾਨਾ ਔਸਤ 6000 ਤੋਂ 7000 ਮੀਟਰਕ ਟਨ ਦੀ ਹੈ, ਇਸ ਲਈ ਏਜੰਸੀਆਂ ਨੂੰ ਖਰੀਦ ਵਿੱਚ ਕੋਈ ਢਿੱਲ ਨਹੀਂ ਵਰਤਣੀ ਚਾਹੀਦੀ।* ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭਾਰਤੀ ਖੁਰਾਕ ਨਿਗਮ ਨੂੰ ਸਨੇਟਾ ਅਤੇ ਭਾਗੀਮਾਜਰਾ ਮੰਡੀਆਂ ਤੋਂ ਇਲਾਵਾ ਡੇਰਾਬੱਸੀ ਦੇ ਨਗਲਾ ਅਤੇ ਲਾਲੜੂ ਦੇ ਅਸ਼ੋਕ ਬੱਤਰਾ ਯਾਰਡ (ਅਸਥਾਈ ਮੰਡੀ) ਵਿੱਚ ਵੀ ਖਰੀਦ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਫਿਰੋਜ਼ਪੁਰ 13 ਅਕਤੂਬਰ 2024..... ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰੱਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦਕੀ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨ...
ਪੰਚਾਇਤੀ  ਚੋਣਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ- ਜ਼ਿਲ੍ਹਾ ਮੈਜਿਸਟ੍ਰੇਟ

ਪੰਚਾਇਤੀ ਚੋਣਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ- ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਫ਼ਰੀਦਕੋਟ 13 ਅਕਤੂਬਰ 2024......            ਪੰਜਾਬ ਰਾਜ ਵਿਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994  ਪੰਜਾਬ ਪੰਚਾਇਤ ਇਲੈਕਸ਼ਨ ਰੂਲਜ 1994 ਚੋਣਾਂ ਸਬੰਧੀ ਚੋਣ ਪ੍ਰਚਾਰ ਮਿਤੀ 13.10.2024 ਨੂੰ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਬਾਹਰੋਂ ਆਏ ਵਿਅਕਤੀ ਚੋਣ ਪ੍ਰਕਿਰਿਆ ਵਿਚ ਵਿਘਨ ਨਾ ਪਾਉਣ ਲਈ ਢੁੱਕਵੇਂ ਕਦਮ ਚੁੱਕਣੇ ਜ਼ਰੂਰੀ ਹਨ। ਇਸ ਲਈ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀਂ ਹੋਣੀ ਚਾਹੀਦੀ। ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਲਗਾਤਾਰ ਮੌਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ।             ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾ...
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

National, Politics, Punjab
ਅੰਮ੍ਰਿਤਸਰ, 13 ਅਕਤੂਬਰ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਫ਼ਰੀਦਕੋਟ 13 ਅਕਤੂਬਰ,2024 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।  ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨ...
13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ

13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ

National, Politics, Punjab
ਫ਼ਰੀਦਕੋਟ 13 ਅਕਤੂਬਰ,2024 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 13.10.2024 ਨੂੰ ਸ਼ਾਮ  06.00 ਵਜੇ ਤੋਂ ਮਿਤੀ 15.10.2024 ਦੀ ਸ਼ਾਮ ਵੋਟਾਂ ਪੈਣ ਤੱਕ ਲਾਊਡ ਸਪੀਕਰ/ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕਰਨੇ ਜਰੂਰੀ ਹਨ। ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ  ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਜ਼ਿਲ੍ਹਾ ਫ਼ਰੀਦਕੋਟ ਅੰਦਰ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਿਤੀ 13.10.2024 ਨੂੰ ਸ਼ਾਮ 06.00 ਵਜੇ ਤੋਂ ਮਿਤੀ 15.10.2024 ਨੂੰ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਰੀਦਕੋਟ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹ...
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 13 ਅਕਤੂਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2233 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ  ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ 'ਉੱਨਤ ਕਿਸਾਨ' ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ । ਜ਼ਿਲ੍ਹਾ ਖੁਰਾਕ ਅਤੇ ਸਪਲ...