Tuesday, March 17
Shadow

Politics

ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਰਹੇਗਾ ਡਰਾਈ ਡੇਅ

ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਰਹੇਗਾ ਡਰਾਈ ਡੇਅ

National, Politics, Punjab
ਮੋਗਾ, 13 ਅਕਤੂਬਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ 11 ਅਕਤੂਬਰ, 2024 ਨੂੰ ਇਸ ਸਬੰਧੀ ਕੀਤੇ ਗਏ ਹੁਕਮਾਂ ਵਿੱਚ ਹੁਣ ਸੋਧ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 15 ਅਕਤੂਬਰ ਤੋਂ 16 ਅਕਤੂਬਰ, 2024 ਨੂੰ ਸਵੇਰ 10 ਵਜੇ ਤੱਕ ਮੁਕੰਮਲ ਹੋਣ ਤੱਕ ਡਰਾਈ-ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ...
ਆਬਜ਼ਰਵਰ ਪਰਦੀਪ ਕੁਮਾਰ ਦੀ ਅਗਵਾਈ ਹੇਠ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ ਗਰਾਮ ਪੰਚਾਇਤ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ

ਆਬਜ਼ਰਵਰ ਪਰਦੀਪ ਕੁਮਾਰ ਦੀ ਅਗਵਾਈ ਹੇਠ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ ਗਰਾਮ ਪੰਚਾਇਤ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ

Politics, Punjab
ਮਾਨਸਾ, 13 ਅਕਤੂਬਰ : ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਨਿਯੁਕਤ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਦੀ ਅਗਵਾਈ ਹੇਠ ਗਰਾਮ ਪੰਚਾਇਤ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ।     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਈ.ਮੇਲ. div.com.jal@punjab.gov.in ਅਤੇ ਮੋਬਾਇਲ ਨੰਬਰ 8146654918 ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਬਜ਼ਰਵਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਪੰਜਾਬ ਮੰਡੀ ਬੋਰਡ ਦੇ ਰੈਸਟ ਹਾਊਸ, ਸਿਰਸਾ ਰੋਡ ਮਾਨਸਾ ਵਿਖੇ ਠਹਿਰਣਗੇ।...
ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

National, Politics, Punjab
ਸ੍ਰੀ ਮੁਕਤਸਰ ਸਾਹਿਬ 13 ਅਕਤੂਬਰ ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਇਜਾ ਲਿਆ। ਉਹਨਾਂ ਜਿ਼ਲ੍ਹੇ ਦੇ ਖਰੀਦ ਏਜੰਸੀਆ ਨਾਲ ਆਨ ਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਝੋਨੇ ਦੇ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ ਸੁਥਰਾ ਝੋਨਾ ਲੈ ਕੇ ਆਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ 17 ਪ੍ਰਤੀਸਤ ਨਮੀ ਵਾਲਾ ਝੋਨਾ ਹੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟ ਨਮੀ ਵਾਲਾ ਝੋਨਾ ਲਿਆਉਣ ਵਾਲੇ ਕਿਸਾਨਾਂ ਦਾ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ  ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 2125  ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟਿਆਂ ਦੇ ਵਿੱਚ—ਵ...
ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀ‌ਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀ‌ਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 13 ਅਕਤੂਬਰ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤੇ ਗਏ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ 15 ਅਕਤੂਬਰ 2024 ਨੂੰ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਇਸ ਮੌਕੇ ਉਹਨਾਂ ਕਿਹਾ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀਓਗ੍ਰਾਫੀ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਜ਼ਿਲਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਸਖਤ ਲੋੜੀਦੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤੇਗਾ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ...
ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਬਠਿੰਡਾ, 13 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਅ...
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟਾਸਕ ਫ਼ੋਰਸ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਡੀ ਪੱਧਰ 'ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਵਿਚਲੇ ਪਿੰਡ ਢਿੰਗਈ ਵਿੱਚ ਗ਼ੈਰ-ਕਾਨੂੰਨੀ ਖਣਨ ਵਾਲੀ ਥਾਂ ਦਾ ਪਤਾ ਲੱਗਿਆ। ਟੀਮ ਨੇ ਮੌਕੇ 'ਤੇ ਛਾਪਾ ਮਾਰਿਆ ਤਾਂ ਉਥੇ ਅਣਅਧ...
ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

National, Politics, Punjab
 ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ 'ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ਅਦਾਇ...
ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

National, Politics, Punjab
ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ

National, Politics, Punjab
ਫਰੀਦਕੋਟ 12 ਅਕਤੂਬਰ 2024 (  ) ਅੱਜ ਫਰੀਦਕੋਟ ਦੇ  ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਫਰੀਦਕੋਟ ਦਾ ਵੀ ਦੌਰਾ ਕੀਤਾ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੰਡੀਆਂ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਵੀ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਵਿਖੇ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ...
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣੋ ਨਾਂ ਰੋਕਿਆ ਤਾਂ ਭਵਿੱਖ ਵਿੱਚ ਸਿਹਤ ਨਾਲ ਸੰਬੰਧਤ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ: ਚਤਰ ਸਿੰਘ ਡੱਲੇਵਾਲਾ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣੋ ਨਾਂ ਰੋਕਿਆ ਤਾਂ ਭਵਿੱਖ ਵਿੱਚ ਸਿਹਤ ਨਾਲ ਸੰਬੰਧਤ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ: ਚਤਰ ਸਿੰਘ ਡੱਲੇਵਾਲਾ

National, Politics, Punjab
ਫਰੀਦਕੋਟ 12 ਅਕਤੂਬਰ 2024 (  )   ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਕਿਸਾਨਾਂ 50 ਤੋਂ 80 ਫੀਸਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਕਈ ਅਜਿਹੇ ਕਿਸਾਨ ਵੀ ਹਨ, ਜੋ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸੰਭਾਲ ਕਰਕੇ ਫਸਲਾਂ ਦੀ ਸਫਲਤਾ ਪੂਰਵਕ ਕਰਕੇ ਵਾਤਾਵਰਣ ਨੂੰ ਸ਼ੁਧ ਕਰਨ ਵਿੱਚ ਬਣਦਾ ਯੋਗਦਾਨ ਦੇ ਰਹੇ ਹਨ । ਪਿੰਡ ਡੱਲੇਵਾਲਾ ਦੇ ਅਜਿਹੇ ਹੀ ਕਿਸਾਨ ਚਤਰ ਸਿੰਘ ਪੁੱਤਰ ਨਿਛੱਤਰ ਸਿੰਘ ਬਰਾੜ ਹਨ, ਜੋ ਪਿਛਲੇ 6 ਸਾਲ ਤੋਂ 32 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਗੋਭੀ.ਆਲੂ,ਟਮਾਟਰ ਅਤੇ ਹਰੀ ਮਿਰਚ ਦੀ ਖੇਤੀ ਸਫਲਤਾ ਪੂਰਵਕ ਕਰਕੇ ਇਲਾਕੇ ਦੇ ਕਿਸਾਨਾਂ ਲਈ  ਚਾਨਣ ਮੁਨਾਰੇ ਦੀ ਤਰਾਂ ਕੰਮ ਕਰ ਰਿਹਾ ਹੈ। ਚਤਰ ਸਿੰਘ ਗੋਭੀ,ਆਲੂ,ਟਮਾਟਰ ਅਤੇ ਹਰੀ ਮਿਰਚ ਦੀ ਪਨੀਰੀ ਵੀ ਆਪ ਤਿਆਰ ਕਰਦਾ ਹੈ।ਚਤਰ ਸਿੰਘ ਮੁਤਾਬਕ ਜਿਸ ਤਰਾਂ ਕਿਸਾਨਾਂ,ਉਦਯੋਗਾਂ,ਮੋਟਰ ਗੱਡੀਆਂ ਆਦਿ ਵੱਲੋਂ ਭਵਿੱਖ ਦੀਆਂ ਸਿਹਤ ਨਾਲ ਸੰਬੰਧਤ ਗੰਭੀਰ ਸਮੱਸਿਆਵਾਂ ਨੂੰ ਬੇਧਿਆਨ ਕਰਕੇ ਹਵ...