Tuesday, March 17
Shadow

Politics

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

National, Politics, Punjab
ਅੰਮ੍ਰਿਤਸਰ, 12 ਅਕਤੂਬਰ 2024: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਜਿਸ ‘ਚੋਂ ਇੱਕ ਮਾਰੂਤੀ ਬਲੇਨੋ ਕਾਰ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਮੁਲਜ਼ਮ ਜਿਸ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਉਹ ਬਲੇਨੋ ਕਾਰ ਦਾ ਮਾਲਕ ਸੀ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਵੀ ਸੀ, ਜੋ ਆਪਣੇ ਸਾਥੀ ਸਮੇਤ ਆਪਣੀ ਮਹਿੰਦਰਾ ਸਕਾਰਪੀਓ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਟੀਮ ਨੇ ਮੌਕੇ 'ਤੇ ਹੀ ਬਲੇਨੋ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.46ਏ.ਜੀ. 1224), ਜਿਸ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ, ਨੂੰ ਕਬਜ਼ੇ 'ਚ ਲੈ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ...
ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ

ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ

National, Politics, Punjab
ਅੰਮ੍ਰਿਤਸਰ, 12 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ , ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਦੇ ਨਾਲ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਡੀ.ਐਮ.ਓ ਅਮਨਦੀਪ ਸਿੰਘ ਅਤੇ ਡੀ.ਐਫ.ਐਸ.ਸੀ. ਸਰਤਾਜ ਸਿੰਘ ਨੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ। ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ‌, ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੀ ਪੂਰੀ ਨਿਗਰਾਨੀ ਰੱਖ ਰਹੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਧਿਕਾਰੀਆਂ ਨਾਲ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਰੀਖਣ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਅੱਜ ਅਧਿਕਾਰੀਆਂ ਸਮੇਤ ਮੰਡੀ ਪੁੱਜੇ ਹਨ।  ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾ...
ਸਰਕਾਰ ਵਲੋਂ ਝੋਨਾ ਖਰੀਦਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ  — ਕੈਬਨਿਟ ਮੰਤਰੀ ਖੁੱਡੀਆ

ਸਰਕਾਰ ਵਲੋਂ ਝੋਨਾ ਖਰੀਦਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਕੈਬਨਿਟ ਮੰਤਰੀ ਖੁੱਡੀਆ

National, Politics, Punjab
ਸ੍ਰੀ ਮੁਕਤਸਰ ਸਾਹਿਬ 12  ਅਕਤੂਬਰ ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ  ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਡੀ ਪੰਜਾਬ ਨੇ ਅਨਾਜ ਮੰਡੀ ਪੰਨੀਵਾਲਾ ਵਿਖੇ ਝੋਨੇ ਦੀ ਖਰੀਦ ਦਾ ਸ਼ੁਰੂਆਤ  ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਦੋਂ ਤੱਕ ਝੋਨਾ ਅਨਾਜ ਮੰਡੀਆਂ ਵਿੱਚ ਆਉਂਦਾ ਰਹੇਗਾ ਖਰੀਦ ਏਜੰਸੀਆਂ ਵਲੋਂ ਉਹਨਾਂ ਦਾ ਝੋਨੇ ਦੀ ਖਰੀਦ ਕੀਤੇ ਜਾਵੇਗੀ ਅਤੇ ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਝੋਨੇ ਦੀ ਫਸਲ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਨਾਜ ਮੰਡੀਆ ਵਿੱਚ ਕਿਸੇ ਪ੍ਰਕਾਰ ਦੀ ਕੋਈ ਪ੍ਰਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਉਨਤ ਕਿਸਾਨ ਐਪ ਸੁ਼ਰੂ ਕੀਤੇ ਹੋਈ ਹੈ, ਜਿਥੇ ਕਿਸਾਨਾਂ ਝੋਨ...
ਵਿਧਾਇਕ ਸਰਦੂਲਗੜ੍ਹ ਅਤੇ ਐਸ ਡੀ ਐਮ ਵੱਲੋਂ ਅਨਾਜ ਮੰਡੀ ਦਾ ਦੌਰਾ

ਵਿਧਾਇਕ ਸਰਦੂਲਗੜ੍ਹ ਅਤੇ ਐਸ ਡੀ ਐਮ ਵੱਲੋਂ ਅਨਾਜ ਮੰਡੀ ਦਾ ਦੌਰਾ

National, Politics, Punjab
*ਜ਼ਿਲ੍ਹਾ ਪ੍ਰਸ਼ਾਸਨ ਵੱਲੋੰ ਮੰਡੀਆਂ ਅੰਦਰ ਪੁਖ਼ਤਾ ਪ੍ਰਬੰਧ-ਐਸ ਡੀ ਐਮ ਸਰਦੂਲਗੜ੍ਹ/ਮਾਨਸਾ, 12 ਅਕਤੂਬਰ: ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।   ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲਰਜ਼ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਅੰਦਰ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਨਾਲੋ ਨਾਲ ਉਨ੍ਹਾਂ ਦੀ ਫਸਲ ਖਰੀਦੀ ਜਾ ਸਕੇ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲਰਜ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।   ਐਸ ਡੀ ਐਮ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਦੱਸਿਆ ਕਿ ਮੰਡੀਆਂ ਅੰਦਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਰਹੇਗੀ।...
ਅਨਾਜ ਮੰਡੀ ਵਿੱਚ ਨਾਜਾਇਜ਼ ਤੌਰ ਤੇ ਪਿੜ ਉੱਚਾ ਕਰਨ ਵਾਲੇ ਆੜ੍ਹਤੀਏ ਤੋਂ ਪਿੜ ਨੂੰ ਪਹਿਲਾ ਦੀ ਤਰ੍ਹਾਂ ਕਰਵਾਇਆ ਗਿਆ

ਅਨਾਜ ਮੰਡੀ ਵਿੱਚ ਨਾਜਾਇਜ਼ ਤੌਰ ਤੇ ਪਿੜ ਉੱਚਾ ਕਰਨ ਵਾਲੇ ਆੜ੍ਹਤੀਏ ਤੋਂ ਪਿੜ ਨੂੰ ਪਹਿਲਾ ਦੀ ਤਰ੍ਹਾਂ ਕਰਵਾਇਆ ਗਿਆ

National, Politics, Punjab
ਜਲਾਲਾਬਾਦ 12 ਅਕਤੂਬਰ ਜਲਾਲਾਬਾਦ ਮਾਰਕਿਟ ਕਮੇਟੀ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਅਨਾਜ ਮੰਡੀ ਵਿੱਚ ਇੱਕ ਆੜ੍ਹਤੀਏ ਵੱਲੋਂ ਆਪਣੇ ਪਿੜ ਨੂੰ ਨਾਜਾਇਜ਼ ਤੌਰ ਤੇ ਉੱਚਾ ਕੀਤਾ ਜਾ ਰਿਹਾ ਹੈ, ਜਿਸ ਦਾ ਵਿਰੋਧ ਦੂਸਰੇ ਆੜ੍ਹਤੀਆਂ ਵੱਲੋਂ ਵੀ ਕੀਤਾ ਗਿਆ.  ਉਨ੍ਹਾਂ ਦੱਸਿਆ ਕਿ ਇਸ ਤੇ ਤੁਰੰਤ ਐਕਸ਼ਨ ਲੈਂਦੇ ਹੋਏ ਆੜ੍ਹਤੀਏ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ ਅਤੇ ਆੜ੍ਹਤੀਏ ਵੱਲੋਂ ਪਿੜ ਨੂੰ ਪਹਿਲਾ ਦੀ ਤਰ੍ਹਾਂ ਬਣਵਾ ਦਿੱਤਾ ਗਿਆ ਹੈ. ਇਸ ਸਬੰਧੀ ਸ਼ਕਾਇਤ ਕਰਨ ਵਾਲੇ ਨੂੰ ਮੌਕੇ ਤੇ ਫੜ ਚੈੱਕ ਕਰਵਾ ਦਿੱਤਾ ਗਿਆ ਜੀ ਜਿਸ ਨੂੰ ਹੁਣ ਇਸ ਬਾਰੇ ਵਿੱਚ ਕੋਈ ਇਤਰਾਜ ਨਹੀਂ ਹੈ....
ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ

ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ

National, Politics, Punjab
ਫਾਜ਼ਿਲਕਾ, 12 ਅਕਤੂਬਰ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਵਿਚ 1534 ਮੀਟ੍ਰਿਕ ਟਨ ਦੀ ਆਮਦ ਹੋਈ, 1239 ਮੀਟ੍ਰਿਨ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪਾਰ ਕੀਤਾ ਜਾ ਰਿਹਾ ਹੈ, 72 ਘੰਟਿਆਂ ਪਹਿਲਾਂ ਖਰੀਦੀ ਫਸਲ ਦੀ 720 ਮੀਟ੍ਰਿਕ ਟਨ ਦੀ ਲਿਫਟਿੰਗ ਦੇ ਮੁਕਾਬਲੇ 835 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 3.43 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਪਰ ਨਿਰਧਾਰਤ ਸਮੇਂ ਅੰਦਰ—ਅੰਦਰ 6.22 ਕਰੋੜ ਦੀ ਅਦਾਇਗੀ ਵੀ ਕਿਸਾਨਾ...
ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਕੀਤਾ ਜਾ ਰਿਹੈ ਅਪਡੇਟ, 18 ਅਕਤੂਬਰ ਤੱਕ ਭੇਜੇ ਜਾਣ ਵੇਰਵੇ

ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਕੀਤਾ ਜਾ ਰਿਹੈ ਅਪਡੇਟ, 18 ਅਕਤੂਬਰ ਤੱਕ ਭੇਜੇ ਜਾਣ ਵੇਰਵੇ

National, Politics, Punjab
ਫਾਜ਼ਿਲਕਾ 12 ਅਕਤੂਬਰ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੰਜਾਬ ਭਾਸ਼ਾ,ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲੇਕ ਸਾਹਿਤਕਾਰ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ/ਸਾਹਿਤਕਾਰ ਦਾ ਨਾਮ ਭਾਸ਼ਾ ਵਿਭਾਗ ਪੰਜਾਬ ਵੱਲੋਂ ਅਪਡੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਫਾਜ਼ਿਲਕਾ ਜ਼ਿਲੇ੍ਹ ਨਾਲ ਸਬੰਧ ਰੱਖਣ ਵਾਲੇ ਲੇਖਕ/ਸਾਹਿਤਕਾਰ ਨੁੰ ਵੀ ਅਪੀਲ ਕੀਤੀ ਕਿ ਉਹ ਆਪਣਾ ਮੁਕੰਮਲ ਵੇਰਵਾ ਭਾਸ਼ਾ ਵਿਭਾਗ ਦੀ ਈ ਮੇਲ ਆਈ ਡੀ. bhashavibhagfazilka@gmail.com         ਜਾਂ ਮੋਬਾਈਲ ਨੰਬਰ 81469 00920/ 94645 06150 ਰਾਹੀਂ 18 ਅਕਤੂਬਰ 2024 ਤੱਕ ਭੇਜਣ ਦੀ ਕਿਰਪਾਲਤਾ ਕਰਨਾ ਜੀ। ਇਥੇ ਇਹ ਵੀ ਦਸਿਆ ਜਾਂਦਾ ਹੈ ਕਿ ਜ਼ਿਨ੍ਹਾਂ ਲੇਖਕਾਂ ਨੇ ਪਹਿਲਾਂ ਹੀ ਆਪਣਾ ਮੁਕੰਮਲ ਵੇਰਵਾ ਲੇਖਕ ਡਾਇਰੈਕਟਰ ਲਈ ਭੇਜਿਆ ਹੋਇਆ ਹੈ ਉਹ ਦੁਬਾਰਾ ਭੇਜਣ ਦੀ ਖੇਚਲ ਨਾ ਕਰਨ। ਲੇਖਕ/ਸਾਹਿਤਕਾਰ ਦੇ ਪ੍ਰੋਫਾਰਮਾ/ਵੇਰਵਿਆਂ ਦੀ ਜਾਣਕਾਰੀ ਸਬੰਧੀ ਉਕਤ ਮੋਬਾਈਲ ਨੰਬਰਾਂ *ਤੇ ਕਾਲ ਕਰਕੇ ਸੰਪਰਕ ਕੀਤਾ ਜਾ ਸਕਦ...
13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ

13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ

National, Politics, Punjab
ਫਾਜ਼ਿਲਕਾ, 12 ਅਕਤੂਬਰ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਗ੍ਰਾਮ ਪੰਚਾਇਤਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 13 ਅਕਤੂਬਰ 2024 ਦੀ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਣ ਲਈ ਇਹ ਹੁਕਮ ਜਾਰੀ ਕੀਤੇ ਜਾਣੇ ਜਰੂਰੀ ਹਨ।ਇਹ ਹੁਕਮ ਚੋਣ ਡਿਉਟੀ ਕਰ ਰਹੇ ਅਬਜਰਵਰ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ/ਕਰਮਚਾਰੀ, ਡਿਉਟੀ *ਤੇ ਤਾਇਨਾਤ ਸੁਰਖਿਆ ਕਰਮਚਾਰੀ, ਪੋਲਿੰਗ ਸਟਾਫ, ਬੀ.ਐਲ.ਓ, ਸਕੈਟਰ ਅਫਸਰ, ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ *ਤੇ ਲਾਗੂ ਨਹੀਂ ਹੋਵੇਗਾ।...
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ

National, Politics, Punjab
ਫਾਜ਼ਿਲਕਾ 12 ਅਕਤੂਬਰ ਸਬ ਡਵੀਜਨ ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਮਾਨ ਨੇ ਅੱਜ ਸਬ ਡਵੀਜਨ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੀ ਜਾ ਰਹੀ ਯੋਜਨਾ ਬੰਦੀ ਦੀ ਸਮੀਖਿਆ ਕੀਤੀ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਖ-ਵੱਖ ਪਿੰਡ ਅਲਾਟ ਕੀਤੇ ਗਏ ਹਨ ਜੋ ਕਿ ਪਿੰਡਾਂ ਦਾ ਦੌਰਾ ਕਰਕੇ ਇਹਨਾ ਪਿੰਡਾ ਦੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਸਕੇ । ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾ ਦੱਸਿਆ ਕਿ ਜਿਨਾਂ ਪਿੰਡਾਂ ਵਿੱਚ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਜਿਆਦਾ ਘਟਨਾਵਾਂ ਵਾਪਰੀਆਂ ਸਨ ਉੱਥੇ ਜਿਆਦਾ ਤਰਜੀਹ ਦਿੱਤੀ ਜਾਵੇ । ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਵਿਚਕਾਰ ਬਿਹਤਰ ਤਾਲਮੇਲ ਰਾਹੀ ਇਹ ਜਾਗਰੂਕਤਾ ਮੁਹਿੰਮ ਨੂੰ ਹਰ ਕਿਸਾਨ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸਬ ਡਵੀਜਨ ਫਾਜਿਲਕਾ ...
ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ

ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ

National, Politics, Punjab
ਫਾਜ਼ਿਲਕਾ, 12 ਅਕਤੂਬਰ ਜ਼ਿਲ੍ਹਾ ਮੰਡੀ ਅਫਸਰ ਸੁਲੋਧ ਬਿਸ਼ਨੋਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ। ਜ਼ਿਲ੍ਹਾ ਮੰਡੀ ਅਫਸਰ ਨੇ ਕਿਹਾ ਕਿ ਮੰਡੀ ਵਿਖੇ ਕਿਸਾਨਾਂ ਲਈ ਜਨਤਕ ਪਖਾਣਿਆਂ, ਪੀਣ ਵਾਲੇ ਪਾਣੀ ਆਦਿ ਹਰ ਤਰ੍ਹਾਂ ਨਾਲ ਮੰਡੀ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਖਾਣਿਆਂ ਵਿਖੇ ਸਾਫ—ਸਫਾਈ ਦਾ ਵਿਸ਼ੇਸ਼ ਧਿਆਨ ਰਖਿਆ ਗਿਆ ਹੈ ਤਾਂ ਜ਼ੋ ਬਿਮਾਰੀਆਂ ਨਾ ਪਣਪ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਖੇ ਆਉਣ ਉਪਰੰਤ ਫਸਲ ਵੇਚ ਨੂੰ ਲੈ ਕੇ ਕੋਈ ਖਜਲ—ਖੁਆਰੀ ਨਾ ਹੋਵੇ, ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਵਿਭਾਗ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ।...