Shadow

Politics

ਸਰਕਾਰ ਵੱਲੋਂ ਸਮੇਂ ਸਿਰ ਜਾਗਰੂਕਤਾ ਅਤੇ ਰੋਕਥਾਮ ਨਾਲ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ 70 ਫ਼ੀਸਦੀ ਕਮੀ ਆਈ- ਸਿਹਤ ਮੰਤਰੀ ਡਾ. ਬਲਬੀਰ ਸਿੰਘ –

ਸਰਕਾਰ ਵੱਲੋਂ ਸਮੇਂ ਸਿਰ ਜਾਗਰੂਕਤਾ ਅਤੇ ਰੋਕਥਾਮ ਨਾਲ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ 70 ਫ਼ੀਸਦੀ ਕਮੀ ਆਈ- ਸਿਹਤ ਮੰਤਰੀ ਡਾ. ਬਲਬੀਰ ਸਿੰਘ –

National, Politics, Punjab
ਐਸ.ਏ.ਐਸ.ਨਗਰ, 21 ਅਕਤੂਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਿਰ ਜਾਗਰੂਕਤਾ ਤੇ ਰੋਕਥਾਮ ਕਾਰਵਾਈਆਂ ਅਤੇ ਹੋਰ ਪ੍ਰਬੰਧਾਂ ਕਾਰਨ, ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕੇਸਾਂ ਵਿੱਚ ਇਸ ਸਾਲ 70 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ ਜਦਕਿ ਰਾਜ ਵਿੱਚ ਚਿਕਨਗੁਨੀਆ ਦੇ ਮਾਮਲਿਆਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਡਾ. ਬਲਬੀਰ ਸਿੰਘ ਨੇ ਸੋਮਵਾਰ ਸਵੇਰੇ ਵਿਸ਼ੇਸ਼ ਸਕੱਤਰ ਸਿਹਤ ਵਰਿੰਦਰ ਕੁਮਾਰ ਸ਼ਰਮਾ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਡੇਂਗੂ ਵਿਰੁੱਧ ਮੁਹਿੰਮ ’ਚ ਭਾਗੀਦਾਰ ਸਾਰੇ ਵਿਭਾਗਾਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਵਾਸੀਆਂ ਨੂੰ ਸਿਹਤਮੰਦ ਬਣਾਉਣ ਦੀ ਵਚਨਬੱਧਤਾ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੀ ਉਤਪਤੀ ਅਤੇ ਇਸ ਨੂੰ ਕਿਵੇਂ ਨਸ਼ਟ ਕਰਨਾ ਹੈ, ਬਾਰੇ ਜਾਗਰੂਕ ਕਰਨ ਲਈ ਜਾਗਰੂਕ ਕਰਨ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੇ ਵਸਨੀਕਾਂ ਨੂੰ ਅਪੀਲ ਕ...
ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

National, Politics, Punjab
ਲੁਧਿਆਣਾ, 21 ਅਕਤੂਬਰ (000)  ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਜੇਲ੍ਹ ਨਿਰੀਖਣ ਤੋਂ ਬਾਅਦ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਹੈ। ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਉਹਨਾਂ ਪੰਜ...
46ਵੇਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰ- ਰਾਸ਼ਟਰੀ ਸਭਿਆਚਾਰਕ ਮੇਲੇ ਵਿੱਚ ਪੰਜ ਸ਼ਖਸੀਅਤਾਂ ਦਾ ਸਨਮਾਨ

46ਵੇਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰ- ਰਾਸ਼ਟਰੀ ਸਭਿਆਚਾਰਕ ਮੇਲੇ ਵਿੱਚ ਪੰਜ ਸ਼ਖਸੀਅਤਾਂ ਦਾ ਸਨਮਾਨ

National, Politics, Punjab
ਲੁਧਿਆਣਾਃ 21 ਅਕਤੂਬਰ ਵੀਹਵੀਂ ਸਦੀ ਦੇ ਮਹਾਨ ਕਵੀ ਪ੍ਰੋ. ਮੋਹਨ ਸਿੰਘ ਜੀ ਦੀ ਯਾਦ ਵਿੱਚ 46 ਵੇਂ ਅੰਤਰ ਰਾਸ਼ਟਰੀ ਸੱਭਿਆਚਾਰਕ ਮੇਲੇ ਦਾ ਡਾ਼ ਏ ਵੀ ਐੱਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਈਸਾ ਨਗਰੀ ਲੁਧਿਆਣਾ ਵਿਖੇ ਉਦਘਾਟਨ ਕਰਦਿਆਂ ਪੰਜਾਬ ਦੇ ਸ਼ਹਿਰੀ ਵਿਕਾਸ ਤੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਜਿਸ ਭਾਵਨਾ ਨਾਲ ਸ. ਜਗਦੇਵ ਸਿੰਘ ਜੱਸੋਵਾਲ ਜੀ ਨੇ ਇਸ ਮੇਲੇ ਦੀ ਆਰੰਭਤਾ ਕੀਤੀ ਸੀ ਉਸ ਨੂੰ ਬਣਾਈ ਰੱਖਣ ਲਈ ਸਾਰੀ ਦੁਨੀਆ ਵਿੱਚ ਵੱਸਦੇ ਪੰਜਾਬੀਆਂ ਨੂੰ ਇਸ ਦੀ ਸਰਪ੍ਰਸਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ  ਕਿਸੇ ਕਾਲੋਨੀ ਦਾ ਨਾਮਕਰਨ ਪ੍ਰੋ. ਮੋਹਨ ਸਿੰਘ ਜੀ ਦੇ ਨਾਮ ਤੇ ਕੀਤਾ ਜਾਵੇਗਾ। ਪ੍ਰਬੰਧਕਾਂ ਦੀ ਮੰਗ ਅਨੁਸਾਰ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਤੋਂ ਪ੍ਰਵਾਨਗੀ ਲੈ ਕੇ ਇਸ ਮੇਲੇ ਨੂੰ ਸੱਭਿਆਚਾਰਕ ਮੇਲੇ ਦੇ ਸਾਲਾਨਾ ਕੈਲੰਡਰ ਵਿੱਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੇ ਬੁੱਤ ਨੂੰ ਵੀ ਯੋਗ ਸਥਾਨ ਤੇ ਸੁਸ਼ੋਭਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਸਾਰਨ ਲਈ ਯੁਗ ਕਵੀ ਪ੍ਰੋ. ਮੋਹਨ ਸਿੰਘ ਵਾਂਗ ਸਰਬ ਸਾ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

National, Politics, Punjab
ਫਾਜ਼ਿਲਕਾ, 21 ਅਕਤੂਬਰ ਖੇਤੀਬਾੜੀ  ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਵਿੱਚ  ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਰੋਜ਼ਾਨਾ  ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ| ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸਹੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਵੀ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਭਾਤ ਸਿੰਘ ਵਾਲਾ, ਕਟਹਿਰ...
ਡੀ ਸੀ ਵੱਲੋਂ ਡੇਰਾਬੱਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਦੇ ਹੁਕਮ

ਡੀ ਸੀ ਵੱਲੋਂ ਡੇਰਾਬੱਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਦੇ ਹੁਕਮ

National, Politics, Punjab
ਐਸ.ਏ.ਐਸ.ਨਗਰ, 21 ਅਕਤੂਬਰ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੇਰਾਬੱਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ। ਨੋਡਲ ਅਫ਼ਸਰਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਕਿਸਾਨਾਂ ਨੇ ਕਿਸ ਕਾਰਨ ਪਰਾਲੀ ਨੂੰ ਅੱਗ ਲਗਾਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 26 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਛੇ ਕੇਸ ਹੀ ਸਹੀ ਪਾਏ ਗਏ ਹਨ ਜਿਨ੍ਹਾਂ ਵਿੱਚ ਜਮੀਨ 'ਤੇ ਸੜਨ ਦੇ ਨਿਸ਼ਾਨ ਹਨ। ਸਾਰੇ ਛੇ ਮਾਮਲੇ ਡੇਰਾਬੱਸੀ ਖੇਤਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ ਬੁਧਵਾਰ ਤੱਕ  ਤਫ਼ਸੀਲ ਸਹਿਤ ਰਿਪੋਰਟ ਪੇਸ਼ ਕਰਨਗੇ। ਇਹਨਾਂ ਵੇਰਵਿਆਂ ਵਿੱਚ ਹਰੇਕ ਕੇਸ ਵਿੱਚ ਝੋਨੇ ਹੇਠਲਾ ਰਕਬਾ, ਉਪਲਬਧ ਮਸ਼ੀਨਰੀ, ਅੱਗ ਲੱਗਣ ਦੇ ਕਾਰਨ ਆਦਿ ਸ਼ਾਮਲ ਹੋਣੇ ਚਾਹੀਦੇ ਹਨ ਤਾਂ ਜੋ ਇੱਕ ਵਿਸ਼ਲੇਸ਼ਣ ਰਿਪੋਰਟ ਤਿਆਰ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਘਟਨਾਵਾਂ ਦੇ ਵੇਰਵੇ ਵੀ ਸਬੂਤਾਂ ਸਮੇਤ ਪੇਸ਼ ਕਰਨ ਜਿੱਥ...
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਥਾਵਾਂ ਕੀਤੀਆਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਥਾਵਾਂ ਕੀਤੀਆਂ ਨਿਰਧਾਰਿਤ

National, Politics, Punjab
ਮਾਨਸਾ, 21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਆਮ ਬਾਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਅਣ-ਅਧਿਕਾਰਤ ਤੌਰ ’ਤੇ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਓਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਓਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਸ਼ੋਰ-ਸ਼ਰਾਬਾ ਪੈਦਾ ਹੁੰਦਾ ਹੈ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਪਾਬੰਦੀ ਅਤੇ ਸਾਵਧਾਨੀ ਤੋਂ ਬਿਨ੍ਹਾਂ ਹੁਣ ਵੀ ਆਮ ਜਨ-ਜੀਵਨ ਅਤੇ ਜਨ-ਸੰਪਤੀ ਨੂੰ ਖ਼ਤਰਾ ਹੋ ਸਕਦਾ ਹੈ। ਇਸ ਲਈ ਅਜਿਹੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਇਸ ਸੰਭਾਵਿਤ ਖ਼ਤਰੇ ਤੋਂ ਬਚਣ ਲਈ ਜ਼ਿਲ੍ਹਾ ਮਾਨਸਾ ਵਿੱਚ ਅਣ-ਅਧਿਕਾਰਤ ਸਥਾਨਾਂ...
ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

National, Politics, Punjab
ਫ਼ਰੀਦਕੋਟ 21 ਅਕਤੂਬਰ,2024 ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦ...
ਕਿਸਾਨਾਂ ਦੇ ਖਾਤਿਆਂ ਵਿੱਚ 62.35 ਕਰੋੜ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ

ਕਿਸਾਨਾਂ ਦੇ ਖਾਤਿਆਂ ਵਿੱਚ 62.35 ਕਰੋੜ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ

National, Politics, Punjab
ਫ਼ਰੀਦਕੋਟ 21 ਅਕਤੂਬਰ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਜਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਲਗਭਗ 86131 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋ 62877 ਟਨ ਝੋਨੇ ਦੀ ਵੱਖ-2 ਸਰਕਾਰੀ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹਨਾਂ ਖਰੀਦ ਕੇਂਦਰਾਂ ਵਿਚ ਲਗਭਗ 5100 ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 4953 ਕਿਸਾਨਾਂ ਨੂੰ ਬਣਦੀ 64.18 ਕਰੋੜ ਵਿਚੋ 62.35 ਕਰੋੜ ਦੀ ਅਦਾਇਗੀ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ। ਸ੍ਰੀ ਰਾਜ ਰਿਸ਼ੀ ਮਹਿਰਾ, ਡੀ.ਐਫ.ਐਸ.ਸੀ. ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹੁਣ ਤੱਕ ਜਿ...
ਨਗਰ ਨਿਗਮ ਕਮਿਸ਼ਨਰ ਵੱਲੋਂ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਦੀ ਚੈਕਿੰਗ

ਨਗਰ ਨਿਗਮ ਕਮਿਸ਼ਨਰ ਵੱਲੋਂ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਦੀ ਚੈਕਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਕਤੂਬਰ: ਨਗਰ ਨਿਗਮ ਦੀ ਨਗਰ ਯੋਜਨਾਬੰਦੀ ਸ਼ਾਖਾ ਵੱਲੋਂ ਨਿਗਮ ਹਦੂਦ ਅੰਦਰ ਪੈਂਦੇ ਪਿੰਡਾਂ ਅਤੇ ਉਦਯੋਗਿਕ ਸੈਕਟਰ (ਉਦਯੋਗਿਕ ਉਸਾਰੀਆਂ ਨੂੰ ਛੱਡ ਕੇ) ਵਿੱਚ ਬਿਲਡਿੰਗ ਰੈਗੂਲੇਸ਼ਨ ਦਾ ਕੰਮ ਨਿਯੰਤਰਿਤ ਕੀਤਾ ਜਾਂਦਾ ਹੈ, ਇਹਨਾਂ ਖੇਤਰਾਂ ਵਿੱਚ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਉਸਾਰੀ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਨਿਗਮ ਕਮਿਸ਼ਨਰ ਟੀ ਬੈਨਿਥ ਨੇ ਇਨ੍ਹਾਂ ਖੇਤਰਾਂ ਵਿੱਚ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਨੂੰ ਚੈਕ ਕਰਨ ਹਿੱਤ ਨਗਰ ਨਿਗਮ ਟੀਮਾਂ ਨਾਲ ਮੁਆਇਨਾ ਕਰਨ ਉਪਰੰਤ ਕੀਤਾ। ਕਮਿਸ਼ਨਰ ਨਗਰ ਨਿਗਮ ਟੀ.ਬੈਨਿਥ, ਨੇ ਸਹਾਇਕ ਕਮਿਸ਼ਨਰ ਜਗਜੀਤ ਸਿੰਘ ਜੱਜ ਅਤੇ ਐਮ.ਟੀ.ਪੀ ਰਜਨੀਸ਼ ਵਧਵਾ ਨਾਲ ਪਿੰਡ ਸੋਹਾਣਾ ਵਿਖੇ ਹੋ ਰਹੀ ਉਸਾਰੀਆਂ ਦਾ ਮੁਆਇਨਾ ਕੀਤਾ,  ਜਿਸ ਵਿੱਚ ਇਹ ਸਾਹਮਣੇ ਆਇਆ ਕਿ ਕਈ ਬਹੁਮੰਜ਼ਿਲਾ ਵਪਾਰਕ ਉਸਾਰੀਆਂ ਵਿੱਚ ਬਿਲਡਿੰਗ ਬਾਇਲਾਜ਼ ਦੇ ਉਪਬੰਧਾਂ ਦੇ ਵਿਰੁੱਧ ਉਸਾਰੀ ਕੀਤੀ ਜਾ ਰਹੀ ਹੈ। ਕਮਿਸ਼ਨਰ ਨਗਰ ਨਿਗਮ ਵੱਲੋਂ ਮੌਕੇ ‘ਤੇ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਇਹਨਾਂ ਇਮਾਰਤਾਂ ਦੀਆਂ ਉਸਾਰੀਆਂ ਸਬੰਧੀ ਦਫ਼ਤਰੀ ਰਿਕਾਰਡ ਅਤੇ ਮੌ...
ਡੀ.ਸੀ ਨੇ ਰਾਈਸ ਮਿੱਲਰਾਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ

ਡੀ.ਸੀ ਨੇ ਰਾਈਸ ਮਿੱਲਰਾਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ

National, Politics, Punjab
ਜਗਰਾਉਂ (ਲੁਧਿਆਣਾ) 21 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਸ੍ਰੀ ਨਵਨੀਤ ਸਿੰਘ ਬੈਂਸ ਨੇ ਜਗਰਾਉਂ ਵਿੱਚ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਵਿਆਪਕ ਸਹਾਇਤਾ ਦਾ ਵਾਅਦਾ ਕੀਤਾ। ਸੋਮਵਾਰ ਨੂੰ ਦਫਤਰ ਐਸ.ਐਸ.ਪੀ ਲੁਧਿਆਣਾ ਦਿਹਾਤੀ ਵਿੱਚ ਹੋਏ ਵਿਚਾਰ-ਵਟਾਂਦਰੇ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਈਸ ਮਿੱਲ ਮਾਲਕਾਂ ਨੂੰ ਦਰਪੇਸ਼ ਆ ਰਹੀਆ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਾਂ, ਜਿਸ ਨਾਲ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।  ਉਹਨਾਂ ਨੇ ਅੱਗੇ ਕਿਹਾ ਕਿ ਉਹ ਵਾਧੂ ਅਨਾਜ ਦੀ ਢੋਆ-ਢੁਆਈ ਦੀ ਸਹੂਲਤ ਲਈ ਭਾਰਤੀ ਖੁਰਾਕ ਨਿਗਮ ਨਾਲ ਨਿੱਜੀ ਤੌਰ 'ਤੇ ਤਾਲਮੇਲ ਕਰ ਰਹੇ ਹਨ, ਜਿਸ ਨਾਲ ਢੁਕਵੀਂ ਸਟੋਰੇਜ ਸਪੇਸ ਤਿਆਰ ਕੀਤੀ ਜਾਵੇਗੀ। ਸ੍ਰੀ ਜਤਿੰਦਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ...