ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇਣ ਦੀ ਰਵਾਇਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਸਕੂਲਾਂ ਨੇ ਹੁਣ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲੀ ਅਸਮਾਨਤਾ ਦੀ ਵਿੱਥ ਨੂੰ ਖ਼ਤਮ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਣ ਦੇ ਪੱਧਰ ਵਿੱਚ ਨਵੇਂ ਵਿਚਾਰਾਂ ਦੀ ਸ਼ੁਰੂਆਤ ਦੇ ਨਾਲ ਉੱਤਮਤਾ ਦਿਖਾ ਰ...








