Tuesday, March 17
Shadow

Politics

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ

National, Politics, Punjab
ਸ੍ਰੀ ਮੁਕਤਸਰ ਸਾਹਿਬ  11  ਅਕਤੂਬਰ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਗਰਾਮ ਪੰਚਾਇਤਾਂ ਚੋਣਾਂ ਦੇ ਮੱਦੇ ਨਜ਼ਰ  ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਗਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਦੀ ਗਿਣਤੀ ਸਮੇਂ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ। ਜਿ਼ਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ  ਜਿ਼ਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ, ਬੈਨਰ ਲਗਾਉਣ, ਸ਼ੋਰ ...
ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ : ਜ਼ਿਲ੍ਹਾ ਮੈਜਿਸਟ੍ਰੇਟ

ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਦੁਸਹਿਰਾ, ਦੀਵਾਲੀ ਦਾ ਤਿਉਹਾਰ, ਗੁਰਪੁਰਬ, ਕ੍ਰਿਸਮਿਸ, ਨਵਾਂ ਸਾਲ ਮਨਾਉਣ ’ਤੇ ਪਟਾਖੇ-ਆਤਿਸ਼ਬਾਜ਼ੀ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ 12 ਅਕਤੂਬਰ 2024 ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਓਹਾਰ ’ਤੇ ਸ਼ਾਮ 6 ਤੋਂ ਸ਼ਾਮ 7 ਵਜੇ ਤੱਕ, ਮਿਤੀ 31 ਅਕਤੂਬਰ 2024 ਨੂੰ ਦੀਵਾਲੀ ਵਾਲੀ ਰਾਤ ਨੂੰ ਸ਼ਾਮ 8 ਤੋਂ ਰਾਤ 10 ਵਜੇ ਤੱਕ, ਮਿਤੀ 15 ਨਵੰਬਰ 2024 ਨੂੰ ਗੁਰਪੁਰਬ ਦੇ ਮੌਕੇ ’ਤੇ ਸਵੇਰੇ 4 ਤੋਂ ਸਵੇਰੇ 5 ਵਜੇ (ਇੱਕ ਘੰਟਾ) ਰਾਤ 9 ਤੋਂ ਰਾਤ 10 ਵਜੇ ਤੱਕ (ਇੱਕ ਘੰਟਾ) ਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 ਪੀਐਮ ਵਜੇ ਤੋਂ 12:30 ਏਐਮ ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਤੇਲ ਸੋਧਕ ਕਾਰਖਾਨਾ) ਫੁੱਲੋਖਾਰੀ ਦੇ ਨਜਦੀਕ ਪੈਂਦੇ ਪਿੰਡਾਂ (ਫ...
ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕੀਤਾ

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕੀਤਾ

National, Politics, Punjab
ਕੁਰਾਲੀ (ਐਸ.ਏ.ਐਸ. ਨਗਰ), 11 ਅਕਤੂਬਰ, 2024: ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਕੁਰਾਲੀ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਲਕੇ ਦੀਆਂ ਸਮੂਹ 136 ਵਿੱਚੋਂ 41 ਪੰਚਾਇਤਾਂ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਹਨ ਅਤੇ ਗੁੱਟਬੰਦੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਏਜੰਡੇ ਵਿੱਚ ਉਨ੍ਹਾਂ ਦੇ ਵਿਸ਼ਵਾਸ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਰਵਿਰੋਧ ਬਣੀਆਂ ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੋਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇੱਕੋ-ਇੱਕ ਟੀਚਾ ਸੌੜੀ ਸਿਆਸਤ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਰਾਂਟ ਦਾ ਭਰੋ...
ਹੁਣ ਤੱਕ ਜ਼ਿਲ੍ਹੇ ਦੀਆਂ 22 ਮੰਡੀਆਂ ’ਚ 1403 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੀਆਂ 22 ਮੰਡੀਆਂ ’ਚ 1403 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 11 ਅਕਤੂਬਰ : ਜ਼ਿਲ੍ਹੇ ਦੀਆਂ 182 ਮੰਡੀਆਂ ’ਚੋਂ 22 ਮੰਡੀਆਂ ’ਚ 10 ਅਕਤੂਬਰ 2024 ਸ਼ਾਮ ਤੱਕ 1403 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 12 ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 532 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਸਥਾਨਕ ਮੁੱਖ ਯਾਰਡ ਵਿੱਚ ਇੱਕ ਕਿਸਾਨ ਵਲੋਂ 26 ਫ਼ੀਸਦੀ ਸਿੱਲ ਵਾਲੀ ਝੋਨੇ ਦੀ ਗਿੱਲੀ ਟਰਾਲੀ ਲਿਆਦੀ ਗਈ ਜਿਸ ਨੂੰ ਤਰੁੰਤ ਵਾਪਸ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ...
ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime, National, Politics, Punjab
ਬਠਿੰਡਾ, 11 ਅਕਤੂਬਰ : ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 514 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਬੈਟਰੀ ਵਾਲੀ ਸਕੂਟਰੀ ਬਰਾਮਦ ਕੀਤੀ। ਮਿਤੀ 10/10/2024 ਨੂੰ ਸੀ.ਆਈ.ਏ ਸਟਾਫ-1 ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਭੋਖੜਾ ਦੀ ਸਲਿੱਪ ਰੋਡ ਤੋ ਵਾਪਸ ਬਠਿੰਡਾ ਜਾ ਰਹੇ ਸੀ ਤਾਂ ਬੱਸ ਸਟੈਂਡ ਪਿੰਡ ਭੋਖੜਾ ਵਿਖੇ 3 ਵਿਅਕਤੀ ਬੈਟਰੀ ਵਾਲੀ ਸਕੂਟਰੀ ਸਮੇਤ ਸ਼ੱਕੀ ਹਾਲਤ ਵਿੱਚ ਖੜੇ ਦਿਖਾਈ ਦਿੱਤੇ। ਜਦੋ ਪੁਲਿਸ ਪਾਰਟੀ ਦੀ ਗੱਡੀ ਉਹਨਾਂ ਕੋਲ ਰੁਕੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਪ...
ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ

National, Politics, Punjab
ਮਾਨਸਾ, 11 ਅਕਤੂਬਰ : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ ਤੀਜੀ ਰਿਹਰਸਲ 14 ਅਕਤੂਬਰ ਨੂੰ ਹੋਵੇਗੀ ਅਤੇ ਉਸੇ ਦਿਨ ਹੀ ਪਾਰਟੀਆਂ ਪੋਲਿੰਗ ਲਈ ਰਵਾਨਾ ਕੀਤੀਆਂ ਜਾਣਗੀਆਂ।...
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

National, Politics, Punjab
ਫਰੀਦਕੋਟ 11 ਅਕਤੂਬਰ () ਜਿਲ੍ਹਾ ਮੈਜਿਸਟਰੇਟ ਕਮ ਜਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 14 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਉਨ੍ਹਾਂ ਕਿਹਾ ਕਿ ਉਕਤ ਦਰਸਾਈ ਗਈ ਮਿਤੀ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿੱਚ ਵੀ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।...
ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ

ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ

National, Politics, Punjab
ਐਸ.ਏ.ਐਸ.ਨਗਰ, 11 ਅਕਤੂਬਰ, 2024: ਲੜਕੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਅਤੇ ਭਵਿੱਖ ਦੇ ਸੁਪਨਿਆਂ ਨੂੰ ਜੀਵਨ ਵਿੱਚ ਉੱਚਾ ਚੁੱਕਣ ਲਈ ਇੱਕ ਗੈਰ-ਰਸਮੀ ਮੰਚ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਥੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਏ ਡੀ ਸੀ (ਡੀ) ਸੋਨਮ ਚੌਧਰੀ ਨੇ ਮੈਰੀਟੋਰੀਅਸ ਸਕੂਲ, ਸਰਕਾਰੀ ਸਕੂਲ ਮਟੌਰ, ਕੁੰਭੜਾ ਅਤੇ 3ਬੀ1 ਅਤੇ ਸਕੂਲ ਆਫ਼ ਐਮੀਨੈਂਸ ਫੇਜ਼ 11, ਮੁਹਾਲੀ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੀਵਨ ਦੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਚਾਹੇ ਕਿਸੇ ਵੀ ਟੀਚੇ ਦੀ ਚੋਣ ਕਰਨ ਪਰ ਟੀਚੇ ਨੂੰ ਪੂਰਾ ਕਰਨ ਲਈ ਲੰਬੇ ਸਮੇਂ ਲਈ ਧਿਆਨ ਦੇਣ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿੱਚ ਪ੍ਰੇਰਣਾ ਅਤੇ ਉਤਸ਼ਾਹ ਦੀ ਭਾਵਨਾ ਪੈਦਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਸਿਹਤ ਅਤੇ ਮਾਨਸਿਕ ਸ਼ਾਂਤੀ ਦਾ ਸਮਾਨ ਧਿਆਨ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ਿੰਦਗੀ ਵਿੱਚ ਅ...
ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

National, Politics, Punjab
ਐਸ.ਏ.ਐਸ.ਨਗਰ, 11 ਅਕਤੂਬਰ, 2024: ਖਰੜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਾਰਡ ਨੰਬਰ 27, ਬਡਾਲੀ ਵਿਖੇ ਇੱਕ ਨਵੇਂ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਘਾਟ ਨੂੰ ਦੂਰ ਕਰਨ ਲਈ ਨਗਰ ਕੌਂਸਿਲ ਵੱਲੋਂ 4.28 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਵੱਖ-ਵੱਖ ਇਲਾਕਿਆਂ ਲਈ 12 ਟਿਊਬਵੈੱਲਾਂ ਦੀ ਤਜਵੀਜ਼ ਭੇਜੀ ਗਈ ਹੈ। ਇਨ੍ਹਾਂ ਚਾਰ ਨਵੇਂ ਟਿਊਬਵੈੱਲਾਂ ਵਿੱਚੋਂ 147.22 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 13, 6, 8 ਅਤੇ 3 ਵਿੱਚ ਰੁਪਏ ਪਹਿਲਾਂ ਹੀ ਬੋਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਦੇ ਪੰਪ ਚੈਂਬਰ ਉਸਾਰੀ ਅਧੀਨ ਹਨ। ਬਾਕੀ ਟਿਊਬਵੈੱਲਾਂ ਦੀ ਅਨੁਮਾਨਤ ਲਾਗਤ 281.28 ਲੱਖ ਰੁਪਏ ਹੈ ਜੋ ਵਾਰਡ ਨੰਬਰ 14, 26, 12/15, 25, 12, 27, 9 ਅਤੇ 6 ਵਿੱਚ ਇੱਕ-ਇੱਕ ਕਰਕੇ, ਲਾਏ ਜਾ ਰਹੇ ਹਨ, ਕਿਉਂਕਿ ਚੈਂਬਰ ਦੀ ਉਸਾਰੀ ਸ਼ੁਰੂ ਹੋਣ ਤੋਂ ਪਹਿਲਾਂ ਡ੍ਰਿਲਿੰਗ (ਬੋਰ ਕਰਨ ) ਲਈ 25 ਦਿਨ ਲੱਗ ਜਾਂਦੇ ਹਨ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਨ੍ਹ...
ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ – ਭੁਪਿੰਦਰ ਸਿੰਘ ਆਈ ਏ ਐਸ

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ – ਭੁਪਿੰਦਰ ਸਿੰਘ ਆਈ ਏ ਐਸ

National, Politics, Punjab
ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ:                     ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।                ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋ...