ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ
ਚੰਡੀਗੜ੍ਹ, 11 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ।
ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ ਪਰ ਹੁਣ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਪਣੇ ਵਰਗੇ ਹੋਰ ਹੀਰੇ ਤਰਾਸ਼ੋ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਚੇ...








