Tuesday, March 17
Shadow

Politics

ਫਰੀਦਕੋਟ ਵਿਖੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ- ਵਿਨੀਤ ਕੁਮਾਰ

ਫਰੀਦਕੋਟ ਵਿਖੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ- ਵਿਨੀਤ ਕੁਮਾਰ

National, Politics, Punjab
ਫਰੀਦਕੋਟ 10 ਅਕਤੂਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ 3 ਦੇ ਰਾਜ ਪੱਧਰੀ ਮੁਕਾਬਲੇ ਜੋ ਕਿ ਮਿਤੀ 22 ਤੋਂ 28 ਅਕਤੂਬਰ ਤੱਕ ਜਿਲ੍ਹੇ ਵਿੱਚ ਹੋ ਰਹੇ ਹਨ, ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅਧਿਕਾਰੀਆਂ ਤੋਂ ਖੇਡਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਸਿਹਤ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਜ ਪੱਧਰੀ ਖੇਡ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਆਪਣੀਆਂ ਡਿਊਟੀਆਂ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣ।  ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਬਾਸਕਿਟ ਬਾਲ ਅਤੇ ਤਾਈਕਮਾਂਡੋਂ ਖੇਡਾਂ ਦੀ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ 14, ਅੰਡਰ 17, ਅੰਡਰ 21, ਅੰਡਰ 21-30 ਅਤੇ  ਅੰਡਰ 30-40 ਸਾਲ ਉਮਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ...
ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ।

ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ।

National, Politics, Punjab
 ਫਾਜਿਲਕਾ 10 ਅਕਤੂਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੀਆਂ ਸਿਹਤ ਸੰਸਥਾਂਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ” ਥੀਮ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ ਐਰਿਕ ਨੇ ਦੱਸਿਅਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ, ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ  ਅਤੇ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਇਸ ਦਿਨ ਸਬੰਧੀ ਡਾ ਪਿਕਾਕਸ਼ੀ ਅਰੋੜਾ ਮਨੋਰੋਗਾਂ ਦੇ ਮਾਹਿਰ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਪਿਕਾਕਸ਼ੀ ਅਰੋੜਾ ਨੇ ਦੱਸਿਆ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ਼ ਵਿੱਚ ਮਿਲਦੇ ਹਨ ਅਤੇ ਹਰ 8ਵਾਂ ਵਿਅਕਤੀ ਮਾਨਸਿਕ ਬੀਮਾਰੀ ਤੋਂ ਪੀੜਤ ਹੈ। ਉਹਨਾਂ ਦੱਸਿਆ ਕਿ ਮਾਨ...
ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਜਗਰੂਪ ਗਿੱਲ

ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਜਗਰੂਪ ਗਿੱਲ

National, Politics, Punjab
ਬਠਿੰਡਾ, 10 ਅਕਤੂਬਰ : ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਜਿਲ੍ਹੇ ਦੇ ਪਿੰਡ ਕਟਾਰ ਸਿੰਘ ਵਾਲਾ ਦੇ ਕਿਸਾਨ ਬੂਟਾ ਸਿੰਘ ਦੀ ਪਹਿਲੀ ਝੋਨੇ ਦੀ ਢੇਰੀ ਆੜਤੀਏ ਸੁਰਿੰਦਰ ਕੁਮਾਰ ਐਂਡ ਕੰਪਨੀ ਵੱਲੋਂ ਖਰੀਦ ਕੀਤੀ ਗਈ। ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਮੀਡੀਆ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ੍ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ...
ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

National, Politics, Punjab
ਬਠਿੰਡਾ, 10 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਦੇ ਬੁਲਾਢੇਵਾਲਾ ਤੇ ਨਰੂਆਣਾ ਆਦਿ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਚੈਅਰਮੇਨ ਇਮਪਰੂਵਮੈਂਟ ਟਰਸਟ ਸ. ਜਤਿੰਦਰ ਭੱਲਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਦੌਰੇ ਦੌਰਾਨ ਉਨ੍ਹਾਂ ਪਿੰਡ ਬੁਲਾਢੇਵਾਲਾ ਵਿਖੇ ਛੱਪੜ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਚੱਲ ਰਹੇ ਪ੍ਰੋਜੈਕਟ ਦੇ ਕੰਮ ਚ ਤੇਜ਼ੀ ਲਿਆਂਦੀ ਜਾਵੇ ਅਤੇ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਪਿੰਡ ਨਰੂਆਣਾ ਵਿਖੇ ਥਾਪਰ ਮਾਡਲ ਤਹਿਤ ਕੀਤੇ ਜਾ ਰਹੇ ਕੰਮ ਦਾ ਨਿਰੀਖਣ ਕਰਦਿਆਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਦੇ ਦੂਜੇ ਛੱਪੜ ਦਾ ਪਾਣੀ ਵੀ ਥਾਪਰ ਮਾਡਲ ਨਾਲ ਜੋੜਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ਮੀਨਾ ਤੇ ਸਬੰਧਤ ਅਧਿਕਾਰੀ ਤੇ ਪਿੰਡ ਨਿਵਾਸੀ ਆਦਿ ਹਾਜ਼ਰ ਸਨ।...
ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

National, Politics, Punjab
 ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ।  ਉਨ੍ਹਾਂ ਨੇ ਟਾਟਾ ਸੰਨਜ਼ ਨੂੰ 'ਗਲੋਬਲ ਪਾਵਰਹਾਊਸ' ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿੱਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ਼ ਦੀ ਮੌਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿੱਚ ਪੂਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ...
ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ

ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ

National, Politics, Punjab
ਫਰੀਦਕੋਟ : 10 ਅਕਤੂਬਰ 2024 (     )            ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀ ਡੀ ਕਿਸਾਨ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਡੱਲੇਵਾਲਾ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ। ਇਸ ਮੌਕੇ ਨੁਕੜ ਨਾਟਕ ਵੀ ਕਰਵਾਇਆ ਗਿਆ।           ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ 85 ਫੀਸਦੀ ਮਰੀਜ਼ ਹਵਾ ਦੇ ਪ੍ਰਦੂਸ਼ਣ ਨਾਲ ਸੰਬੰਧਤ ਬਿਮਾਰੀਆਂ ਨਾਲ ਪ੍ਰਭਾਵਤ ਹੂੰਦੇ ਹਨ । ਉਨਾਂ ਕਿਹਾ ਕਿ ਝੋਨੇ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਸ਼ਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਸ਼ਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

National, Politics, Punjab
ਮਾਨਸਾ, 10 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ 12 ਅਕਤੂਬਰ, 2024 ਨੂੰ ਦੁਸ਼ਹਿਰੇ ਦੇ ਤਿਉਹਾਰ ’ਤੇ ਸ਼ਾਮ 06 ਵਜੇ ਤੋਂ ਸ਼ਾਮ 07 ਵਜੇ ਤੱਕ, 31 ਅਕਤੂਬਰ, 2024 ਨੂੰ ਦੀਵਾਲੀ ਵਾਲੀ ਰਾਤ 08 ਵਜੇ ਤੋਂ ਰਾਤ 10 ਵਜੇ, 15 ਨਵੰਬਰ 2024 ਨੂੰ ਗੁਰਪੁਰਬ ਦੇ ਮੌਕੇ ’ਤੇ ਸਵੇਰੇ 04 ਵਜੇ ਤੋਂ ਸਵੇਰੇ 05 ਵਜੇ ਤੱਕ (ਇਕ ਘੰਟਾ), ਰਾਤ 09 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 ਵਜੇ ਤੋਂ ਸਵੇਰ 12:30 ਵਜੇ ਤੱਕ ਪਟਾਖ਼ੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਹੈ। ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਦੁਸ਼ਹਿਰਾ/ਦੀਵਾਲੀ ਦਾ ਤਿਉਹਾਰ ਗੁਰਪੁਰਬ/ਕ੍ਰਿਸਮਿਸ/ਨਵਾਂ ਸਾਲ ਮਨਾਉਣ ਲਈ ਆਮ ਤੌਰ ’ਤੇ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜ਼ੀ ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜ਼ੀ ਅਤੇ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ। ਇਸ ਦੇ ਲਈ ਇੰਨ੍ਹਾਂ ਤਿਉਹਾਰਾਂ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀ...
ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

National, Politics, Punjab
ਚੰਡੀਗੜ੍ਹ, 10 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ। ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿ...
ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 10 ਅਕਤੂਬਰ ਮਾਨਸਾ ਬਲਾਕ ਦੇ ਪਿੰਡ ਲੱਲੂਆਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤ ਨੂੰ ਬਚਾਉਣ ਦੀ ਮੁੱਢਲੀ ਜਿੰਮੇਵਾਰੀ ਮਨੁੱਖ ਦੀ ਬਣਦੀ ਹੈ। ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਂਦੀ ਬਲਕਿ ਇਸ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣੀ ਚਾਹਦੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਲਈ ਅਸੀਂ ਵੀ ਆਪਣਾ ਯੋਗਦਾਨ ਪਾ ਸਕੀਏੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਕਰਨ ਦੀ ਸਲਾਹ ਦਿੱਤੀ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨ...
ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

National, Politics, Punjab
  ਫ਼ਰੀਦਕੋਟ,10 ਅਕਤੂਬਰ ( ) ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ " ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ" ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਉਨਾ ਕਿਹਾ ਇਸ ਵਾਰ ਕਿਸੇ ਸਰਕਾਰੀ ਜਾਂ ਪ੍ਰਾਇਵੇਟ ਅਦਾਰੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦੀ ਮਾਨਸਿਕ ਸਿਹਤ ਨੂੰ ਬੜਾਵਾ ਦੇਣਾ ਹੈ ਤਾਂ ਜੋ ਉਹ ਆਪਣੇ ਕੰਮ ਨੂੰ ਸੁਚੱਜੇ ਤਰੀਕੇ ਨਾਲ ਨਿਭਾਅ ਸਕਣ । ਇਸ ਮੌਕ...