Friday, September 11
Shadow

Politics

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

National, Politics, Punjab
ਫ਼ਰੀਦਕੋਟ 21 ਅਕਤੂਬਰ,2024 ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦ...
ਕਿਸਾਨਾਂ ਦੇ ਖਾਤਿਆਂ ਵਿੱਚ 62.35 ਕਰੋੜ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ

ਕਿਸਾਨਾਂ ਦੇ ਖਾਤਿਆਂ ਵਿੱਚ 62.35 ਕਰੋੜ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ

National, Politics, Punjab
ਫ਼ਰੀਦਕੋਟ 21 ਅਕਤੂਬਰ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਜਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਲਗਭਗ 86131 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋ 62877 ਟਨ ਝੋਨੇ ਦੀ ਵੱਖ-2 ਸਰਕਾਰੀ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹਨਾਂ ਖਰੀਦ ਕੇਂਦਰਾਂ ਵਿਚ ਲਗਭਗ 5100 ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 4953 ਕਿਸਾਨਾਂ ਨੂੰ ਬਣਦੀ 64.18 ਕਰੋੜ ਵਿਚੋ 62.35 ਕਰੋੜ ਦੀ ਅਦਾਇਗੀ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ। ਸ੍ਰੀ ਰਾਜ ਰਿਸ਼ੀ ਮਹਿਰਾ, ਡੀ.ਐਫ.ਐਸ.ਸੀ. ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹੁਣ ਤੱਕ ਜਿ...
ਨਗਰ ਨਿਗਮ ਕਮਿਸ਼ਨਰ ਵੱਲੋਂ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਦੀ ਚੈਕਿੰਗ

ਨਗਰ ਨਿਗਮ ਕਮਿਸ਼ਨਰ ਵੱਲੋਂ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਦੀ ਚੈਕਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਕਤੂਬਰ: ਨਗਰ ਨਿਗਮ ਦੀ ਨਗਰ ਯੋਜਨਾਬੰਦੀ ਸ਼ਾਖਾ ਵੱਲੋਂ ਨਿਗਮ ਹਦੂਦ ਅੰਦਰ ਪੈਂਦੇ ਪਿੰਡਾਂ ਅਤੇ ਉਦਯੋਗਿਕ ਸੈਕਟਰ (ਉਦਯੋਗਿਕ ਉਸਾਰੀਆਂ ਨੂੰ ਛੱਡ ਕੇ) ਵਿੱਚ ਬਿਲਡਿੰਗ ਰੈਗੂਲੇਸ਼ਨ ਦਾ ਕੰਮ ਨਿਯੰਤਰਿਤ ਕੀਤਾ ਜਾਂਦਾ ਹੈ, ਇਹਨਾਂ ਖੇਤਰਾਂ ਵਿੱਚ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਉਸਾਰੀ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਨਿਗਮ ਕਮਿਸ਼ਨਰ ਟੀ ਬੈਨਿਥ ਨੇ ਇਨ੍ਹਾਂ ਖੇਤਰਾਂ ਵਿੱਚ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਨੂੰ ਚੈਕ ਕਰਨ ਹਿੱਤ ਨਗਰ ਨਿਗਮ ਟੀਮਾਂ ਨਾਲ ਮੁਆਇਨਾ ਕਰਨ ਉਪਰੰਤ ਕੀਤਾ। ਕਮਿਸ਼ਨਰ ਨਗਰ ਨਿਗਮ ਟੀ.ਬੈਨਿਥ, ਨੇ ਸਹਾਇਕ ਕਮਿਸ਼ਨਰ ਜਗਜੀਤ ਸਿੰਘ ਜੱਜ ਅਤੇ ਐਮ.ਟੀ.ਪੀ ਰਜਨੀਸ਼ ਵਧਵਾ ਨਾਲ ਪਿੰਡ ਸੋਹਾਣਾ ਵਿਖੇ ਹੋ ਰਹੀ ਉਸਾਰੀਆਂ ਦਾ ਮੁਆਇਨਾ ਕੀਤਾ,  ਜਿਸ ਵਿੱਚ ਇਹ ਸਾਹਮਣੇ ਆਇਆ ਕਿ ਕਈ ਬਹੁਮੰਜ਼ਿਲਾ ਵਪਾਰਕ ਉਸਾਰੀਆਂ ਵਿੱਚ ਬਿਲਡਿੰਗ ਬਾਇਲਾਜ਼ ਦੇ ਉਪਬੰਧਾਂ ਦੇ ਵਿਰੁੱਧ ਉਸਾਰੀ ਕੀਤੀ ਜਾ ਰਹੀ ਹੈ। ਕਮਿਸ਼ਨਰ ਨਗਰ ਨਿਗਮ ਵੱਲੋਂ ਮੌਕੇ ‘ਤੇ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਇਹਨਾਂ ਇਮਾਰਤਾਂ ਦੀਆਂ ਉਸਾਰੀਆਂ ਸਬੰਧੀ ਦਫ਼ਤਰੀ ਰਿਕਾਰਡ ਅਤੇ ਮੌ...
ਡੀ.ਸੀ ਨੇ ਰਾਈਸ ਮਿੱਲਰਾਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ

ਡੀ.ਸੀ ਨੇ ਰਾਈਸ ਮਿੱਲਰਾਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ

National, Politics, Punjab
ਜਗਰਾਉਂ (ਲੁਧਿਆਣਾ) 21 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਸ੍ਰੀ ਨਵਨੀਤ ਸਿੰਘ ਬੈਂਸ ਨੇ ਜਗਰਾਉਂ ਵਿੱਚ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਵਿਆਪਕ ਸਹਾਇਤਾ ਦਾ ਵਾਅਦਾ ਕੀਤਾ। ਸੋਮਵਾਰ ਨੂੰ ਦਫਤਰ ਐਸ.ਐਸ.ਪੀ ਲੁਧਿਆਣਾ ਦਿਹਾਤੀ ਵਿੱਚ ਹੋਏ ਵਿਚਾਰ-ਵਟਾਂਦਰੇ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਈਸ ਮਿੱਲ ਮਾਲਕਾਂ ਨੂੰ ਦਰਪੇਸ਼ ਆ ਰਹੀਆ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਾਂ, ਜਿਸ ਨਾਲ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।  ਉਹਨਾਂ ਨੇ ਅੱਗੇ ਕਿਹਾ ਕਿ ਉਹ ਵਾਧੂ ਅਨਾਜ ਦੀ ਢੋਆ-ਢੁਆਈ ਦੀ ਸਹੂਲਤ ਲਈ ਭਾਰਤੀ ਖੁਰਾਕ ਨਿਗਮ ਨਾਲ ਨਿੱਜੀ ਤੌਰ 'ਤੇ ਤਾਲਮੇਲ ਕਰ ਰਹੇ ਹਨ, ਜਿਸ ਨਾਲ ਢੁਕਵੀਂ ਸਟੋਰੇਜ ਸਪੇਸ ਤਿਆਰ ਕੀਤੀ ਜਾਵੇਗੀ। ਸ੍ਰੀ ਜਤਿੰਦਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ...
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਹਿਲਾ ਸਸ਼ਕਤੀਕਰਨ ਲਈ ਮਿਆਰੀ ਸਿੱਖਿਆ ਦੀ ਵਕਾਲਤ ਕੀਤੀ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਹਿਲਾ ਸਸ਼ਕਤੀਕਰਨ ਲਈ ਮਿਆਰੀ ਸਿੱਖਿਆ ਦੀ ਵਕਾਲਤ ਕੀਤੀ

National, Politics, Punjab
 ਸਿਧਵਾਂ ਖੁਰਦ (ਲੁਧਿਆਣਾ), 21 ਅਕਤੂਬਰ (000) ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਔਰਤਾਂ ਦੀ ਸਮਰੱਥਾ ਨੂੰ ਸਾਹਮਣੇ ਲਿਆਉਣ ਦੇ ਸਾਧਨ ਵਜੋਂ ਮਿਆਰੀ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਨਾਲ ਉਹ ਆਪਣੇ ਵਿਭਿੰਨ ਹੁਨਰਾਂ ਰਾਹੀਂ ਸਮਾਜਿਕ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਸੋਮਵਾਰ ਨੂੰ ਸ਼੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ, ਸਿੱਧਵਾਂ ਖੁਰਦ ਦੇ ਸਥਾਪਨਾ ਦਿਵਸ ਸਮਾਰੋਹ ਦੌਰਾਨ, ਰਾਜਪਾਲ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਔਰਤਾਂ ਵਿੱਚ ਬਹੁ-ਕਾਰਜ ਕਰਨ ਦੀ ਪੈਦਾਇਸ਼ੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿ ਸਿੱਖਿਆ ਅਤੇ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਬਰਾਬਰ ਦੀ ਸ਼ਮੂਲੀਅਤ ਰਾਹੀਂ, ਉਹ ਸਮਾਜ ਲਈ ਰੋਸ਼ਨੀ ਦਾ ਕੰਮ ਕਰ ਸਕਦੀਆਂ ਹਨ। ਟਰੱਸਟ ਦੇ ਸੰਸਥਾਪਕਾਂ ਵਿੱਚੋਂ ਇੱਕ ਬੀਬੀ ਹਰਪ੍ਰਕਾਸ਼ ਕੌਰ ਜੀ ਦਾ ਜ਼ਿਕਰ ਕਰਦੇ ਹੋਏ, ਰਾਜਪਾਲ ਕਟਾਰੀਆ ਨੇ ਦੱਸਿਆ ਕਿ ਪੜ੍ਹੀਆਂ-ਲਿਖੀਆਂ ਔਰਤਾਂ ਸਮਾਜ 'ਤੇ ਸਥਾਈ ਪ੍ਰਭਾਵ ਛੱਡਦੀਆਂ ਹਨ ਅਤੇ ਦੂਜਿਆਂ ਨੂੰ ਉਨ੍ਹਾਂ ਦੀ ਮਿਸਾਲ ਦੀ ਨਕਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ  1909 ਵਿੱਚ ਇੱਕ ਦਰੱਖ...
ਪੁਲਿਸ ਯਾਦਗਾਰੀ ਦਿਵਸ ਮਨਾਇਆ, ਸੀ.ਪੀ ਅਤੇ ਡੀ.ਸੀ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੁਲਿਸ ਯਾਦਗਾਰੀ ਦਿਵਸ ਮਨਾਇਆ, ਸੀ.ਪੀ ਅਤੇ ਡੀ.ਸੀ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

National, Politics, Punjab
ਲੁਧਿਆਣਾ, 21 ਅਕਤੂਬਰ (000) ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ  ਸੋਮਵਾਰ ਨੂੰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ |ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਸਾਬਕਾ ਡੀ.ਜੀ.ਪੀ  ਸ੍ਰੀ ਡੀ.ਆਰ. ਭੱਟੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਏ.ਸੀ.ਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨ...
ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

National, Politics, Punjab
ਬਠਿੰਡਾ, 21 ਅਕਤੂਬਰ : ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਪੂਹਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪਸ਼ੂਆਂ ਦੇ ਮੂੰਹ ਖੁਰ ਟੀਕਾਕਰਨ ਮੁਹਿੰਮ ਦੀ ਸੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 65,47,800 ਖੁਰਾਕਾਂ ਮੁੱਹਈਆ ਕਾਰਵਾਈਆਂ ਗਈਆਂ ਜੋਂ ਕਿ ਬਿਲਕੁਲ ਮੁਫਤ ਲਗਾਈਆਂ ਜਾਣਗੀਆਂ। ਇਸ ਮੁਹਿੰਮ ਨੂੰ ਪੂਰਾ ਕਰਨ ਲਈ ਰਾਜ ਭਰ ਵਿੱਚ 816 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਘਰ-ਘਰ ਜਾ ਕੇ ਮੂੰਹ ਖੁਰ ਦਾ ਟੀਕਾਕਰਨ ਕਰਨਗੀਆਂ। ਉਨ੍ਹਾਂ ਕਿਹਾ ਕ...
ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 20 ਦਸੰਬਰ 2024 ਤੱਕ ਲਾਗੂ ਰਹੇਗਾ।...
ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

National, Politics, Punjab
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ। ਸੀਆਈਆਈ ਦੇ ਸੈਕਟਰ 31 ਵਿਚਲੇ ਦਫਤਰ ਵਿੱਚ ਆਪਣੇ ਸੰਬੋਧਨ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਬਾਕੀ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਲਿੰਕ ਕਰ ਰਹੇ ਹਾਂ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਵਿੱਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ 'ਚ 88 ਹ...
65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

National, Politics, Punjab
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ  ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ  1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ,  ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ । ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰਾਂ ਨੂੰ ਸ਼ਰਧਾ ...