Thursday, March 12
Shadow

Politics

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ

National, Politics, Punjab
ਤਰਨ ਤਾਰਨ, 26 ਨਵੰਬਰ ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ ਸਿਰਕਤ ਕੀਤੀ ਗਈ। ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ  ਵੱਲੋਂ ਮੀਟਿੰਗ ਸਬੰਧੀ ਬਰੀਫ ਦੱਸਦੇ ਹੋਏ ਕਿਹਾ ਗਿਆ ਕਿ ਇਹ ਦਫਤਰ ਸਾਬਕਾ ਸੈਨਿਕਾਂ/ਉਹਨਾਂ ਦੀਆਂ ਵਿਧਾਵਾਂ ਅਤੇ ਆਸ਼ਰਿਤਾਂ ਦੀ ਭਲਾਈ ਲਈ ਕੰਮ ਕਰਦਾ ਹੈ। ਭਲਾਈ ਕਾਰਜਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਾਬਕਾ ਸੈਨਿਕਾਂ ਨੂੰ ਮੁੜ ਤੋਂ ਰੁਜ਼ਗਾਰ ਦੁਆਉਣ ਦੇ ਮੰਤਵ ਵਜੋਂ ਉਹਨਾਂ ਦਾ ਨਾਮ ਰਜਿਸਟਰਡ ਕਰਨਾ ਅਤੇ ਵੱਖ-ਵੱਖ ਅਦਾਰਿਆਂ ਵਿੱਚ ਉਹਨਾਂ ਦੀ ਮੰਗ ਅਨੁਸਾਰ ਨਾਮ ਭੇਜਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ ਸਾਬਕਾ ਸੈਨਿਕਾਂ ਦੇ ਬਣਦੇ...
ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਆਈਈਡੀ ਅਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵ...
ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

National, Politics, Punjab
ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ 'ਤੇ ਸਟਾਰ ਲਗਾਏ ਗਏ। ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ...
ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ "ਸਰਬੱਤ ਦਾ ਭਲਾ ਇਕੱਤਰਤਾ" ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੀਨੀਅਰ ਆਗੂਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਇਤਿਹਾਸਕ ਸਮਾਗਮ ਨੂੰ ਕਰਵਾਉਣ ਸਬੰਧੀ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਇਆ। ਇਕੱਠ ਨੂੰ ਸੰਬੋਧਨ ਕਰਦਿਆਂ, 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ ਵਿਲੱਖਣਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ 9ਵੇਂ ਗੁਰੂ ਸਾਹਿਬ ਨੂੰ "ਹਿੰਦ ਦੀ ਚਾਦਰ" ਦੱਸਿਆ ਅਤੇ ਗੁਰੂ ਸਾਹਿਬ ਵੱਲੋਂ ਦੂਜੇ ਧਰਮ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਦੀ ਡੂੰਘੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ। ਸ੍ਰੀ ਅਰੋੜਾ ਨੇ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਸਬੰਧਤ ਅਹਿਮ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ, "ਇਹ ਇਤਿਹ...
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ ਅਤੇ ਪੌਦੇ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਮਹਾਨ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ, ਜਿਨ੍ਹਾਂ ਨੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸਦੀਵੀ ਸੰਦੇਸ਼ ਦਿੱਤਾ। ਇਸ ਮੁਹਿੰਮ ਤਹਿਤ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਸੰਤੁਲਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾ ਕੇ ਪੰਜਾਬ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਸਰੋਤ ਰੁੱਖ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹ...
ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

Crime, National, Politics, Punjab
ਚੰਡੀਗੜ੍ਹ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 269ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 309 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ   81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 75 ਐਫ. ਆਈ.ਆਰਜ਼. ਦਰਜ ਕੀਤੀਆਂ ਗਈਆਂ।  ਇਸ ਨਾਲ 269 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,010 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਗਾਂਜਾ, 585 ਨਸ਼ੀਲੀਆਂ ਗੋਲੀਆਂ ਅਤੇ 5.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂ...

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਇੱਥੋਂ ਦੇ ਗੁਰਦੁਆਰਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਰਬੱਤ ਦਾ ਭਲਾ ਇਕੱਤਰਤਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ  ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਵਿੱਚ ਸਥਾਪਤ ਕੀਤੀ ਜਾਣ ਇਹ ਯੂਨੀਵਰਸਿਟੀ ਗੁਰੂ ਸਾਹਿਬ ਜੀ ਦੇ ਮਹਾਨ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਨੌਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ, ਮਹਾਨ ਜੀਵਨ ਅਤੇ ਫਲਸਫੇ ਦੇ ਬਾਰੇ ਡੂੰਘੀ ਖੋਜ ਲਈ ਬੇਹੱਦ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੱਕਾਰੀ ਸੰਸਥਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਦਾ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

National, Politics, Punjab
ਚੰਡੀਗੜ੍ਹ/ਫਾਜ਼ਿਲਕਾ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਵਿਕਰਮ ਸਿੰਘ ਵਾਸੀ ਪਿੰਡ ਚੱਕ ਬਲੋਚਾਂ ਵਾਲਾ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਚੱਕ ਬਾਜ਼ੀਦਾ ਵਜੋਂ ਹੋਈ ਹੈ। ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਰਜਿਸਟ੍ਰੇਟਸ਼ਨ ਵਾਲਾ ਕਾਲਾ ਹੀਰੋ ਡੀਲਕਸ ਮੋਟਰਸਾਈਕਲ, ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ । ਡੀਜੀਪੀ ਗੌਰਵ ਯਾਦਵ ਨੇ ਕਿਹ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ 29 ਨਵੰਬਰ ਤੱਕ ਭਾਈ ਜੈਤਾ ਜੀ ਯਾਦਗਾਰ ਵਿਖੇ ਸਥਾਪਤ ਇਸ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 24 ਨਵੰਬਰ ਦੇ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਖੇਤਰ ਵਜੋਂ ਮਨੋਨੀਤ ਕੀਤਾ ਗਿਆ ਸੀ। ਸ. ਬੈਂਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਰੱਖਿਆ ਗਿਆ, ਜਿਸਦਾ ਉਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿ...