ਕਿਤਾਬਾਂ ਵਿਦਿਆਰਥੀਆਂ ਦੇ ਗਿਆਨ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਲਈ ਅਹਿਮ ਰੋਲ ਅਦਾ ਕਰਦੀਆਂ ਨੇ-ਜ਼ਿਲ੍ਹਾ ਸਿੱਖਿਆ ਅਫ਼ਸਰ
ਮਾਨਸਾ, 10 ਅਕਤੂਬਰ:
68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਅੰਡਰ 17 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਲੜਕਿਆਂ ਦੇ ਮੁਕਾਬਲਿਆਂ ’ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਅਤੇ ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਅੰਮ੍ਰਿਤਪਾਲ ਸਿੰਘ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਹੈ।
ਖੇਡਾਂ ਦੇ ਚੌਥੇ ਦਿਨ ਦਾ ਆਗਾਜ਼ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਹਰ ਇਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਵੀ ਜੁੜਨਾ ਚਾਹੀਦਾ ਹੈ, ਕਿਉਂਕਿ ਕਿਤਾਬਾਂ ’ਚੋਂ ਮਿਲਿਆ ਗਿਆਨ ਜਿੱਥੇ ਵਿਦਿਆਰਥੀ ਦਾ ਮਾਨਸਿਕ ਵਿਕਾਸ ਕਰਦਾ ਹੈ ਉੱਥੇ ਹੀ ਖੇਡਾਂ ਸਰੀਰਿਕ ਤੰਦਰੁਸਤੀ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ’ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਨੂੰ ਵੀ ਖੇਡ ਮੈਦਾਨਾਂ ਵੱਲ ਆਉਣ ਲਈ ਪ੍ਰੇਰਿ...








