ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈਟੀਓ
ਅੰਮ੍ਰਿਤਸਰ, 20 ਅਕਤੂਬਰ 2024 ()
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਂਬੱਧ ਢੰਗ ਨਾਲ ਪਲਾਨਿੰਗ ਕਰਨ।
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ, ਵਡਾਲਾ ਜੌਹਲ, ਸਫੀਪੁਰ, ਚੌਹਾਨ, ਧਾਰੜ ਦੇ ਪੰਚਾ, ਸਰਪੰਚਾਂ ਦਾ ਸਨਮਾਨ ਕਰਨ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀ ਹੈ। ਉਹਨਾਂ ਕਿਹਾ ਕਿ ਜੇਤੂ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਆਪ ਵਰਕਰਾਂ ਨੇ ਬਹੁਤ ਮਿਹਨਤ ਨਾਲ ਕੰਮ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਘਰ ਘਰ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਵਿਕਾਸ ਨੂੰ ਪ੍ਰਮੁੱਖਤਾ ਦਿੱਤੀ ਹੈ, ਨੇਕ ਨੀਅਤ ਇਮਾਨਦਾਰ ਸਰਕਾਰ ਨੇ ਲੋਕਾਂ ਦਾ ਦਿਲ ਜਿੱਤਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾ ਪੰਚਾਇਤਾਂ ਦੀਆਂ ਚੋਣਾਂ 2024 ਦੀਆਂ ਚ...







