Monday, March 16
Shadow

Politics

ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ  ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ

ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ

National, Politics, Punjab
ਮਲੋਟ / ਸ੍ਰੀ ਮੁਕਤਸਰ ਸਾਹਿਬ 8  ਅਕਤੂਬਰ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ  ਵਲੋਂ  ਕੱਟਿਆਂਵਾਲੀ ਨਹਿਰੀ ਖੇਤਰ ਤਲਾਸੀ ਅਭਿਆਨ ਚਲਾਇਆ ਗਿਆ। ਇਸ ਤਲਾਸੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ ਅਤੇ ਸਥਾਨਿਕ ਪੁਲਿਸ ਦੀ ਟੀਮ ਵਲੋਂ ਤਕਰੀਬਨ 7600 ਲੀਟਰ ਲਾਵਾਰਿਸ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇੱਕ ਡਰੰਮ, ਪਾਈਪਾਂ ਪਲਾਸਟਿਕ ਦੀਆਂ ਕੈਨ ਆਦਿ  ਨੂੰ ਆਪਣੇ ਸਪੁਰਦ ਕਰ ਲਿਆ ਹੈ । ਸਹਾਇਕ ਕਮਿਸ਼ਨਰ ਵਿਕਰਮ ਠਾਕੁਰ ਅਤੇ ਈਟੀਓ ਨਰਿੰਦਰ ਕੁਮਾਰ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਜਾਇਜ ਤੌਰ ਤੇ ਸ਼ਰਾਬ ਦਾ ਕੋਈ ਧੰਦਾ ਕਰਦਾ ਹੈ ਤਾਂ ਇਸ ਦੀ ਗੁਪਤ ਸੂਚਨਾਂ ਆਬਕਾਰੀ ਜਾਂ ਪੁਲਿਸ ਵਿਭਾਗ ਨੂੰ ਜਰੂਰ ਦੇਣ ਤਾਂ ਜੋ  ਅਣਸੁਖਾਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ।...
ਮੋਹਾਲੀ ਪੁਲਿਸ ਵੱਲੋਂ ਗਹਿਣਿਆਂ ਦੀਆਂ ਦੁਕਾਨਾਂ ਤੇ ਗਹਿਣੇ ਖਰੀਦਣ ਦੇ ਬਹਾਨੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ

ਮੋਹਾਲੀ ਪੁਲਿਸ ਵੱਲੋਂ ਗਹਿਣਿਆਂ ਦੀਆਂ ਦੁਕਾਨਾਂ ਤੇ ਗਹਿਣੇ ਖਰੀਦਣ ਦੇ ਬਹਾਨੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ

National, Politics, Punjab
ਐੱਸ ਏ ਐੱਸ ਨਗਰ, 8 ਅਕਤੂਬਰ: ਐੱਸ ਐੱਸ ਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਊਲਰ ਸ਼ਾਪ ਵਿੱਚ ਜਿਊਲਰੀ ਲੈਣ ਦੇ ਬਹਾਨੇ ਦੁਕਾਨਦਾਰਾਂ ਨੂੰ ਆਪਣੀਆਂ ਗੱਲਾਂ ਵਿੱਚ ਪਾ ਕੇ ਗਹਿਣੇ ਦੇਖਣ ਦੇ ਬਹਾਨੇ, ਗਹਿਣੇ ਚੋਰੀ ਕਰਨ ਵਾਲੇ ਦੋਸ਼ੀ/ਦੋਸ਼ਣਾਂ ਦੇ 10 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।          ਜਾਣਕਾਰੀ ਦਿੰਦਿਆਂ ਤਲਵਿੰਦਰ ਸਿੰਘ ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਮਿਤੀ 20-09-2024 ਨੂੰ ਪ੍ਰਵੀਨ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਨੇੜੇ ਪੱਕਾ ਦਰਵਾਜਾ ਵਾਰਡ ਨੰ: 3 ਕੁਰਾਲ਼ੀ, ਜਿਲਾ ਐਸ.ਏ.ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ ਮੁਕੱਦਮਾ ਨੰ: 74 ਮਿਤੀ 20-09-2024 ਅ/ਧ 305 ਬੀ.ਐਨ.ਐਸ. ਥਾਣਾ ਸਿਟੀ ਕੁਰਾਲ਼ੀ ਦਰਜ ਰਜਿਸਟਰ ਹੋਇਆ ਸੀ ਕਿ ਮਿਤੀ 15-09-2024 ਨੂੰ ਵਕਤ ਕ੍ਰੀਬ 6:10 ਪੀ.ਐਮ. ਤੇ ਉਹ ਆਪਣੀ ਦੁਕਾਨ ਵਿੱਚ ਹਾਜਰ ਸੀ ਤਾਂ ਉਸਦੀ ਦੁਕਾਨ ਦੇ ਅੰਦਰ 02 ਔਰਤਾਂ ਅਤੇ ਇੱਕ ਮੋਨਾ ਵਿਅਕਤੀ ਦੁਕਾਨ ਤੇ ਆਏ। ਔਰਤਾਂ ਦੁਕਾਨ ਦੇ ਅੰਦਰ ਬੈਠਕੇ ਗਹ...
ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ  ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ

ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ

National, Politics, Punjab
ਮਲੋਟ / ਸ੍ਰੀ ਮੁਕਤਸਰ ਸਾਹਿਬ 8  ਅਕਤੂਬਰ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ  ਵਲੋਂ  ਕੱਟਿਆਂਵਾਲੀ ਨਹਿਰੀ ਖੇਤਰ ਤਲਾਸੀ ਅਭਿਆਨ ਚਲਾਇਆ ਗਿਆ। ਇਸ ਤਲਾਸੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ ਅਤੇ ਸਥਾਨਿਕ ਪੁਲਿਸ ਦੀ ਟੀਮ ਵਲੋਂ ਤਕਰੀਬਨ 7600 ਲੀਟਰ ਲਾਵਾਰਿਸ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇੱਕ ਡਰੰਮ, ਪਾਈਪਾਂ ਪਲਾਸਟਿਕ ਦੀਆਂ ਕੈਨ ਆਦਿ  ਨੂੰ ਆਪਣੇ ਸਪੁਰਦ ਕਰ ਲਿਆ ਹੈ । ਸਹਾਇਕ ਕਮਿਸ਼ਨਰ ਵਿਕਰਮ ਠਾਕੁਰ ਅਤੇ ਈਟੀਓ ਨਰਿੰਦਰ ਕੁਮਾਰ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਜਾਇਜ ਤੌਰ ਤੇ ਸ਼ਰਾਬ ਦਾ ਕੋਈ ਧੰਦਾ ਕਰਦਾ ਹੈ ਤਾਂ ਇਸ ਦੀ ਗੁਪਤ ਸੂਚਨਾਂ ਆਬਕਾਰੀ ਜਾਂ ਪੁਲਿਸ ਵਿਭਾਗ ਨੂੰ ਜਰੂਰ ਦੇਣ ਤਾਂ ਜੋ  ਅਣਸੁਖਾਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ।...
ਡਿਪਟੀ ਕਮਿਸ਼ਨਰ ਨੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਕਿਸਾਨ ਮਿਲਣੀਆਂ ਕੀਤੀਆਂ

ਡਿਪਟੀ ਕਮਿਸ਼ਨਰ ਨੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਕਿਸਾਨ ਮਿਲਣੀਆਂ ਕੀਤੀਆਂ

National, Politics, Punjab
ਮਾਨਸਾ, 08 ਅਕਤੂਬਰ: ਜ਼ਿਲ੍ਹੇ ਦੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਹੀ ਮਿਲਾ ਦੇਣ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਹੀ ਕਿਸਾਨਾਂ ਦਾ ਮਿੱਟੀ ਨੂੰ ਉਪਜਾਊ ਬਣਾਉਣ ਲਈ ਖਾਦਾਂ ’ਤੇ ਹੋਣ ਵਾਲਾ ਬੇਲੋੜਾ ਖਰਚਾ ਵੀ ਘੱਟਦਾ ਹੈ, ਜਿਸ ਦੇ ਫਲਸਰੂਪ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਣਾ ਸੁਭਾਵਿਕ ਹੈ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਸ੍ਰ. ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਵੱਧ ਹੈ। ਕਿਸਾਨਾਂ ਦੀ ਮਦਦ ਨੂੰ ਸੰਭਵ ਬਣਾਉਣ ਲਈ ਵਿਭਾਗ ਵੱਲੋਂ ਸਬਸਿਡੀ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਸੁਪਰ ਸੀਡਰ, ਸਰਫੇਸ ਸੀਡਰ , ਹੈਪੀ ਸੀਡਰ, ਸੁਪਰ ਐਸ.ਐਮ.ਐਸ, ਜੀਰੋ ਟਰਿੱਲ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ...
ਸੀ ਐਮ ਦੀ ਯੋਗਸ਼ਾਲਾ ਖਰੜ ਦੀਆਂ ਵੱਖ-ਵੱਖ ਸੁਸਾਇਟੀਆਂ ’ਚ ਲੋਕਾਂ ਨੂੰ ਦੇ ਰਹੀ ਹੈ ਸਿਹਤਮੰਦ ਜੀਵਨ ਸ਼ੈਲੀ

ਸੀ ਐਮ ਦੀ ਯੋਗਸ਼ਾਲਾ ਖਰੜ ਦੀਆਂ ਵੱਖ-ਵੱਖ ਸੁਸਾਇਟੀਆਂ ’ਚ ਲੋਕਾਂ ਨੂੰ ਦੇ ਰਹੀ ਹੈ ਸਿਹਤਮੰਦ ਜੀਵਨ ਸ਼ੈਲੀ

National, Politics, Punjab
ਖਰੜ (ਐਸ ਏ ਐਸ ਨਗਰ), 8 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਰਾਮਬਾਣ ਸਿੱਧ ਹੋ ਰਹੀ ਹੈ। ਹੁਣ ਤੱਕ ਹਜ਼ਾਰਾਂ ਲੋਕ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲੈ ਕੇ ਆਪਣੀਆਂ ਪੁਰਾਣੀਆਂ ਸਰੀਰਕ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ। ਜ਼ਿਲ੍ਹਾ ਯੋਗ ਕੋਆਰਡੀਨੇਟਰ ਪ੍ਰਤਿਮਾ ਡਾਵਰ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦੀ ਲੜੀ ਤਹਿਤ ਖਰੜ ’ਚ ਵੱਖ-ਵੱਖ ਥਾਂਵਾਂ ਜਿਵੇਂ ਕਿ ਜਲਵਾਯੂ ਵਿਹਾਰ, ਰਾਜਧਾਨੀ ਇਨਕਲੇਵ, ਪਾਲਮ ਸੁਸਾਇਟੀ, ਗੁਲਮੋਹਰ ਸਿਟੀ, ਗੁਲਮੋਹਰ ਹਾਇਟ, ਸੰਨੀ ਹਾਇਟ ਵਿਖੇ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਸਿਖਾਉਣ ਲਈ ਪੋਸਟ ਗ੍ਰੈਜੂਏਟ ਡਿਪੋਲਮਾ/ਡਿਗਰੀ ਹੋੋਲਡਰ ਇੰਸਟ੍ਰੱਕਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੜ ਦੀਆਂ ਇਨ੍ਹਾਂ ਸੁਸਾਇਟੀਆਂ ਵਿਖੇ ਯੋਗਾ ਕਲਾਸਾਂ ਲਾ ਰਹੇ ਯੋਗਾ ਟ੍ਰੇਨਰ ਨਿਤਿਨ ਵੀ ਯੋਗਾ ’ਚ ਪੋਸਟ ਗ੍ਰੈਜੂਏਟ ਹਨ, ਜੋ ਕਿ ਵੱਖ-ਵੱਖ ਯੋਗ ਆਸਣਾਂ ਰਾਹੀਂ ਲੋਕਾਂ ਨੂੰ ਦਰਪੇਸ਼ ਸਰੀਰਕ...

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

National, Politics, Punjab
ਐਸ.ਏ.ਐਸ. ਨਗਰ 08 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਜ਼ਿਲ੍ਹਾ ਕਮੇਟੀ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ, ਇਸ ਲਈ ਉਨ੍ਹਾਂ ਨੂੰ ਪੰਜਾਬ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਵਿੱਚ ਸੂਬੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਯਤਨਾਂ ਚ ਭਾਈਵਾਲ ਹੁੰਦਿਆਂ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਸੁਖਾਵੇਂ ਮਾਹੌਲ ...
ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਬੋਦਲਾ ਵਿਖੇ ਪਹੁੰਚ ਕਰਕੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਕੀਤਾ ਪ੍ਰੇਰਿਤ

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਬੋਦਲਾ ਵਿਖੇ ਪਹੁੰਚ ਕਰਕੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਕੀਤਾ ਪ੍ਰੇਰਿਤ

National, Politics, Punjab
ਫਾਜ਼ਿਲਕਾ, 8 ਅਕਤੂਬਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਪਿੰਡ ਅਲਿਆਣਾ ਤੇ ਘਟਿਆ ਵਾਲਾ ਬੋਦਲਾ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਣ ਦੀ ਪ੍ਰਾਪਤੀ ਲਈ ਕਿਸਾਨ ਵੀਰਾਂ ਨੂੰ ਰਸਾਇਣ ਖਾਦਾਂ ਤੋਂ ਪਰਹੇਜ਼ ਕਰਦਿਆਂ ਜੈਵਿਕ ਖੇਤੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਜੈਵਿਕ ਖਾਦ ਦੀ ਸ਼ੁਰੂਆਤ 10 ਕਿਸਾਨਾਂ ਤੋਂ ਕੀਤੀ ਗਈ ਜਿਸ ਦੀ ਆਉਣ ਵਾਲੇ ਦਿਨਾਂ ਵਿਚ ਹੋਰ ਵਾਧਾ ਕੀਤਾ ਜਾਵੇਗਾ। ਇਸ ਮਿਸ਼ਨ ਦੀ ਸ਼ੁਰੂਆਤ ਨੈਸ਼ਨਲ ਹੋਰਟੀਕਲਚਰ ਦੇ ਮੁਖੀ ਡਾ. ਅਨਿਲ ਕੁਮਾਰ ਕਾਮਰਾ ਦੀ ਅਗਵਾਈ ਵਿਚ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਕਰਨੈਲ ਸਿੰਘ ਦੇ ਖੇਤ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਢਾਈ ਉਪਰੰਤ ਪਰਾਲੀ ਤੇ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾ ਕੇ ਇਸਦਾ ਖੇਤੀਬਾੜੀ ਸੰਦਾਂ ਰਾਹੀਂ ਨਿਬੇੜਾ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਕਿਸਾਨ ਵੀਰ ਜਿਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਯੋਗਦਾਨ ਪਾ ਸਕਦੇ ਹਨ ਉਥੇ ਜਮੀਨ ਦੀ ਉਪਜਾਉ ਸ਼ਕਤੀ ਨੂੰ ਵੀ ਕਾਇਮ ਰੱਖ ਸਕਦੇ ਹਨ। ਉਨ੍ਹਾਂ ਕਿਸਾਨ ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

National, Politics, Punjab
ਲੁਧਿਆਣਾ, 08 ਅਕਤੂਬਰ (000) - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਜਾਗਰੂਕਤਾ ਵੈਨ ਚਲਾਉਣ ਦੀ ਸ਼ੁਰੂਆਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਆਈ.ਏ.ਐਸ. ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕਿ ਰਵਾਨਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫਸਰ, ਲੁਿਧਆਣਾ ਡਾ. ਪ੍ਰਕਾਸ਼ ਸਿੰਘ, ਅੰਬਰ ਬੰਦੋਪਾਧਿਆਏ ਡੀ.ਡੀ.ਐਫ., ਡਾ. ਲਵਲੀਨ ਬੈਂਸ ਅਤੇ ਸੀ.ਆਈ.ਆਈ. ਫਾਊਡੇਸ਼ਨ ਤੋਂ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਡਾ. ਜਗਦੇਵ ਸਿੰਘ, ਇੰਜੀਨੀਅਰ ਅਮਨਪ੍ਰੀਤ ਸਿੰਘ ਅਤੇ ਡਾ. ਸੁਖਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਵੈਨ ਖੇਤੀਬਾੜੀ ਵਿਭਾਗ, ਸੀ.ਆਈ.ਆਈ. ਫਾਊਡੇਸ਼ਨ ਅਤੇ ਨੈਸ਼ਨਲ ਕਾਲਜ਼ ਦੌਰਾਹਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਚਲਾਈ ਜਾ ਰਹੀ ਹੈ। ਇਹ ਵੈਨ ਜ਼ਿ...
ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

National, Politics, Punjab
ਸਰਦੂਲਗੜ੍ਹ/ਮਾਨਸਾ, 08 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਅੱਜ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਮਨ ਮੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ...
68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ

68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ

National, Politics, Punjab
ਮਾਨਸਾ, 08 ਅਕਤੂਬਰ: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਵਿਚ ਲੜਕਿਆਂ ਦੇ ਮੁਕਾਬਲਿਆਂ ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਹੈ। ਖੇਡਾਂ ਦੇ ਦੂਜੇ ਦਿਨ ਦਾ ਆਗਾਜ਼ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਨੇ ਕੀਤਾ। ਉਨ੍ਹਾਂ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਇਨਾਮ ਵੰਡੇ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀ ਅਮ੍ਰਿਤਪਾਲ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਾਲਾ ਫੈਂਸਿੰਗ ਸੇਬਰ ਵਿੱਚ ਗੁਰਦਾਸਪੁਰ ਦੇ ਸਮਰਜੀਤ ਸਿੰਘ, ਐਰੋਨ, ਮਨਰਾਜ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਪਟਿਆਲਾ ਦੇ ਪਾਰਥ ਜੋਸ਼ੀ, ਆਰਵ ਮਲਹੋਤਰ...