ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ
ਫਾਜ਼ਿਲਕਾ, 7 ਅਕਤੂਬਰ
ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਜਾਰ ਮਾਰਕਿਟ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐੱਸ ਐਮ ਓ ਫ਼ਾਜ਼ਿਲਕਾ ਫਾਜ਼ਿਲਕਾ ਡਾਕਟਰ ਰੋਹਿਤ ਗੋਇਲ ਵੱਲੋਂ ਕੀਤਾ ਗਿਆ।
ਸਿਹਤ ਸੁਪਰਵਾਇਜ਼ਰ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਆਪਣੇ ਘਰਾਂ,ਦੁਕਾਨਾਂ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖ...








