ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 7 ਅਕਤੂਬਰ:
ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨਾਂ ...








