Thursday, March 12
Shadow

Politics

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ ਗਿਆ ਹੈ। ਇਹ ਪਹਿਲਕਦਮੀ ਤਕਨਾਲੋਜੀ ਅਤੇ ਪਰੰਪਰਾ ਦੇ ਸੁਮੇਲ ਨੂੰ ਦਰਸਾਉਂਦਾ ਹੈ ਜੋ ਨੌਵੇਂ ਗੁਰੂ ਸਾਹਿਬ ਦੇ ਸਾਹਸ ਅਤੇ ਅਧਿਆਤਮਿਕ ਅਗਵਾਈ ਨੂੰ ਸਨਮਾਨ ਦੇਣ ਦੇ ਨਾਲ ਨਾਲ ਸੰਗਤ ਨੂੰ ਡਿਜੀਟਲ ਢੰਗ ਨਾਲ ਪ੍ਰਭਾਵਸ਼ਾਲੀ ਬਿਰਤਾਂਤ ਨਾਲ ਜੋੜਦਾ ਹੈ। ਇਸ 360 ਡਿਗਰੀ ਮਿਕਸਡ ਰਿਐਲਿਟੀ ਦਾ ਅਨੁਭਵ ਯਾਦਗਾਰੀ ਸਮਾਗਮਾਂ ਦੇ ਸਬੰਧ ਵਿੱਚ ਲਗਾਈਆਂ ਸਟੈਂਡੀਆਂ 'ਤੇ ਦਰਸਾਏ ਕਿਊਆਰ ਕੋਡ ਨੂੰ ਸਮਾਰਟਫੋਨ ਰਾਹੀਂ ਸਕੈਨ ਕਰਕੇ ਲਿਆ ਜਾ ਸਕਦਾ ਹੈ, ਜੋ ਸੰਗਤ ਨੂੰ ਇੱਕ ਵਿਲੱਖਣ ਬਿਰਤਾਂਤ ਨਾਲ ਜੋੜ ਦਿੰਦਾ ਹੈ ਜਿਸ ਨਾਲ ਉਹ ਸ਼ਰਧਾ ਦੇ ਨਾਲ ਨਾਲ ਭਵਿੱਖਮੁਖੀ ਤਕਨੀਕ ਦਾ ਅਨੁਭਵ ਕਰਦੇ ਹਨ। ਇਸ ਪਹਿਲਕਦਮੀ ਦਾ ਮੁੱਖ ਕੇਂਦਰ, ਜਿਸ ਦਾ ਸਿਰਲੇਖ "ਹਿੰਦ ਦੀ ਚਾਦਰ" ਹੈ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਦੇ 11 ਪਲਾਂ ਨੂੰ ਜੀਵੰਤ ਕਰਦਾ ਹੈ। ਇਸ ਪੇਸ਼ਕਾਰੀ ਰਾਹੀਂ ਸੰ...
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

National, Politics, Punjab
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 25 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਸੰਚਲਾਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ। ਪੰਥ ਪ੍ਰਸਿੱਧ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਤੇ ਰਾਗੀ ਜੱਥੇ ਨੇ ਸ਼ਬਦ ਗਾਇਨ ਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

National, Politics, Punjab
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ-* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਵਾਨ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ ਜਿਨ੍ਹਾਂ ਵਿੱਚੋਂ ਤਿੰਨ ਤਖ਼ਤ ਸਾਹਿਬਾਨ- ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

National, Politics, Punjab
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਤ ਤੌਰ 'ਤੇ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮਹਾਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਅਕਾਲ ਪੁਰਖ ਨੇ ਉਨ੍ਹਾਂ ਉਪਰ ਆਪਾਰ ਬਖਸ਼ਿਸ਼ਾਂ ਕੀਤੀਆਂ ਹਨ ਜੋ ਮਨੁੱਖਤਾ ਪ੍ਰਤੀ ਬਹੁਤ ਵੱਡੀ ਸੇਵਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਆਏ ਹਨ ਅਤੇ ਸਾਨੂੰ ਇਹ ਮਾਣਮੱਤਾ ਉਪਰਾਲਾ ਕਰਨ ਲਈ ਰਹਿਮਤਾਂ ਬਖਸ਼ੀਆਂ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

National, Politics, Punjab
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ। ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

National, Politics, Punjab
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ ਪਾਤਸ਼ਾਹ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਅਤੇ ਸਰਬਉੱਚ ਬਲੀਦਾਨ ਨੂੰ ਸਿਜਦਾ ਕਰਨ ਲਈ ਇੱਕ ਅਧਿਕਾਰਤ ਮਤਾ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸੰਬੋਧਨ ਕਰਦਿਆਂ ਸ. ਬੈਂਸ ਨੇ ਤਿੰਨ ਗੁਰਸਿੱਖਾਂ ਭਾਈ ਮਤੀ ਦਾਸ ਦੀ, ਭਾਈ ਸਤੀ ਦਾਸ ਦੀ ਅਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ  ਦੀ ਸ਼ਹਾਦਤ ਦੀ ਕੌਮੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੇ ਦੇਸ਼ ਵਿੱਚ ਧਰਮ ਨਿਰਪੱਖਤਾ ਦਾ ਬੀਜ ਬੋਇਆ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ ਅਤੇ ਅਕੀਦੇ ਦੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

National, Politics, Punjab
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। 'ਰੰਗਰੇਟਾ ਗੁਰੂ ਕਾ ਬੇਟਾ' ਭਾਈ ਜੈਤਾ ਜੀ ਨੂੰ ਸਮਰਪਿਤ ਸਥਾਨ ਤੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਨੌਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਮਨੁੱਖਤਾ ਦੇ ਇਤਿਹਾਸ ਵਿੱਚ ਸਰਭਉੱਚ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਦੂਜੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸਦਨ ਵਿੱਚ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਚੀਮਾ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀ ਦੀ ਵਿਲੱਖਣ ਪਰੰਪਰਾ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਚਾਰ ਪੀੜ੍ਹੀਆਂ ਤੱਕ ਚੱਲੀ ਕੁਰਬਾਨੀ ਨੂੰ ਯਾਦ ਕੀਤਾ ਜਿਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿ...
‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈ...
350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ।  ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ  ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸ਼ਾਮਿਲ...