ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ ਅਧਿਕਾਰੀਆਂ ਨੂੰ ਕੀਤਾ ਸਪਸ਼ਟ
ਅੰਮ੍ਰਿਤਸਰ, 15 ਅਕਤੂਬਰ, 2024:
ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਸਾਰੇ ਭਾਗੀਦਾਰਾਂ ਨੂੰ ਸਖ਼ਤ ਸੰਕੇਤ ਦਿੰਦੇ ਹੋਏ ਕਿਹਾ ਕਿ ਹੁਣ ਤੋਂ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ। ਦੱਸਣਯੋਗ ਹੈ ਕਿ ਕਮਿਸ਼ਨ ਨੇ 10 ਅਕਤੂਬਰ, 2024 ਦੇ ਆਪਣੇ ਆਦੇਸ਼ ਵਿੱਚ ਕਿਹਾ ਹੈ, “ਸੈਕਸ਼ਨ ਐਲ 4(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ, ਪੰਜਾਬ, ਹਰਿਆਣਾ, ਐਨ.ਸੀ.ਆਰ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਖੇਤਰ ਅਤੇ ਦਿੱਲੀ ਦੇ ਐਨ ਸੀ ਟੀ ਵਿੱਚ ਤਾਇਨਾਤ ਡਿਪਟੀ ਕਮਿਸ਼ਨਰ/ਜ਼ਿਲ੍ਹਾ ਕੁਲੈਕਟਰ/ਜ਼ਿਲ੍ਹਾ ਮੈਜਿਸਟ੍ਰੇਟ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਲਈ ਵੱਖ-ਵੱਖ ਪੱਧਰਾਂ ਅਤੇ ਸਟੇਸ਼ਨਾਂ 'ਤੇ ਤਾਇਨਾਤ ਨੋਡਲ ਅਫ਼ਸਰ, ਸੁਪਰਵਾਈਜ਼ਰੀ ਅਫ਼ਸਰ ਅਤੇ ਸਟੇਸ਼ਨ ਹਾਊਸ ਅਫਸਰ, ਜੋ ਕਿ ਇਨ੍...








