ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟ...








