Monday, March 16
Shadow

Politics

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

National, Politics, Punjab
 ਅੰਮ੍ਰਿਤਸਰ 3 ਅਕਤੂਬਰ 2024:(   )----ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ। ਉਨ੍ਹਾਂ  ਕਿਹਾ ਕਿ ਗੇਮ ਤੈਰਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-14 ਲੜਕਿਆ ਦੇ 100 ਮੀਟਰ ਫ੍ਰੀ ਸਟਾਈਲ ਈਵੈਟ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨ, ਸੀਰਤ ਕੌਰ ਨੇ ਦੂਜਾ ਸਥਾਨ ਅਤੇ ਅਨੀਜਾ ਸ਼ਰਮਾ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਬਟਰ ਫਲਾਏ ਈਵੈਟ ਵਿੱਚ ਰਮਨਜੋਤ ਨੇ ਪਹਿਲਾ ਸਥਾਨ, ਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਫ੍ਰੀ ਸਟਾਈਲ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾ...
ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

National, Politics, Punjab
ਅੰਮ੍ਰਿਤਸਰ, 3 ਅਕਤੂਬਰ ਝੋਨੇ ਦੇ ਚੱਲ ਰਹੇ ਸੀਜਨ  ਦੌਰਾਨ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਸਬੰਧੀ ਸ਼ੈਲਰ ਮਾਲਕਾਂ ਦੇ ਇੱਕ ਵਫਦ ਵੱਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨਾਲ ਆਪਣੀਆਂ ਮੰਗਾਂ ਅਤੇ ਲੋੜਾਂ ਨੂੰ ਲੈ ਕੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੈਲਰ ਮਾਲਕ ਐਸੋਸੀਏਸ਼ਨ ਵੱਲੋਂ ਜੰਡਿਆਲਾ ਗੁਰੂ ਐਸੋਸੀਏਸ਼ਨ ਤੋਂ ਸ ਸੁਰਜੀਤ ਸਿੰਘ ਕੰਗ,  ਸ ਸੁਖਦੇਵ ਸਿੰਘ ਪ੍ਰਧਾਨ ਮਹਿਤਾ,  ਸ ਦਿਲਬਾਗ ਸਿੰਘ ਬਾਠ ਤਰਨ ਤਾਰਨ, ਗੁਰਦੇਵ ਸਿੰਘ ਖਾਲਸਾ ਪ੍ਰਧਾਨ ਮੰਡੀ ਰਈਆ, ਬਲਦੇਵ ਸਿੰਘ ਬੱਦੋਵਾਲ ਅਤੇ ਹੋਰ ਨੇਤਾ ਹਾਜ਼ਰ ਸਨ। ਸੈਲਰ ਮਾਲਕਾਂ ਨੇ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਮੰਤਰੀਆਂ ਨੇ ਸਾਡੀ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਤੁਹਾਡੇ ਮਸਲੇ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਕੇ ਉਹਨਾਂ ਦੇ ਸਾਰਥਿਕ ਹੱਲ ਕੀਤੇ ਜਾਣਗੇ, ਜਿਸ ਉਪਰੰਤ ਅਸੀਂ ਵੀ ਆਪਣੀ ਐਸੋਸੀਏਸ਼ਨ ਵੱਲੋਂ ਵਾਅਦਾ ਕੀਤਾ ਹੈ ਕਿ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਦ...
ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

National, Politics, Punjab
ਫ਼ਰੀਦਕੋਟ 3, ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਅਤੇ ਪਰਾਲੀ ਦੇ ਪ੍ਰਬੰਧਨ   ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ,ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ  ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ।ਇਸ ਮੌਕੇ ਖੇਤੀਬਾੜੀ ਵਿਭਾਗ ,ਜ਼ਿਲਾ ਪ੍ਰਸ਼ਾਸਨ , ਪੁਲਿਸ ਪ੍ਰਸ਼ਾਸ਼ਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿੱਥੇ ਸੈਮੀਨਾਰ ,ਨੁੱਕੜ ਨਾਟਕ ਅਤੇ ਪੈਂਫਲਟ ਰਾਹੀਂ ਲੋਕਾਂ ਨੂੰ ਪਰਾਲੀ ਨਾਲ ਅੱਗ ਲਾਉਣ ਨਾਲ ਹੁੰਦੇ ਵੱਖ ਵੱਖ ਤਰ੍ਹਾਂ ਦੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ , ਚੱਕਪੱਖੀ  ਆਦਿ ਵਿਖੇ ਆਪਣੇ ਸੰਬੋਧਨ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਜਿੱਥੇ ਜ਼...
ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

National, Politics, Punjab
ਚੰਡੀਗੜ੍ਹ, 3 ਅਕਤੂਬਰ: ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਮੌਕੇ ਕਰਵਾਈ ਗਈ ਵੱਕਾਰੀ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐਸ) ਵੱਲੋਂ ਪ੍ਰਦਾਨ ਕੀਤੀ ਗਈ ਹੈ। ਇਸ ਸ਼ਾਨਾਮੱਤੀ ਪ੍ਰਾਪਤੀ ਲਈ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਨਤਾ ਸਾਲ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ। ਇਸ ਸਮੇਂ (ਸਾਲ 2023-24) ਦੌਰਾਨ, ਕੌਂਸਲ ਨੇ 11,109 ਖੂਨਦਾਨ ਕੈਂਪ ਲਗਾਏ ਅਤੇ ਭਾਰਤ ਸਰਕਾਰ ਦੇ 460,000 ਯੂਨ...
ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ

ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ

National, Politics, Punjab
ਫਾਜ਼ਿਲਕਾ 3 ਅਕਤੂਬਰ  ( ) ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਨੇ ਦਿੱਤੀ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਨੂੰ  ਸੁਚਾਰੂ ਢੰਗ ਨਾਲ ਚਲਾਉਣ ਲਈ 57 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ| ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਾਉਣ ਤਾਂ...
ਜੂਡੀਸ਼ਲ ਕੋਰਟ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ

ਜੂਡੀਸ਼ਲ ਕੋਰਟ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ

National, Politics, Punjab
ਫਾਜਿਲਕਾ 3 ਅਕਤੂਬਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਮਿਊਂਸਪਲ ਕਮੇਟੀ, ਫਾਜ਼ਿਲਕਾ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ, ਜਿਸ ਦੇ ਤਹਿਤ ਜੂਡੀਸ਼ਲ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਕੀਤਾ ਗਿਆ ਅਤੇ ਜੂਡੀਸ਼ਲ ਕੋਰਟ ਕੰਪਲੈਕਸ ਦੇ ਟਾਇਲਟ ਨੂੰ ਸਾਫ ਕਰਵਾਇਆ ਗਿਆ। ।                 ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਵਾ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ‘ਸਵੱਛਤਾ ਹੀ ਸੇਵਾ’ ਇੱਕ ਮੁਹਿੰਮ ਹੈ ਜਿਸ ਦਾ ਉਦੇਸ਼ ਲੋਕਾਂ ਵਿੱਚ ਸਾਫ-ਸਫਾਈ ਅਤੇ ਹਾਈਜੀਨ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਹੈ। ਇਹ ਮੁਹਿੰਮ ਸਿਰਫ ਸਫਾਈ ਦੇ ਪ੍ਰਤੀ ਨਹੀਂ, ਸਗੋਂ ਸੇਵਾ ਦੇ ਰੂਪ ਵਿੱਚ ਸਫਾਈ ਨੂੰ ਅਪਣਾਉਣ ਅਤੇ ਸਮਾਜ ਦੇ ਹਿੱਤ ਲਈ ਸਫਾਈ ਨੂੰ ਇ...
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

National, Politics, Punjab
ਸਤੌਜ (ਸੰਗਰੂਰ), 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦ...
ਵਧੀਕ ਡਿਪਟੀ ਕਮਿਸ਼ਨਰ ਨੇ  ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

National, Politics, Punjab
ਫਰੀਦਕੋਟ, 3 ਅਕਤੂਬਰ (  )           ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ , ਪ੍ਰਦੂਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਆਈ . ਏ.ਐਸ ਵੱਲੋ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਮਿਲੇ ਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।           ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ   ਦਾ ਦੌਰਾ ਕਰਦਿਆਂ ਉਨ੍ਹਾਂ  ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਗਏ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਮਸ਼ੀਨਰੀ ਲਈ ਆਪਣੇ ਪਿੰਡ ਦੇ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾ ਫੇਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਬਣਾਈ ਗਈ ’ਉੱਨਤ ਕਿਸਾਨ’ ਐਪ ਰਾਹੀਂ ਲੋੜੀਂਦੀ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦ...
ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਦਿਨੋਂ ਦਿਨ ਤਕਨੀਕੀ ਵਿਕਾਸ ਕਾਰਨ ਸਾਡੀਆਂ  ਆਈ.ਟੀ.ਆਈਜ. ਨਵੀਨਤਮ ਸਿੱਖਿਆ ਦੇਣ ਵਿਚ ਕੁਝ ਘਾਟ ਮਹਿਸੂਸ ਹੋ ਰਹੀ ਸੀ ਜਿਸ ਲਈ ਮੈਂ ਵਿਕਰਮਜੀਤ ਸਿੰਘ ਸਾਹਨੀ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਡੀ ਮਦਦ ਕਰਨ ਜਿਸ ਨੂੰ ਸਵੀਕਾਰ ਕਰਦਿਆਂ ਸ੍ਰੀ ਸਾਹਨੀ ਨੇ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਅਪਨਾਉਣ ਸਬੰਧੀ ਅੱਜ ਐਮ.ਉ.ਯੂ.ਸਾਈਨ ਕੀਤਾ ਗਿਆ ਹੈ। ਐਮ.ਉ.ਯੂ  ਦੇ ਅਨੁਸਾਰ ਡਾ. ਸਾਹਨੀ ਜਿਨ੍ਹਾਂ ਛੇ ਆਈਂ. ਟੀ.ਆਈ. ਦੇ ਅਪਗ੍ਰੇਡੇਸ਼ਨ ਲਈ 11 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕਰਨਗੇ ਉਨ੍ਹਾਂ ਵਿਚ ਆਈਂ. ਟੀ.ਆਈ.ਲੁਧਿ...
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

National, Politics, Punjab
ਗਿੱਦੜਬਾਹਾ/ਮਲੋਟ/ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ, ਇਹ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਵਿਭਾਗ ਵੱਲੋਂ ਹਾਟ ਸਪਾਟ ਪਿੰਡ ਭੂੰਦੜ, ਵਾਦੀਆਂ, ਝੋਰੜ ਅਤੇ ਆਲਮਵਾਲਾ ਵਿੱਚ ਲਗਾਏ ਗਏ ਜਾਗਰੂਕਤਾ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਵਿੱਚ ਯੋਗਦਾਨ ਪਾਉਣ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਆਦੇਸ਼ ਵੀ ਜਾਰੀ ਕੀਤੇ ਗਏ ਹਨ, ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ ।           ਉਹਨਾਂ ਕੰਬਾਈਨ ਆਪ੍ਰੇਟਰਾਂ/ਮਾਲਕਾਂ ਨੂੰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ...