ਪਿੰਡ ਕੋਟ ਲੱਲੂ ਦੇ ਉੱਦਮੀ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਸੁਚੱਜੇ ਪ੍ਰਬੰਧਨ ਨਾਲ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਨੂੰ ਦਿੱਤੀ
ਮਾਨਸਾ, 14 ਅਕਤੂਬਰ:
ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਖੇਤ ਵਿੱਚੋਂ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਵਿਖੇ ਪਹੁੰਚਾਈ ਹੈ। ਨੌਜਵਾਨ ਕਿਸਾਨ ਦੇ ਖੇਤ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਇਸ ਕਿਸਾਨ ਤੋਂ ਪ੍ਰੇਰਿਤ ਹੋ ਕੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਵੱਖ ਵੱਖ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜਾ ਪ੍ਰਬੰਧ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤ ਵਿੱਚੋਂ ਪਰਾਲੀ ਇਕੱਠੀ ਕਰਕੇ ਨਜ਼ਦੀਕੀ ਗਊਸ਼ਾਲਾ ਨੂੰ ਪਹੁੰਚਾਈ ਜਾਵੇ ਤਾਂ ਜੋ ਹਰੇ ਚਾਰੇ ਨਾਲ ਪਰਾਲੀ ਨੂੰ ਮਿਲਾ ਕੇ ਪਸ਼ੂਆਂ ਨੂੰ ਪਾਈ ਜਾ ਸਕੇ। ਇਸ ਤਰ੍ਹਾਂ ਕਰਨ ਨਾਲ ਪਰਾਲੀ ਦਾ ਪ੍ਰਬੰਧਨ ਵੀ ਸੁਚੱਜੇ ਢੰਗ ਨਾਲ ਹੋ ਜਾਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਨਹੀਂ ਹੁੰਦਾ।
ਮੁੱਖ ਖੇਤੀਬਾੜੀ ਅਫਸਰ, ਸ੍ਰ. ਹਰਵਿੰਦਰ ਸਿੰਘ ਨੇ ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆ...








