ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਵਿਭਾਗ ਦੇ ਅਫ਼ਸਰਾਂ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰ, ਗਾਂਧੀ ਚੌਂਕ, ਘਾਹ ਮੰਡੀ ਚੌਂਕ, ਰੇਲਵੇ ਰੋਡ ਅਤੇ ਬੈਂਕ ਰੋਡ ’ਤੇ ਪਲਿਸ ਵਿਭਾਗ ਦੇ ਸਹਿਯੋਗ ਨਾਲ ਦੁਕਾਨਾਦਾਰਾਂ ਵੱਲੋਂ ਸੇਲ ਲਈ ਜਾਰੀ ਕੀਤੇ ਜਾਂਦੇ ਰਿਟੇਲ ਬਿੱਲਾਂ ਦੀ ਚੈਕਿੰਗ ਕੀਤੀ ਗਈ।
ਇਸ ਚੈਕਿੰਗ ਮੁਹਿੰਮ ਦੌਰਾਨ ਉਹਨਾਂ ਵੱਲੋਂ ਦੁਕਾਨਾਂ ਵਿੱਚੋਂ ਖਰੀਦਦਾਰੀ ਕਰ ਕੇ ਆ ਰਹੇ ਗ੍ਰਾਹਕਾਂ ਨੂੰ ਦੁਕਾਨਦਾਰਾਂ ਤੋਂ ਬਿੱਲ ਮੰਗਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਹਰ ਸੇਲ ਲਈ ਗ੍ਰਾਹਕ ਨੂੰ ਬਣਦਾ ਸੇਲ ਬਿੱਲ ਜਾਰੀ ਕਰਨ ਦੀ ਹਦਾਇਤ ਵੀ ਕੀਤੀ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਹ ਮੁਹਿੰਮ ਗ੍ਰਾਹਕਾਂ ਨੂੰ ਬਿੱਲ ਲੈਣ ਲਈ ਜਾਗਰੂਕ ਕਰਨ ਤੇ ...








