ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ
ਚੰਡੀਗੜ੍ਹ, 14 ਅਕਤੂਬਰ :
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ ਪੁਆਉਣ ਦੀ ਸਮੁੱਚੀ ਪ੍ਰੀਕ੍ਰਿਆ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਲਈ ਕਿਹਾ ।
ਚੋਣ ਆਬਜ਼ਰਵਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਚੋਣ ਅਮਲਾ ਆਪਣੀ ਡਿਊਟੀ ਪੂਰੀ ਤਰ੍ਹਾਂ ਤਿਆਰੀ ਕਰਕੇ ਤੇ ਪੂਰਨ ਆਤਮ ਵਿਸ਼ਵਾਸ਼ ਨਾਲ ਕਰੇ ਤਾਂ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਾਂ ਪੁਆਉਣ ਮੌਕੇ ਚੋਣ ਜਾਬਤੇ ਦੀ ਪਾਲਣਾ ਵੀ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ, ਅਨੁਸ਼ਾਸਨਹੀਣਤਾ ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕ੍ਰਿਆ ਵਿੱਚ ਇਕ...







