ਚੋਣ ਨਿਗਰਾਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਚੋਣ ਅਮਲੇ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ
ਮੋਗਾ, 13 ਅਕਤੂਬਰ (000) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮੋਗਾ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਵ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸਮੂਹ ਐੱਸ ਡੀ ਐੱਮਜ਼, ਸਮੂਹ ਡੀ ਐੱਸ ਪੀਜ਼ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ।
ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ...








