ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ
ਫਰੀਦਕੋਟ 12 ਅਕਤੂਬਰ 2024 ( )
ਅੱਜ ਫਰੀਦਕੋਟ ਦੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਫਰੀਦਕੋਟ ਦਾ ਵੀ ਦੌਰਾ ਕੀਤਾ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੰਡੀਆਂ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਵੀ ਨਾ ਕਰਨਾ ਪਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਵਿਖੇ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ...








