Sunday, March 15
Shadow

Politics

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ

National, Politics, Punjab
ਮਾਨਸਾ, 30 ਸਤੰਬਰ: ਸ਼ੈਲਰ ਮਾਲਕਾਂ ਨੂੰ ਸਟੋਰੇਜ਼ ਲਈ ਜਗ੍ਹਾ ਅਤੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਆ ਰਹੀਆਂ ਹੋਰ ਸਮੱਸਿਆਵਾਂ ਦਾ ਜਲਦ ਹੀ ਯੋਜਨਾਬੱਧ ਹੱਲ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸੀਜ਼ਨ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਪੇਸ਼ ਨਹੀ ਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਆਪਸ ਵਿਚ ਇਕ ਦੂਜੇ ’ਤੇ ਨਿਰਭਰ ਹਾਂ। ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਵਰਗ ਨੂੰ ਆ ਰਹੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਕਿਹਾ ਕਿ ਉਹ ਗਿੱਲੇ ਝੋਨੇ ਦੀ ਕਟਾਈ ਨਾ ਕਰਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਪੇ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

National, Politics, Punjab
ਚੰਡੀਗੜ੍ਹ, 30 ਸਤੰਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ  ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਗੁਰਸੀਰਤ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ। ਸਪੀਕਰ ਸ. ਸੰਧਵਾਂ ਨੇ ਗੁਰਸੀਰਤ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ...
ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਸਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਇਸ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਲੈਬ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇਸ ਸਕੂਲ ਵਿੱਚ ਸਿਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ ਦੇ ਦੁਆਰਾ ਹੀ ਹੋਵੇਗਾ। ਸ੍ਰ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱ...
ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

National, Politics, Punjab
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ...
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 30 ਸਤੰਬਰ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆ...
ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 30 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।      ਇਹ ਹੁਕਮ 29 ਨਵੰਬਰ 2024 ਤੱਕ ਲਾਗੂ ਰਹਿਣਗੇ।  ...
ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 30 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂ, ਆੜ੍ਹਤੀਆਂ, ਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆਉਣ ਦਿ...
ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

National, Politics, Punjab
ਐਸ.ਏ.ਐਸ.ਨਗਰ, 30 ਸਤੰਬਰ, 2024:   ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਅਤੇ ਇੱਕ 02 ਮੈਂਬਰੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਕੁੱਲ 04 ਦੋਸ਼ੀਆਂਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।               ਜਾਣਕਾਰੀ ਦਿੰਦਿਆਂ  ਤਲਵਿੰਦਰ ਸਿੰਘ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ  ਮਿਤੀ 24-08-2024 ਨੂੰ ਗੁਰਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਕਾਨ ਨੰ: 214 ਸ਼ਿਵਾਲਿਕ ਵਿਹਾਰ ਜੀਰਕਪੁਰ, ਜਿਲਾ ਮੋਹਾਲ਼ੀ ਦੇ ਬਿਆਨਾਂ ਦੇ ਅਧਾਰ ਤੇ ਨਾ-ਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਨੰ: 372  ਮਿਤੀ 24-08-2024 ਅ/ਧ 318(4), 61(2) 303(2), 316(2) BNS ਥਾਣਾ ਜੀਰਕਪੁਰ ਦਰਜ ਕੀਤਾ  ਗਿਆ ਸੀ ਕਿ ਮਿਤੀ 18-08-2024 ਨੂੰ ਉਹ ਪੰਜਾਬ ਨੈਸ਼ਨਲ ਬੈਂਕ ਸਾਹਮਣੇ ਲੱਕੀ ਢਾਬਾ ਪਟਿਆਲਾ ਰੋਡ ਜੀਰਕਪੁਰ ਦੇ ਏ ਟੀ ਐਮ ਤੇ ਪੈਸੇ ਕਢਵਾਉਣ ਲ...
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 30 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਆਈ.ਏ.ਐਸ.ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਇਨ ਅੱਗੇ ਹਾਰਵੈਸਟ ਅਤੇ ...
ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

National, Politics, Punjab
ਫਾਜ਼ਿਲਕਾ, 30 ਸਤੰਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ "ਜੀ ਆਇਆਂ ਨੂੰ" ਆਖਦਿਆਂ ਆਮ ਇਜਲਾਸ ਦੀ ਸੁਰੂਆਤ ਕੀਤੀ ਗਈ । ਆਮ ਇਜਲਾਸ ਦੇ ਸੁਰੂਆਤ ਵਿੱਚ, ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਦੀਪ ਸਿੰਘ ਕੈਰੋਂ ਵੱਲੋਂ ਮਿੱਲ ਦੀ ਸਾਲ 2023-24 ਦੀ ਕਾਰਗੁਜ਼ਾਰੀ, ਬੈਲੰਸ ਸ਼ੀਟ, ਲੇਖਾ ਲਾਭ ਹਾਨੀ ਅਤੇ ਉਤਪਾਦਕ ਅਤੇ ਵਪਾਰਕ ਲੇਖਾ ਸਾਲ 2023-24 ਬਾਰੇ ਏਜੰਡੇ ਰੱਖੇ ਗਏ, ਜਿਨ੍ਹਾਂ ਦੀ ਪ੍ਰਵਾਨਗੀ ਮਿੱਲ ਦੇ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਦਿੱਤੀ ਗਈ । ਡਾ. ਜਗਦੀਸ਼ ਅਰੋੜਾ, ਡੀ.ਈ.ਐਸ. (ਪਲਾਂਟ ਪੈਥੋਲੋਜੀ), ਪੀ.ਏ.ਯੂ. ਫਾਰਮ ਐਡਵਾਈਜਰੀ ਸਰਵਿਸ ਸੈਂਟਰ, ਅਬੋਹਰ, ਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਕਿਸਮਾਂ, ਗੰਨੇ ਦੀ ਬਿਜਾਈ, ਗੰਨੇ ਦੀ ਫਸਲ ਦੀ ਸਾਂਭ-ਸੰਭਾਲ, ਗੰਨੇ ਦੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ, ਗੰਨੇ ਦੇ ਝਾੜ ਅਤੇ ਕਟਾਈ ਸਬੰਧੀ ਆਧੁਨਿਕ...