ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ:
ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ। ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।
ਇਹ ਕਾਰਵਾਈ ਅੰਮ੍ਰਿਤ...








