ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
ਫ਼ਿਰੋਜ਼ਪੁਰ, 30 ਸਤੰਬਰ 2024:
ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।
ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿੰਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍...








