17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 29 ਸਤੰਬਰ 2024—
ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ 5 ਅਕਤੂਬਰ ਤੋਂ ਵੱਖ ਵੱਖ ਰਾਜਾਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਵਿਖੇ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ 5 ਅਕਤੂਬਰੀ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਅਕਤੂਬਰ ਨੂੰ ਜਲੰਧਰ ਤੋਂ ਅਤੇ 16 ਅਕਤੂਬਰ ਨੂੰ ਨਕੋਦਰ ਤੋਂ ਭਾਰੀ ਸੰਗਤਾਂ ਇਥੇ ਪਹੁੰਚ ਰਹੀਆਂ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਉਤਸਵਾਂ ਦੀ ਸ਼ੁਰੂਆਤ 5 ਅਕਤੂਬਰ ਤੋਂ ਸ਼ੁਰੂ ਹੋ ਕੇ 18 ਅਕਤੂਬਰ ਨੂੰ ਸਮਾਪਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਇਸ ਸਮਾਗਮ ਨੂੰ ਮਨਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੰਟਰੋਲ ਰੂਮ, ਟ੍ਰੈਫਿਕ, ਸੈਨੀਟੇਸ਼ਨ, ਡੈਕੋਰੇਸ਼ਨ, ਲੰਗਰ...







