ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ:
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਦੀਆਂ ਪਹਿਲਾਂ ਦਿੱਤੇ ਸੰਦੇਸ਼ ਅਜੋਕੇਂ ਯੁੱਗ ਵਿੱਚ ਵੀ ਸਾਰਥਕ ਹਨ।
ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ, ਜਿਨ੍ਹਾਂ ਨੇ ਧਰਮ ਦੀ ਰਾਖੀ, ਮਨੁੱਖੀ ਅਧਿਕਾਰਾ ਅਤੇ ਸਾਝੀਵਾਲਤਾਂ ਲਈ ਲਾਸਾਨੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀ ਸਾਰੇ ਵਡਭਾਗੀ ਹਾਂ, ਜੋ ਗੁਰੂ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਸਾਰਿਆਂ ਨੂੰ ਆਪਸੀ ਭਾਈਚਾਰੇ, ਸਰਬ ਧਰਮ ਦਾ ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ...








