Sunday, March 15
Shadow

Politics

ਫੋਰਟਿਸ ਲੁਧਿਆਣਾ ਦੀ ਸਾਈਕਲੋਥਾਨ 2.0 ਨੇ ਲੋਕਾਂ ਨੂੰ ਵਰਲਡ ਹਾਰਟ ਡੇ ‘ਤੇ ਦਿਲ ਦੀ ਸਿਹਤ ਨੂੰ ਪ੍ਰਾਥਮਿਕਤਾ ਦੇਣ ਲਈ ਪ੍ਰੇਰਿਤ ਕੀਤਾ; ਜਿਸ ਵਿੱਚ 1000 ਸਾਈਕਲ ਸਵਾਰਾਂ ਨੇ ਭਾਗ ਲਿਆ

ਫੋਰਟਿਸ ਲੁਧਿਆਣਾ ਦੀ ਸਾਈਕਲੋਥਾਨ 2.0 ਨੇ ਲੋਕਾਂ ਨੂੰ ਵਰਲਡ ਹਾਰਟ ਡੇ ‘ਤੇ ਦਿਲ ਦੀ ਸਿਹਤ ਨੂੰ ਪ੍ਰਾਥਮਿਕਤਾ ਦੇਣ ਲਈ ਪ੍ਰੇਰਿਤ ਕੀਤਾ; ਜਿਸ ਵਿੱਚ 1000 ਸਾਈਕਲ ਸਵਾਰਾਂ ਨੇ ਭਾਗ ਲਿਆ

National, Politics, Punjab
ਲੁਧਿਆਣਾ, 29 ਸਤੰਬਰ 2024: ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ, ਫੋਰਟਿਸ ਹਸਪਤਾਲ ਲੁਧਿਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ ਮਿਲ ਕੇ ਵਰਲਡ ਹਾਰਟ ਡੇ ਦੇ ਮੌਕੇ 'ਤੇ ਆਪਣੀ ਦੂਜੀ ਸਾਈਕਲੋਥਾਨ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ 1000 ਤੋਂ ਵੱਧ ਸਾਈਕਲਿੰਗ ਪ੍ਰੇਮੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜਿੱਥੇ ਸਭ ਨੇ ਸਾਈਕਲਿੰਗ ਦੇ ਸਧਾਰਨ ਅਤੇ ਪ੍ਰਭਾਵਸ਼ਾਲੀ ਵਰਜ਼ਿਸ਼ ਰਾਹੀਂ ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦਾ ਸੁਨੇਹਾ ਦਿੱਤਾ। ਸਾਈਕਲੋਥਾਨ ਦੀ ਸ਼ੁਰੂਆਤ ਫੋਰਟਿਸ ਹਸਪਤਾਲ, ਮਾਲ ਰੋਡ, ਲੁਧਿਆਣਾ ਤੋਂ ਹੋਈ ਅਤੇ ਇਸ ਦਾ ਸਮਾਪਨ ਫੋਰਟਿਸ ਹਸਪਤਾਲ, ਚੰਡੀਗੜ੍ਹ ਰੋਡ, ਲੁਧਿਆਣਾ 'ਤੇ ਹੋਇਆ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਸ਼੍ਰੀ ਜਿਤਿੰਦਰ ਜੌਰਵਾਲ (ਡਿਪਟੀ ਕਮਿਸ਼ਨਰ ਲੁਧਿਆਣਾ) ਨੇ ਕੀਤਾ। ਉਨ੍ਹਾਂ ਦਾ ਸਵਾਗਤ ਫੋਰਟਿਸ ਹਸਪਤਾਲ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਜ਼ੋਨਲ ਹੈੱਡ ਡਾ. ਵਿਸ਼ਵਦੀਪ ਗੋਯਲ, ਫੋਰਟਿਸ ਹਸਪਤਾਲ ਮਾਲ ਰੋਡ ਲੁਧਿਆਣਾ ਦੇ ਯੂਨਿਟ ਹੈੱਡ ਸ਼੍ਰੀ ਗੁਰਦਰਸ਼ਨ ਮੰਗਟ, ਕਾਰਡੀਓਲੋਜੀ ਦੇ ਨਿਰਦੇਸ਼ਕ ਡਾ. ਪਰਮਦੀਪ ਸਿੰਘ ਸੰਧੂ, ਡਾ. ਸੰਦੀਪ ਚੋਪੜਾ (ਨਿਰਦੇਸ਼ਕ...
ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ

National, Politics, Punjab
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ: ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਜਾਇਜ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟੈਂਡ, ਡੇਰਾਬਸੀ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਦਾ...
ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ

National, Politics, Punjab
 ਅਭਿਸ਼ੇਕ ਰਾਣਾ ਇੱਕ ਦਿਨ ਵਿੱਚ ਲਾਉਂਦਾ ਹੈ ਛੇ ਯੋਗਾ ਕਲਾਸਾਂ  ਜ਼ੀਰਕਪੁਰ (ਐਸ.ਏ.ਐਸ. ਨਗਰ), 29 ਸਤੰਬਰ: ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਖੇਤਰ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੋਗਾ ਪ੍ਰੋਗਰਾਮ ਨੇ ਸੂਬੇ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ਬਦਲ ਕੇ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਦਦ ਕੀਤੀ ਹੈ। ਅਭਿਸ਼ੇਕ ਜੋ ਮਾਇਆ ਗਾਰਡਨ ਵੀਆਈਪੀ ਰੋਡ, ਮੈਸਿਸ ਅਲਾਂਜ਼ਾ, ਸਵਾਸਤਿਕ ਵਿਹਾਰ, ਨਾਭਾ, ਛੱਤਬੀੜ ਅਤੇ ਸ਼ਤਾਬਗੜ੍ਹ ਖੇਤਰਾਂ ਵਿੱਚ ਰੋਜ਼ਾਨਾ ਯੋਗਾ ਦੀਆਂ ਕਲਾਸਾਂ ਲਗਾਉਂਦੇ ਹਨ, ਨੇ ਕਿਹਾ ਕਿ ਭਾਗੀਦਾਰਾਂ ਦੁਆਰਾ ਦੂਜਿਆਂ ਨੂੰ ਦਿੱਤੀ ਗਈ ਫੀਡਬੈਕ ਗਰੁੱਪ ਵਿੱਚ ਨਵੇਂ ਦਾਖਲੇ ਲਿਆਉਂਦੀ ਹੈ ਜਿਸ ਨਾਲ ਕਲਾਸ ਦੀ ਸਮਰੱਥਾ ਦੁੱਗਣੀ ਹੋ ਜਾਂਦੀ ਹੈ ਜੋ ਕਿ ਆਮ ਤੌਰ 'ਤੇ 25 'ਤੇ ਰੱਖੀ ਜਾਂਦੀ ਹੈ। ਛੱਤਬੀੜ ...
ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਬਹੁਤ ਜਰੂਰੀ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਬਹੁਤ ਜਰੂਰੀ -ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 29 ਸਤੰਬਰ 2024--- ਅੰਮ੍ਰਿਤਸਰ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਪਤਾ ਲੱਗ ਸਕੇ ਕਿ ਸਾਡਾ ਸਭਿਆਚਾਰ ਅਤੇ ਵਿਰਾਸਤ ਕੀ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਸ਼ਵ ਵਿਰਾਸਤ ਮੌਕੇ ਸੈਰ ਸਪਾਟਾ ਵਿਭਾਗ ਪੰਜਾਬ ਵਲੋਂ ਕਰਵਾਈ ਗਈ ਹੈਰੀਟੇਜ਼ ਵਾਕ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਵਾਇਸ ਆਫ ਅੰਮ੍ਰਿਤਸਰ ਅਤੇ ਅਗੋਸ਼ ਐਨਜੀਓ ਦੀ ਸਹਾਇਤਾ ਨਾਲ ਟਾਊਨ ਹਾਲ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੱਕ ਕੱਢੀ ਗਈ ਵਿਰਾਸਤੀ ਸੈਰ ਦੀ ਅਗਵਾਈ ਕਰਦਿਆਂ ਕੀਤਾ। ਇਹ ਵਿਰਾਸਤੀ ਸੈਰ ਟਾਊਨ ਹਾਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਰਾਗੜ੍ਹੀ, ਕਿਲ੍ਹਾ ਆਹਲੁਵਾਲੀਆ, ਜਲੇਬੀ ਵਾਲਾ ਚੌਂਕ, ਉਦਾਸੀਨ ਆਸ਼ਰਮ ਅਖਾੜਾ ਸੰਗਲਾ ਵਾਲਾ, ਦਰਸ਼ਨੀ ਡਿਓਢੀ, ਚੌਰਸਤੀ ਅਟਾਰੀ, ਬਾਬਾ ਬੋਹੜ, ਕਰਾਲਿੰਗ ਸਟਰੀਟ ਅਤੇ ਪੁਰਾਣੇ ਬਜ਼ਾਰਾਂ ਚੋਂ ਹੁੰਦੀ ਹੋਈ ਵਾਪਿਸ ਟਾਊਨ ਹਾਲ ਵਿਖੇ ਸਮਾਪਤ ਹੋਈ। ਉਹਨਾਂ ਕਿਹਾ ਕਿ ਇਸ ਵਿਰਾਸਤੀ ਸੈਰ ਦਾ ਮੁੱਖ ਮਕਸਦ ਨਵੀਂ ਪੀੜੀ ਅਤੇ ਅੰਮ੍ਰਿਤਸਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸ...
ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ, 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸੰਤੁਲਨ ਕਾਇਮ ਕਰਨ ਲਈ ਨਿਰੰਤਰ ਯਤਨ ਜਾਰੀ ਹਨ, ਜਿਨ੍ਹਾਂ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲਿੰਗ ਅਨੁਪਾਤ ‘ਚ ਸੁਧਾਰ, ਮਹਿਲਾ ਸਸ਼ਕਤੀਕਰਨ ਅਤੇ ਲੜਕੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਦੇ ਤਹਿਤ ਸਮਾਜ ਵਿੱਚ ਲੜਕੀਆਂ ਪ੍ਰਤੀ ਆਮ ਜਨਤਾ ਦੀ ਸੋਚ ਨੂੰ ਬਦਲਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਐੱਸ.ਏ.ਐੱਸ.ਨਗਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਗਤੀਵਿਧੀਆਂ ਤਹਿਤ ਪਹਿਲਾਂ ਖਰੜ-ਕੁਰਾਲੀ ਫ਼ਲਾਈਓਵਰ ਦੀਆਂ ਦੀਵਾਰਾਂ ਤੇ ਗ੍ਰੈਫਿਟੀ ਕਰਵਾ ਕੇ ਕੌਮੀ ਅਤੇ ਕੌਮਾਂਤਰੀ ਪੱਧ...
ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

National, Politics, Punjab
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫ਼ਿਕੇਟ ਜਾਂ ਨੋ ਆਬਜੈਕਸ਼ਨ ਸਰਟੀਫ਼ਿਕੇਟ ਨੱਥੀ ਕਰਨਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੋਸ਼ਿਸ਼ਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫ਼ਨਾਮਾ, ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹੈ ...
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

National, Politics, Punjab
ਫਾਜ਼ਿਲਕਾ 28 ਸਤੰਬਰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਗਏ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਹੁਨਰ ਨੂੰ ਵਧਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨਾ ਦੇ ਉਦੇਸ਼ ਤਹਿਤ ਦਿਵਸ ਮਨਾਇਆ ਜਾ ਰਿਹਾ ਹੈ । ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਤਕਨੀਕੀ ਯੁਗ ਅਤੇ ਤਣਾਅ ਭਰੇ ਮਾਹੌਲ ਵਿਚ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨਾ ਇਕ ਚੁਣੋਤੀ ਹੈ, ਇਸੇ ਤਹਿਤ ਬੈਗ ਫਰੀ ਮੁਹਿੰਮ ਨੂੰ ਉਲੀਕ ਕੇ ਸਕੂਲਾਂ ਵਿਚ ਮਨੋਰਜੰਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਉਨ੍ਹਾਂ ਕਿਹਾ ਕਿ ਬਚਿਆਂ ਨੂੰ ਸਿਹਤਮੰਦ ਅਤੇ ਤਣਾਅ ਰਹਿਤ ਰੱਖਣ ਲਈ ਸਕੂਲਾਂ ਵਿਚ ਯੋਗ ਅਭਿਆਸ ਕਰਵਾਏ ਗਏ । ਉਨ੍ਹਾਂ ਕਿਹਾ ਕਿ ਯੋਗ...
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ

National, Politics, Punjab
ਫਾਜ਼ਿਲਕਾ, 28 ਸਤੰਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਸ਼ਾ ਨਿਰਦੇਸ਼ਾਂ ਅਤੇ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਵਿੱਚ ਵਿਸ਼ਵ ਰੇਬੀਜ਼ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਖਦੇਵ ਸਿੰਘ, ਵਿੱਕੀ ਸਿੰਘ, ਸੰਦੀਪ ਕੌਰ, ਸੁਨੀਤਾ ਰਾਣੀ ਹਾਜ਼ਰ ਸਨ। ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਹਲਕੇ ਕੁੱਤੇ, ਖ਼ਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਾਨਵਰਾਂ ਦੇ ਵੱਢੇ/ਕੱਟੇ/ਝਰੀਟਾਂ/ਜਖਮਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਜਖਮਾਂ ਤੇ ਮਿਰਚਾਂ, ਸਰੋਂ ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓ, ਜਖ਼ਮ ਨੂੰ ਟਾਂਕੇ ਨਾ ਲਗਾਓ ਅਤੇ ਨਾ ਹੀ ਪੱਟੀ ਬੰਨੋ। ਸਗੋਂ ਇਸ ਦਾ ਮਾਹਿਰ ਡਾਕਟਰ ਤੋਂ ਇਲਾਜ ਕਰਵਾਉ। ਆਪਣੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਤੋਂ ਦੂਰ ਰਹ...
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ

2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ

National, Politics, Punjab
ਫਰੀਦਕੋਟ 28 ਸਤੰਬਰ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਨੇ ਦੱਸਿਆ ਕਿ  ਸਵੱਛਤਾ ਹੀ ਸੇਵਾ ਮੁਹਿੰਮ  ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋ ਸਪੈਸ਼ਲ ਕਲੀਨ ਡਰਾਈਵ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾ ਦੀ ਸਫਾਈ ਕੀਤੀ ਗਈ। ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸ਼ਹੀਦ ਬਲਵਿੰਦਰ ਸਿੰਘ ਨਗਰ ਰੋਡ ਤੋਂ ਪਲਾਸਟਿਕ ਪੀਕਿੰਗ ਡਰਾਈਵ ਚਲਾਕੇ ਪਲਾਸਟਿਕ ਵੇਸਟ ਇਕੱਠੀ ਕੀਤੀ ਗਈ ਅਤੇ ਉਸ ਥਾਂ ਤੇ ਬੂਟੇ ਵੀ ਲਗਾਏ ਗਏ।  ਪਲਾਸਟਿਕ  ਲਿਫਾਫਿਆਂ ਨੂੰ ਫਟਕਾ ਮਸ਼ੀਨ ਨਾਲ ਸਾਫ ਕਰਕੇ ਐਮਆਰਐਫ ਸ਼ੈਡ ਤੇ ਲਿਆ ਬੇਲ ਬਣਾਈਆ ਗਈਆ ਅਤੇ ਲੋਕਾ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਨਾ ਕਰਨ ਲਈ ਜਾਗਰੂਕ ਕੀਤਾ ਗਿਆ।...
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

National, Politics, Punjab
ਚੰਡੀਗੜ੍ਹ, 28 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ...