ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ
ਮਾਨਸਾ, 10 ਅਕਤੂਬਰ
ਮਾਨਸਾ ਬਲਾਕ ਦੇ ਪਿੰਡ ਲੱਲੂਆਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤ ਨੂੰ ਬਚਾਉਣ ਦੀ ਮੁੱਢਲੀ ਜਿੰਮੇਵਾਰੀ ਮਨੁੱਖ ਦੀ ਬਣਦੀ ਹੈ। ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਂਦੀ ਬਲਕਿ ਇਸ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣੀ ਚਾਹਦੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਲਈ ਅਸੀਂ ਵੀ ਆਪਣਾ ਯੋਗਦਾਨ ਪਾ ਸਕੀਏੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਕਰਨ ਦੀ ਸਲਾਹ ਦਿੱਤੀ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨ...








