ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ: 28 ਸਤੰਬਰ 2024 ( )
ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ( ਭਟੇਟੀ) ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਮੁੱਖ ਖ਼ੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮੱਦੇ ਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕੀਤਾ।
ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 2022 ਵਾਕਿਆ ਦਰਜ ਕੀਤੇ ਗਏ ਸਨ । ਉਨਾਂ ਕਿਹਾ ਕਿ ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘ...








