ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 7 ਅਕਤੂਬਰ 2024---
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈ...








