ਰਾਜ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਡਾ. ਅਰੋੜਾ
ਫਰੀਦਕੋਟ 9 ਅਕਤੂਬਰ,
ਪੰਜਾਬ ਪੁਲਿਸ ਵੱਲੋਂ ਨਸ਼ਿਆਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਜਾ ਰਹੇ ਵਿਸ਼ੇਸ਼ ਜਾਂਚ ਅਭਿਆਨ (ਕਾਸੋ) ਤਹਿਤ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜਿਲ੍ਹੇ ਵਿੱਚ ਕਾਸੋ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਡੀ.ਜੀ.ਪੀ. ਹਿਊਮਨ ਰਾਈਟਜ਼ ਡਾ. ਨਰੇਸ਼ ਕੁਮਾਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਡੀ.ਆਈ.ਜੀ ਫਰੀਦਕੋਟ ਰੇਂਜ ਸ੍ਰੀ ਅਸ਼ਵਨੀ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰਗਿੱਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਏ.ਡੀ.ਜੀ.ਪੀ. ਡਾ. ਨਰੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੇ ਆਦੇਸ਼ਾਂ ਤੇ ਮਾੜੇ ਅਨਸਰਾਂ ਖਿਲਾਫ ਵੱਖ ਵੱਖ ਥਾਵਾਂ ਜਿੰਨਾਂ ਵਿੱਚ ਹਾਟਸਪੋਟ ਥਾਵਾਂ ਨੂੰ ਪਛਾਣ ਕੇ ਨਾਕਾਬੰਦੀ ਅਤੇ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਇਸ ਨਾਲ ਜਿੱਥੇ ਲੋਕਾਂ ਵਿਚ ਪੁਲਿਸ ਵੱਲੋਂ ਕੀਤੇ ਜਾਂਦੇ ਕੰਮਾਂ ਬਾਰੇ ਪਾਰਦਰਸ਼ਤਾ ਪੈਦਾ ਹੁੰਦੀ ਹੈ, ਉੱਥੇ ਹੀ ਉਨ੍ਹਾਂ ਵਿੱਚ ਮਾੜੇ ਅਨਸਰਾਂ ਖਿਲਾਫ ਡਰ ਅਤੇ ਭੈਅ ਵੀ ਖਤਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਰਾਜ ਦੇ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ ਕੰਮ ਕਰਦੀ ਹੈ ਅਤੇ ਪੁਲਿਸ ਕੋਲ ਜੋ ਸ਼ਿਕਾਇਤਾਂ ...








