Wednesday, September 9
Shadow

Politics

ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

National, Politics, Punjab
ਸਰਦੂਲਗੜ੍ਹ/ਮਾਨਸਾ, 08 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਅੱਜ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਮਨ ਮੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ...
68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ

68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ

National, Politics, Punjab
ਮਾਨਸਾ, 08 ਅਕਤੂਬਰ: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਵਿਚ ਲੜਕਿਆਂ ਦੇ ਮੁਕਾਬਲਿਆਂ ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਹੈ। ਖੇਡਾਂ ਦੇ ਦੂਜੇ ਦਿਨ ਦਾ ਆਗਾਜ਼ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਨੇ ਕੀਤਾ। ਉਨ੍ਹਾਂ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਇਨਾਮ ਵੰਡੇ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀ ਅਮ੍ਰਿਤਪਾਲ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਾਲਾ ਫੈਂਸਿੰਗ ਸੇਬਰ ਵਿੱਚ ਗੁਰਦਾਸਪੁਰ ਦੇ ਸਮਰਜੀਤ ਸਿੰਘ, ਐਰੋਨ, ਮਨਰਾਜ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਪਟਿਆਲਾ ਦੇ ਪਾਰਥ ਜੋਸ਼ੀ, ਆਰਵ ਮਲਹੋਤਰ...
ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

National, Politics, Punjab
ਚੰਡੀਗੜ੍ਹ, 8 ਅਕਤੂਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਐੱਮ.ਸੀ. ਬੁਢਲਾਡਾ ਦੇ ਮੁਲਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲ...
ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

National, Politics, Punjab
ਚੰਡੀਗੜ੍ਹ, 7 ਅਕਤੂਬਰ: ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ...
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 7 ਅਕਤੂਬਰ: ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍...
ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ

ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ

National, Politics, Punjab
ਅੰਮ੍ਰਿਤਸਰ 7 ਅਕਤੂਬਰ 2024--- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ।  ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈ...
ਵਿਧਾਇਕ ਡਾ.ਅਜੈ ਗੁਪਤਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਵਿਧਾਇਕ ਡਾ.ਅਜੈ ਗੁਪਤਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

National, Politics, Punjab
ਅੰਮ੍ਰਿਤਸਰ, 7 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਹੁਣ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।ਇਸ ਕਾਰਨ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਮਿਲਣ ਆਏ ਸਨ।  ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਵਾਂ ਟਿਊਬਵੈੱਲ ਲਗਾਉਣ ਲਈ ਕਿਹਾ ਗਿਆ।  ਜਿਸ 'ਤੇ ਅੱਜ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਉਹ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।  ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦ...
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ। ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ...
18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ

18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ

National, Politics, Punjab
 ਐੱਸਏਐੱਸ ਨਗਰ, 8 ਅਕਤੂਬਰ: ਸ੍ਰੀ ਦੀਪਕ ਪਾਰਿਕ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ., ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਵੱਲੋ ਨਸ਼ਿਆਂ ਖ਼ਿਲਾਫ਼ ਅਤੇ ਟ੍ਰੈਫਿਕ ਨਿਯਮਾ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟ੍ਰੈਫਿਕ ਜਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਮੇਤ ਐਸ.ਆਈ ਪਰਮਿੰਦਰ ਸਿੰਘ ਇੰਚਾਰਜ ਟ੍ਰੈਫਿਕ ਜੋਨ-2, ਏ.ਐਸ.ਆਈ ਜਨਕ ਰਾਜ ਇੰਚਾਰਜ ਐਜੂਕੇਸ਼ਨ ਸੈੱਲ ਮੋਹਾਲੀ ਵੱਲੋਂ ਸੋਮਵਾਰ 07 ਅਕਤੂਬਰ 2024 ਨੂੰ ਸੈਂਟ ਸੋਲਜਰ ਸਕੂਲ, ਫੇਸ-7, ਮੋਹਾਲੀ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ, ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡੀਐੱਸਪੀ ਕਰਨੈਲ ਸਿੰਘ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ...
ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ

ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ

National, Politics, Punjab
ਜਲਾਲਾਬਾਦ, 7 ਅਕਤੂਬਰ ਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ   ਹਦਾਇਤਾਂ   ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਹੋਰ ਜਾਣਕਾਰੀ ਦਿੰਦਿਆਂ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਜਲਾਲਾਬਾਦ ਬਲਾਕ ਵਿਚ 155 ਪੰਚਾਇਤਾਂ ਪੈਂਦੀਆਂ ਹਨ। ਇਸ ਲਈ 4 ਅਕਤੂਬਰ ਤੱਕ ਸਰਪੰਚ ਦੇ ਅਹੁਦੇ ਲਈ 875 ਅਤੇ ਪੰਚ ਦੇ ਅਹੁਦੇ ਲਈ 2183 ਨਾਮਜਦਗੀਆਂ ਵੱਖ ਵੱਖ ਰਿਟਰਨਿੰਗ ਅਫ਼ਸਰਾਂ ਕੋਲ ਪ੍ਰਾਪਤ ਹੋਈਆਂ ਸਨ। ਨਾਮਜਦਗੀਆਂ ਪੱਤਰਾਂ ਦੀ ਪੜਤਾਲ ਉਪਰੰਤ ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਣ ਵਾਲੀ ਪ੍ਰਕ੍ਰਿਆ ਹੈ ਜਲਾਲਾਬਾਦ ਬਲਾਕ ਵਿਚ ਸਰਪੰਚੀ ਦੇ ਉਮੀਦਵਾਰਾਂ ਦੀਆਂ ਸਿਰਫ 22 ਅਤੇ ਪੰਚੀ ਦੇ ਉਮੀਦਵਾਰਾਂ ਦੀਆਂ ਸਿਰਫ 60 ਨਾਮਜਦਗੀਆਂ, ਕਾਗਜਾਂ ਵਿਚ ਕਮੀ ਹੋਣ ਕਾਰਨ ਰੱਦ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਹਲ...