ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ
ਚੰਡੀਗੜ੍ਹ, 25 ਸਤੰਬਰ:
ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ (ਐਮ.ਐਚ.ਏ.) ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ।
ਇਸ ਪ੍ਰਾਪਤੀ ਤਹਿਤ ਪੁਲਿਸ ਥਾਣੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨ...








